ਅਦਾਕਾਰ ਹੌਬੀ ਧਾਲੀਵਾਲ ਨੇ ਆਪਣੀ ਮਾਸੀ ਦੇ ਨਾਲ ਵੀਡੀਓ ਕੀਤਾ ਸਾਂਝਾ

ਅਦਾਕਾਰ ਹੌਬੀ ਧਾਲੀਵਾਲ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਉਹ ਆਪਣੀ ਮਾਸੀ ਦੇ ਨਾਲ ਨਜ਼ਰ ਆ ਰਹੇ ਹਨ । ਉਨ੍ਹਾਂ ਨੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ “ਭੱਪ ਮਾਸੀ ਜੀ (ਸਰਦਾਰਨੀ ਭੁਪਿੰਦਰ ਕੌਰ) ਜਲੰਧਰ”। ਸੋਸ਼ਲ ਮੀਡੀਆ ਤੇ ਜਿਉਂ ਹੀ ਅਦਾਕਾਰ ਨੇ ਇਸ ਵੀਡੀਓ ਨੂੰ ਸਾਂਝਾ ਕੀਤਾ ਤਾਂ ਫੈਨਸ ਨੇ ਵੀ ਇਸ ਵੀਡੀਓ ‘ਤੇ ਖੂਬ ਰਿਐਕਸ਼ਨ ਦਿੱਤੇ ।

By  Shaminder Kaur Kaler October 1st 2026 11:47 AM

ਅਦਾਕਾਰ ਹੌਬੀ ਧਾਲੀਵਾਲ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਉਹ ਆਪਣੀ ਮਾਸੀ ਦੇ ਨਾਲ ਨਜ਼ਰ ਆ ਰਹੇ ਹਨ । ਉਨ੍ਹਾਂ ਨੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ “ਭੱਪ ਮਾਸੀ ਜੀ (ਸਰਦਾਰਨੀ ਭੁਪਿੰਦਰ ਕੌਰ) ਜਲੰਧਰ”। ਸੋਸ਼ਲ ਮੀਡੀਆ ਤੇ ਜਿਉਂ ਹੀ ਅਦਾਕਾਰ ਨੇ ਇਸ ਵੀਡੀਓ ਨੂੰ ਸਾਂਝਾ ਕੀਤਾ ਤਾਂ ਫੈਨਸ ਨੇ ਵੀ ਇਸ ਵੀਡੀਓ ‘ਤੇ ਖੂਬ ਰਿਐਕਸ਼ਨ ਦਿੱਤੇ । ਫੈਨਸ ਨੇ ਇਸ ਵੀਡੀਓ ‘ਤੇ ਹਾਰਟ ਵਾਲੇ ਇਮੋਜੀ ਪੋਸਟ ਕੀਤੇ ਹਨ। 


ਹੌਬੀ ਧਾਲੀਵਾਲ ਦਾ ਵਰਕ ਫ੍ਰੰਟ 

ਹੌਬੀ ਧਾਲੀਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ ।


ਜਿਸ ‘ਚ ਸੰਜੀਦਾ, ਰੋਮਾਂਟਿਕ ਤੇ ਨੈਗੇਟਿਵ ਕਿਰਦਾਰ ਵੀ ਨਿਭਾਏ ਹਨ।ਉਹ ਫ਼ਿਲਮਾਂ ‘ਚ ਅਦਾਕਾਰੀ ਕਰਨ ਦੇ ਨਾਲ ਨਾਲ ਵਧੀਆ ਗਾਇਕ ਵੀ ਹਨ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ‘ਚ ਕਈ ਗੀਤ ਵੀ ਗਾਏ ਹਨ। ਜਿਸ ਦੇ ਕਈ ਵੀਡੀਓ ਵੀ ਸਾਹਮਣੇ ਆਏ ਸਨ।

ਅਦਾਕਾਰ ਦੀ ਨਿੱਜੀ ਜ਼ਿੰਦਗੀ 

ਅਦਾਕਾਰ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਵਿਆਹ ਲਿੱਲੀ ਨਾਲ ਹੋਇਆ ਹੈ। ਪਤਨੀ ਦੇ ਨਾਲ ਉਨ੍ਹਾਂ ਦੀ ਮੁਲਾਕਾਤ ਯੂਨੀਵਰਸਿਟੀ ‘ਚ ਐਡਮਿਸ਼ਨ ਲੈਣ ਦੇ ਦੌਰਾਨ ਹੋਈ ਸੀ । ਜਿਸ ਤੋਂ ਬਾਅਦ ਇਹ ਮੁਲਾਕਾਤ ਪਿਆਰ ‘ਚ ਬਦਲ ਗਈ ਅਤੇ ਦੋਵਾਂ ਦਾ ਵਿਆਹ ਹੋਇਆ। ਹੌਬੀ ਧਾਲੀਵਾਲ ਦਾ ਬੇਟਾ ਵੀ ਫ਼ਿਲਮਾਂ ‘ਚ ਐਂਟਰੀ ਕਰ ਚੁੱਕਿਆ ਹੈ। 

© Copyright Galactic Television & Communications Pvt. Ltd. 2026. All rights reserved.