ਗਾਇਕ ਸੁਰਜੀਤ ਭੁੱਲਰ ਨੇ ਕਿਸਾਨ ਮੇਲੇ ‘ਤੇ ਆਏ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਤਸਵੀਰਾਂ ਕੀਤੀਆਂ ਸਾਂਝੀਆਂ
ਗਾਇਕ ਸੁਰਜੀਤ ਭੁੱਲਰ ਬੀਤੇ ਦਿਨ ਲੁਧਿਆਣਾ ਦੀ ਐਗਰੀਕਲਚਰ ਯੂਨੀਵਰਸਿਟੀ ‘ਚ ਪਰਫਾਰਮ ਕਰਨ ਦੇ ਲਈ ਪਹੁੰਚੇ । ਇਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸੁਰਜੀਤ ਭੁੱਲਰ ਮੁੱਖ ਮੰਤਰੀ ਨੂੰ ਮਿਲ ਰਹੇ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਸੁਰਜੀਤ ਭੁੱਲਰ ਨੇ ਲਿਖਿਆ “ਅੱਜ ਪੰਜਾਬ ਐਗਰੀ ਕਲਚਰ ਯੂਨੀਵਰਸਿਟੀ ਕਿਸਾਨ ਮੇਲੇ ਤੇ ਪ੍ਰੋਗਰਾਮ ਕਰਨ ਦਾ ਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਨੂੰ ਮਿਲਣ ਦਾ ਸੁਭਾਗ ਪ੍ਰਾਪਤ ਹੋਇਆ ।

ਪਰਮਾਤਮਾ ਕਿਸਾਨਾਂ ਨੂੰ ਤੇ ਜਵਾਨਾਂ ਨੂੰ ਹਮੇਸ਼ਾ ਚੜਦੀ ਕਲਾ ਵਿੱਚ ਰੱਖੇ । ਜੈ ਜਵਾਨ, ਜੈ ਕਿਸਾਨ” ।ਸੋਸ਼ਲ ਮੀਡੀਆ ਤੇ ਗਾਇਕ ਦੀਆਂ ਇਹ ਤਸਵੀਰਾਂ ਕਾਫੀ ਵਾਇਰਲ ਹੋ ਰਹੀਆਂ ਹਨ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ।

ਸੁਰਜੀਤ ਭੁੱਲਰ ਦਾ ਵਰਕ ਫ੍ਰੰਟ
ਸੁਰਜੀਤ ਭੁੱਲਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।
ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਵੈਲੀ, ਤਕਦੀਰ, ਮਾਈ ਡਾਇਰੀ, ਬੁੱਲੀਆਂ, ਪੈਗ ਸਣੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦੇ ਚੁੱਕੇ ਹਨ। ਉਨ੍ਹਾਂ ਨੇ ਸੁਦੇਸ਼ ਲਹਿਰੀ ਦੇ ਨਾਲ ਵੀ ਕਈ ਗੀਤ ਗਾਏ ਹਨ ਅਤੇ ਇਨ੍ਹਾਂ ਗੀਤਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ।