ਦਿਲਜੀਤ ਦੋਸਾਂਝ ਦੀ ਸਟੇਜ ‘ਤੇ ਮੁੰਡੇ ਨੇ ਕੀਤਾ ਪ੍ਰੇਮਿਕਾ ਨੂੰ ਪ੍ਰਪੋਜ਼, ਦਿਲਜੀਤ ਨੇ ਗਾਇਆ ‘ਸਾਨੂੰ ਤੇਰੇ ਨਾਲ ਕਿੰਨਾ ਪਿਆਰ ਏ’

ਦਿਲਜੀਤ ਦੋਸਾਂਝ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ ।ਜਲਦ ਹੀ ਉਨ੍ਹਾਂ ਦਾ ਇੰਡੀਆ ਦਾ ਟੂਰ ਸ਼ੁਰੂ ਹੋਣ ਵਾਲਾ ਹੇ । ਜਿਸ ਦੇ ਬਾਰੇ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਜਾਣਕਾਰੀ ਸਾਂਝੀ ਕੀਤੀ ਸੀ। ਹੁਣ ਉਨ੍ਹਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ਨੂੰ ਉਨ੍ਹਾਂ ਦੀ ਟੀਮ ਦੇ ਵੱਲੋਂ ਸਾਂਝਾ ਕੀਤਾ ਗਿਆ ਹੈ।

By  Shaminder Kaur Kaler October 15th 2026 10:18 AM

ਦਿਲਜੀਤ ਦੋਸਾਂਝ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ ।ਜਲਦ ਹੀ ਉਨ੍ਹਾਂ ਦਾ ਇੰਡੀਆ ਦਾ ਟੂਰ ਸ਼ੁਰੂ ਹੋਣ ਵਾਲਾ ਹੇ । ਜਿਸ ਦੇ ਬਾਰੇ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਜਾਣਕਾਰੀ ਸਾਂਝੀ ਕੀਤੀ ਸੀ। ਹੁਣ ਉਨ੍ਹਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ਨੂੰ ਉਨ੍ਹਾਂ ਦੀ ਟੀਮ ਦੇ ਵੱਲੋਂ ਸਾਂਝਾ ਕੀਤਾ ਗਿਆ ਹੈ।

ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਦੇ ਸਾਹਮਣੇ ਉਸ ਦੀ ਸਟੇਜ ਤੇ ਇੱਕ ਮੁੰਡਾ ਆਪਣੀ ਪ੍ਰੇਮਿਕਾ ਨੂੰ ਪ੍ਰਪੋਜ਼ ਕਰਦਾ ਹੋਇਆ ਨਜ਼ਰ ਆ ਰਿਹਾ ਹੈ ਅਤੇ ਦਿਲਜੀਤ ਦੋਸਾਂਝ ਗਾਣਾ ਗਾਉਂਦੇ ਹੋਏ ਨਜ਼ਰ ਆ ਰਹੇ ਹਨ ‘ਸਾਨੂੰ ਤੇਰੇ ਨਾਲ ਕਿੰਨਾ ਪਿਆਰ ਹੈ ਸਾਨੂੰ ਤਾਂ ਕਹਿਣਾ ਵੀ ਨਹੀਂ ਆਉਂਦਾ’ ਦਿਲਜੀਤ ਨੇ ਫਿਰ ਕੁੜੀ ਨੂੰ ਕਿਹਾ ਕਿ ਜੇ ਕਦੇ ਇਸ ਨੇ ਤੈਨੂੰ ਕੁਝ ਕਿਹਾ ਤਾਂ ਮੈਨੂੰ ਜ਼ਰੂਰ ਦੱਸੀਂ। ਦਿਲਜੀਤ ਦੋਸਾਂਝ ਦਾ ਇਹ ਵੀਡੀਓ ਸੋਸ਼ਲ ਮੀਡੀਆ ਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ। 

ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ 

ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰ ਰਹੇ ਹਨ। ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦਾ ਰੁਖ ਕੀਤਾ ਅਤੇ ਪੰਜਾਬੀ ਫ਼ਿਲਮਾਂ ਦੇ ਨਾਲ-ਨਾਲ ਕਈ ਬਾਲੀਵੁੱਡ ਫ਼ਿਲਮਾਂ ‘ਚ ਵੀ ਕੰਮ ਕੀਤਾ ।

© Copyright Galactic Television & Communications Pvt. Ltd. 2026. All rights reserved.