ਪਾਲ ਸਿੰਘ ਸਮਾਓ ਇਸ ਮਾਂ ਦੇ ਦਿਹਾਂਤ ‘ਤੇ ਹੋਏ ਭਾਵੁਕ, ਵੀਡੀਓ ਕੀਤਾ ਸਾਂਝਾ
ਪਾਲ ਸਿੰਘ ਸਮਾਓ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਇੱਕ ਮਾਤਾ ਦੇ ਦਿਹਾਂਤ ‘ਤੇ ਦੁੱਖ ਜਤਾਉਂਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਮਾਤਾ ਉਨ੍ਹਾਂ ਦੇ ਬਹੁਤ ਨਜ਼ਦੀਕ ਸਨ ਅਤੇ ਅਕਸਰ ਪਾਲ ਸਿੰਘ ਸਮਾਓ ਦੇ ਨਾਲ ਮਿਲਦੇ ਵਰਤਦੇ ਸਨ ਅਤੇ ਅੱਜ ਜਦੋਂ ਇਸ ਮਾਤਾ ਦੇ ਦਿਹਾਂਤ ਦੀ ਖ਼ਬਰ ਉਨ੍ਹਾਂ ਨੂੰ ਮਿਲੀ ਤਾਂ ਉਹ ਭਾਵੁਕ ਹੋ ਗਏ ।

ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ “ਬਹੁਤ ਦੁੱਖ ਲੱਗਿਆ ਮਾਂ ਤੇਰੇ ਤੁਰ ਜਾਣ ਦੀ ਖਬਰ ਸੁਣ ਕੇ। ਮਾਂਵਾਂ ਦੀ ਹਰ ਪਲ ਲੋੜ ਹੁੰਦੀ ਹੈ”। ਸੋਸ਼ਲ ਮੀਡੀਆ ਤੇ ਜਿਉਂ ਹੀ ਪਾਲ ਸਿੰਘ ਸਮਾਓ ਨੇ ਇਸ ਖਬਰ ਨੂੰ ਸਾਂਝਾ ਕੀਤਾ ਤਾਂ ਹਰ ਕੋਈ ਭਾਵੁਕ ਨਜ਼ਰ ਆਇਆ ਅਤੇ ਸੋਸ਼ਲ ਮੀਡੀਆ ਯੂਜ਼ਰਸ ਨੇ ਵੀ ਇਸ ‘ਤੇ ਪ੍ਰਤੀਕਰਮ ਦਿੱਤੇ ।

ਕੱਲ੍ਹ ਮਨਾਇਆ ਸੀ ਧੀ ਦਾ ਜਨਮ ਦਿਨ
ਕੱਲ੍ਹ ਪਾਲ ਸਿੰਘ ਸਮਾਓਂ ਨੇ ਆਪਣੀ ਧੀ ਦਾ ਜਨਮ ਦਿਨ ਮਨਾਇਆ ਹੈ। ਉਨ੍ਹਾਂ ਦੀ ਧੀ ਇੱਕ ਸਾਲ ਹੋ ਚੁੱਕੀ ਹੈ। ਇਸ ਮੌਕੇ ਪਾਲ ਸਿੰਘ ਸਮਾਓਂ ਦੇ ਘਰ ਕਾਫੀ ਰੌਣਕਾਂ ਲੱਗੀਆਂ।ਪਾਲ ਸਿੰਘ ਸਮਾਓ ਨੇ ਕੁਝ ਸਮਾਂ ਪਹਿਲਾਂ ਹੀ ਵਿਆਹ ਕਰਵਾਇਆ ਸੀ । ਪਾਲ ਸਿੰਘ ਸਮਾਓ ਬਤੌਰ ਲੋਕ ਕਲਾਕਾਰ ਪਿਛਲੇ ਕਈ ਸਾਲਾਂ ਤੋਂ ਕੰਮ ਕਰ ਰਹੇ ਹਨ ਅਤੇ ਪੰਜਾਬੀ ਸੱਭਿਆਚਾਰ ਨੂੰ ਦੇਸ਼ ਵਿਦੇਸ਼ ‘ਚ ਪਹੁੰਚਾਉਣ ਦਾ ਕੰਮ ਕਰ ਰਹੇ ਹਨ।