ਈਥਾਨੋਲ ਕਰਕੇ ਰੇਸ਼ਮ ਸਿੰਘ ਅਨਮੋਲ ਦੀ ਕਰੋੜਾਂ ਦੀ ਗੱਡੀ ਹੋਈ ਖਰਾਬ, ਵੀਡੀਓ ਸਾਂਝਾ ਕਰਕੇ ਗਾਇਕ ਨੇ ਕੀਤੀ ਸਰਕਾਰ ਨੂੰ ਅਪੀਲ
ਰੇਸ਼ਮ ਸਿੰਘ ਅਨਮੋਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਦੱਸ ਰਹੇ ਹਨ ਕਿ ਉਨ੍ਹਾਂ ਦੀ ਕਰੋੜਾਂ ਰੁਪਏ ਦੀ ਡਿਫੈਂਡਰ ਗੱਡੀ ਈਥਾਨੋਲ ਤੇਲ ਕਾਰਨ ਖਰਾਬ ਹੋ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਹੋਰ ਵੀ ਗੱਡੀਆਂ ਖਰਾਬ ਹੋ ਗਈਆਂ ਹਨ । ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਲਦ ਤੋਂ ਜਲਦ ਇਸ ਸਮੱਸਿਆ ਦਾ ਹੱਲ ਕੀਤਾ ਜਾਵੇ ।
ਰੇਸ਼ਮ ਸਿੰਘ ਅਨਮੋਲ (Resham Singh Anmol) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਦੱਸ ਰਹੇ ਹਨ ਕਿ ਉਨ੍ਹਾਂ ਦੀ ਕਰੋੜਾਂ ਰੁਪਏ ਦੀ ਡਿਫੈਂਡਰ ਗੱਡੀ ਈਥਾਨੋਲ ਤੇਲ ਕਾਰਨ ਖਰਾਬ ਹੋ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਹੋਰ ਵੀ ਗੱਡੀਆਂ ਖਰਾਬ ਹੋ ਗਈਆਂ ਹਨ । ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਲਦ ਤੋਂ ਜਲਦ ਇਸ ਸਮੱਸਿਆ ਦਾ ਹੱਲ ਕੀਤਾ ਜਾਵੇ ।

ਰੇਸ਼ਮ ਸਿੰਘ ਅਨਮੋਲ ਦਾ ਵਰਕ ਫ੍ਰੰਟ
ਰੇਸ਼ਮ ਸਿੰਘ ਅਨਮੋਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ਅਤੇ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ। ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਰੇਸ਼ਮ ਸਿੰਘ ਅਨਮੋਲ ਆਪਣੀ ਦਰਿਆਦਿਲੀ ਦੇ ਲਈ ਵੀ ਜਾਣੇ ਜਾਂਦੇ ਹਨ ।
_35fc0c2691b1ac086a9b98f5cc112e27_1280X720.webp)
ਉਹ ਸਮਾਜ ਸੇਵਾ ਦੇ ਕੰਮਾਂ ਦੇ ਲਈ ਹਮੇਸ਼ਾ ਅੱਗੇ ਆਉਂਦੇ ਹਨ। ਉਨ੍ਹਾਂ ਦੇ ਬੀਤੇ ਸਾਲ ਪੰਜਾਬ ‘ਚ ਆਏ ਹੜ੍ਹਾਂ ਦੇ ਦੌਰਾਨ ਵੀ ਦਿਲ ਖੋਲ੍ਹ ਕੇ ਹੜ੍ਹ ਪੀੜਤਾਂ ਦੀ ਸੇਵਾ ਕੀਤੀ ਸੀ ।ਉਹ ਜੰਤਰ ਮੰਤਰ ‘ਤੇ ਵੀ ਧਰਨਾ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੀ ਸੇਵਾ ਦੇ ਲਈ ਪਹੁੰਚੇ ਹੋਏ ਹਨ। ਸੋਸ਼ਲ ਮੀਡੀਆ ਤੇ ਉਨ੍ਹਾਂ ਦੇ ਸੇਵਾ ਭਾਵ ਦੀ ਖੂਬ ਤਾਰੀਫ ਕੀਤੀ ਜਾ ਰਹੀ ਹੈ।