ਗਾਇਕਾ ਜੈਸਮੀਨ ਅਖਤਰ ਨੇ ਮਨਾਇਆ ਜਨਮ ਦਿਨ, ਸੈਲੀਬ੍ਰੇਸ਼ਨ ਦੀ ਤਸਵੀਰ ਆਈ ਸਾਹਮਣੇ
ਗਾਇਕਾ ਜੈਸਮੀਨ ਅਖਤਰ ਨੇ ਆਪਣਾ ਜਨਮ ਦਿਨ ਮਨਾਇਆ। ਜਿਸ ਦੀ ਇੱਕ ਤਸਵੀਰ ਵੀ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤੀ ਹੈ।ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਆਪਣੇ ਜਨਮ ਦਿਨ ‘ਤੇ ਲਿਆਂਦੇ ਹੋਏ ਕੇਕ ਨੂੰ ਨਿਹਾਰਦੀ ਹੋਈ ਨਜ਼ਰ ਆ ਰਹੀ ਹੈ।
ਗਾਇਕਾ ਜੈਸਮੀਨ ਅਖਤਰ (Jasmeen Akhtar) ਨੇ ਆਪਣਾ ਜਨਮ ਦਿਨ ਮਨਾਇਆ। ਜਿਸ ਦੀ ਇੱਕ ਤਸਵੀਰ ਵੀ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤੀ ਹੈ।ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਆਪਣੇ ਜਨਮ ਦਿਨ ‘ਤੇ ਲਿਆਂਦੇ ਹੋਏ ਕੇਕ ਨੂੰ ਨਿਹਾਰਦੀ ਹੋਈ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਇਹ ਤਸਵੀਰ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ। ਜਿਉਂ ਹੀ ਗਾਇਕਾ ਨੇ ਇਸ ਤਸਵੀਰ ਨੂੰ ਸਾਂਝਾ ਕੀਤਾ ਤਾਂ ਫੈਨਸ ਦੇ ਨਾਲ ਨਾਲ ਕਈ ਸੈਲੀਬ੍ਰੇਟੀਜ਼ ਨੇ ਵੀ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ ।

ਜੈਸਮੀਨ ਅਖਤਰ ਦੀ ਨਿੱਜੀ ਜ਼ਿੰਦਗੀ
ਜੈਸਮੀਨ ਅਖਤਰ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੂੰ ਗਾਇਕੀ ਦੀ ਗੁੜ੍ਹਤੀ ਆਪਣੇ ਘਰੋਂ ਹੀ ਮਿਲੀ ਸੀ। ਕਿਉਂਕਿ ਉਨ੍ਹਾਂ ਦੀ ਭੈਣ ਵੀ ਇੰਡਸਟਰੀ ਦੀ ਮੰਨੀ ਪ੍ਰਮੰਨੀ ਗਾਇਕਾ ਹੈ। ਇਸ ਤੋਂ ਇਲਾਵਾ ਉਸ ਦੇ ਦੋਵੇਂ ਭਰਾ ਵੀ ਵਧੀਆ ਗਾਇਕ ਹਨ।

ਉਨ੍ਹਾਂ ਦਾ ਵਿਆਹ ਕੁਝ ਸਮਾਂ ਪਹਿਲਾਂ ਹੀ ਹੋਇਆ ਹੈ ਅਤੇ ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੁੇ ਵੀ ਸ਼ਿਰਕਤ ਕੀਤੀ ਸੀ । ਜੈਸਮੀਨ ਅਖਤਰ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਕੁਝ ਸਮਾਂ ਪਹਿਲਾਂ ਹੀ ਗੀਤ ਆਇਆ ਸੀ ‘ਕਰਕੇ ਫਲਾਈ ਆਵਾਂ’, ‘ਸਾਹ ਤੇ ਸਾਲ’, ‘ਆਹ ਮੇਰੇ ਲੱਕ ਨੇ’ ‘ਕੌਫੀ’ ਸਣੇ ਕਈ ਹਿੱਟ ਗੀਤ ਗਾਏ ਹਨ ।