ਪੰਜਾਬੀ ਗੀਤਕਾਰ ਤੇ ਗਾਇਕ ਸ਼੍ਰੀ ਬਰਾੜ ਨੂੰ ਮਿਲੀ ਧਮਕੀ,ਪੰਜ ਕਰੋੜ ਦੀ ਫਿਰੌਤੀ ਦੀ ਮੰਗ
ਪੰਜਾਬੀ ਗੀਤਕਾਰ ਤੇ ਗਾਇਕ ਸ਼੍ਰੀ ਬਰਾੜ ਨੂੰ ਧਮਕੀ ਮਿਲੀ ਹੈ। ਇੱਕ ਆਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ ਜਿਸ ‘ਚ ਸ਼੍ਰੀ ਬਰਾੜ ਤੋਂ ਪੰਜ ਕਰੋੜ ਦੀ ਫਿਰੌਤੀ ਦੀ ਮੰਗ ਕੀਤੀ ਗਈ ਹੈ।ਜੀਸ਼ਾਨ ਅਖਤਰ ਨਾਂਅ ਦੇ ਸ਼ਖਸ ਦੇ ਵੱਲੋਂ ਜਾਰੀ ਕੀਤੇ ਗਏ ਇਸ ਆਡੀਓ ਕਲਿੱਪ ‘ਚ ਸ਼੍ਰੀ ਬਰਾੜ ਤੋਂ ਪੰਜ ਕਰੋੜ ਦੀ ਮੰਗ ਕੀਤੀ ਗਈ ਹੈ।

ਫ਼ਿਲਹਾਲ ਇਸ ਮਾਮਲੇ ਤੇ ਸ਼੍ਰੀ ਬਰਾੜ ਦੀ ਕੋਈ ਵੀ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ। ਜੀਟੀਸੀ ਪੰਜਾਬੀ ਇਸ ਆਡੀਓ ਕਲਿੱਪ ਦੀ ਪੁਸ਼ਟੀ ਨਹੀਂ ਕਰਦਾ ।

ਸ਼੍ਰੀ ਬਰਾੜ ਦਾ ਵਰਕ ਫ੍ਰੰਟ
ਸ਼੍ਰੀ ਬਰਾੜ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹਨਾਂ ਨੇ ਬਤੌਰ ਗੀਤਕਾਰ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਗਾਇਕੀ ਦੇ ਨਾਲ ਵੀ ਦਰਸ਼ਕਾਂ ਦੇ ਦਿਲ ਜਿੱਤੇ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਦਿਲ ਜਿੱਤਿਆ ।

ਹਾਲ ਹੀ ‘ਚ ਉਨ੍ਹਾਂ ਦਾ ਗੀਤ ‘ਤੁੰਨ ਵੀ ਦਿਆਂਗੇ’ ਰਿਲੀਜ਼ ਹੋਇਆ ਹੈ। ਇਸ ਤੋਂ ਇਲਾਵਾ ਤੇਰਾ ਯਾਰ ਰਕਾਨੇ, ਤੇਰੇ ਹੱਥ ਵਿੱਚ ਡੋਰ ਮਾਲਕਾ, ਚਾਰ ਖੋਖੇ, ਹੌਸਟਲ, ਦੋ ਘੋੜੇ, ਜਾਨ ਸਣੇ ਕਈ ਹਿੱਟ ਗੀਤ ਗਾ ਚੁੱਕੇ ਹਨ।ਕਿਸਾਨ ਅੰਦੋਲਨ ਦੇ ਦੌਰਾਨ ਉਨ੍ਹਾਂ ਦਾ ਗੀਤ ‘ਕਿਸਾਨ ਐਂਥਮ’ ਰਿਲੀਜ਼ ਹੋਇਆ ਸੀ। ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।