ਗਾਇਕ ਜੀ ਖ਼ਾਨ ਨੇ ਆਪਣੀ ਮਾਂ ਨੂੰ ਜਨਮ ਦਿਨ ਦੀ ਦਿੱਤੀ ਵਧਾਈ, ਮਾਂ ਦੇ ਨਾਲ ਤਸਵੀਰ ਕੀਤੀ ਸਾਂਝੀ

ਗਾਇਕ ਜੀ ਖ਼ਾਨ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕਾਂ ਚੋਂ ਇੱਕ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਮਾਂ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ। ਜਿਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਮਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਜੀ ਖ਼ਾਨ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕਾਂ ਚੋਂ ਇੱਕ ਹਨ ਅਤੇ ਬਹੁਤ ਹੀ ਆਮ ਘਰ ਦੇ ਨਾਲ ਸਬੰਧ ਰੱਖਦੇ ਹਨ। ਉਨ੍ਹਾਂ ਨੇ ਸੰਗੀਤ ਦੇ ਖੇਤਰ ‘ਚ ਨਾਮ ਬਨਾਉਣ ਦੇ ਲਈ ਲੰਮਾ ਸੰਘਰਸ਼ ਕੀਤਾ ਹੈ।

By  Shaminder Kaur Kaler November 16th 2026 05:22 PM

ਗਾਇਕ ਜੀ ਖ਼ਾਨ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕਾਂ ਚੋਂ ਇੱਕ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਮਾਂ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ। ਜਿਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਮਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਜੀ ਖ਼ਾਨ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕਾਂ ਚੋਂ ਇੱਕ ਹਨ ਅਤੇ ਬਹੁਤ ਹੀ ਆਮ ਘਰ ਦੇ ਨਾਲ ਸਬੰਧ ਰੱਖਦੇ ਹਨ।


ਉਨ੍ਹਾਂ ਨੇ ਸੰਗੀਤ ਦੇ ਖੇਤਰ ‘ਚ ਨਾਮ ਬਨਾਉਣ ਦੇ ਲਈ ਲੰਮਾ ਸੰਘਰਸ਼ ਕੀਤਾ ਹੈ। ਇਸੇ ਸੰਘਰਸ਼ ਦੀ ਬਦੌਲਤ ਉਨ੍ਹਾਂ ਦੀ ਗਿਣਤੀ ਇੰਡਸਟਰੀ ਦੇ ਨਾਮੀ ਗਾਇਕਾਂ ‘ਚ ਆਉਂਦੀ ਹੈ।ਉਹ ਗੈਰੀ ਸੰਧੂ ਨੂੰ ਆਪਣਾ ਉਸਤਾਦ ਮੰਨਦੇ ਹਨ ਅਤੇ ਗੈਰੀ ਸੰਧੂ ਦੇ ਲਿਖੇ ਗੀਤ ਗਾ ਕੇ ਇੰਡਸਟਰੀ ‘ਚ ਉਨ੍ਹਾਂ ਨੇ ਨਾਮ ਕਮਾਇਆ ਹੈ। ਉਨ੍ਹਾਂ ਦੇ ਗੀਤਾਂ ਨੂੰ ਸਰੋਤਿਆਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ। 


ਜੀ ਖ਼ਾਨ ਦਾ ਵਰਕ ਫ੍ਰੰਟ 

ਜੀ ਖ਼ਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਕੁਝ ਕੁ ਫ਼ਿਲਮਾਂ ‘ਚ ਅਦਾਕਾਰੀ ਵੀ ਕੀਤੀ ਹੈ। ਜਿਸ ‘ਚ ਜੌਂਬੀਲੈਂਡ ਫ਼ਿਲਮ ਵੀ ਸ਼ਾਮਿਲ ਹੈ। ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਡਾਲਰ, ਮੁੰਡੇ ਚੰਡੀਗੜ੍ਹ ਸ਼ਹਿਰ ਦੇ ਸਣੇ ਕਈ ਹਿੱਟ ਗੀਤ ਗਾ ਚੁੱਕੇ ਹਨ।  

© Copyright Galactic Television & Communications Pvt. Ltd. 2026. All rights reserved.