ਅਦਾਕਾਰਾ ਮੋਨਿਕਾ ਗਿੱਲ ਕਰਵਾ ਰਹੀ ਵਿਆਹ, ਤਸਵੀਰਾਂ ਕੀਤੀਆਂ ਸਾਂਝੀਆਂ
ਅਦਾਕਾਰਾ ਮੋਨਿਕਾ ਗਿੱਲ ਵਿਆਹ ਕਰਵਾ ਰਹੀ ਹੈ ਅਤੇ ਅਦਾਕਾਰਾ ਨੇ ਵਿਆਹ ਦੀਆਂ ਕੁਝ ਰਸਮਾਂ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ। ਮੋਨਿਕਾ ਗਿੱਲ ਕਿਸੇ ਸ਼ਰਮਾ ਦੇ ਨਾਲ ਵਿਆਹ ਰਚਾਉਣ ਜਾ ਰਹੀ ਹੈ। ਇਸ ਤੋਂ ਪਹਿਲਾਂ ਅਦਾਕਾਰਾ ਅਕਸਰ ਇਸ ਸ਼ਖਸ ਦੇ ਨਾਲ ਤਸਵੀਰਾਂ ਸਾਂਝੀਆ ਕਰਦੀ ਰਹਿੰਦੀ ਹੈ।

ਹਾਲ ਹੀ ‘ਚ ਅਦਾਕਾਰਾ ਨੇ ਆਫੀਸ਼ੀਅਲ ਤੌਰ ‘ਤੇ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਸੀ “ਮਿਸੇਜ਼ ਐਂਡ ਮਿਸਟਰ ਸ਼ਰਮਾ”।ਜਿਸ ‘ਤੇ ਸੋਸ਼ਲ ਮੀਡੀਆ ‘ਤੇ ਉਨ੍ਹਾਂ ਨੂੰ ਖੂਬ ਵਧਾਈਆਂ ਮਿਲ ਰਹੀਆਂ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਹੋਰ ਵੀ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਸਨ। ਇਸ ਤੋਂ ਇਲਾਵਾ ਅਦਾਕਾਰਾ ਨੇ ਆਪਣੀ ਮਹਿੰਦੀ ਦੀਆਂ ਵੀ ਕੁਝ ਤਸਵੀਰਾਂ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸ਼ੇਅਰ ਕੀਤੀਆਂ ਹਨ।

ਮੋਨਿਕਾ ਗਿੱਲ ਦੇ ਵਰਕ ਫੰ੍ਰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਕੰਮ ਵੀ ਕੀਤਾ ਹੈ। ਇਸ ਤੋਂ ਇਲਾਵਾ ਉਹ ਬਤੌਰ ਮਾਡਲ ਕਈ ਗੀਤਾਂ ‘ਚ ਵੀ ਕੰਮ ਕਰ ਚੁੱਕੇ ਹਨ।
_7f51f8b1a3c12738c423f87d97a15ee1_1280X720.webp)
ਉਨ੍ਹਾਂ ਨੇ ‘ਯਾਰਾ ਵੇ’, ‘ਸਤਿ ਸ੍ਰੀ ਅਕਾਲ ਇੰਗਲੈਂਡ’ ਸਣੇ ਕਈ ਫ਼ਿਲਮਾਂ ‘ਚ ਉਹ ਹੁਣ ਤੱਕ ਨਜ਼ਰ ਆ ਚੁੱਕੇ ਹਨ। ਹਾਲਾਂਕਿ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ਤੋਂ ਦੂਰ ਹਨ। ਪਰ ਸੋਸ਼ਲ ਮੀਡੀਆ ਤੇ ਉਹ ਅਕਸਰ ਫੈਨਸ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ।