ਰੇਸ਼ਮ ਸਿੰਘ ਅਨਮੋਲ ਨੇ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ‘ਚ ਮਹੌਲ ਖਰਾਬ ਕਰਨ ਵਾਲਿਆਂ ਖਿਲਾਫ ਕਾਰਵਾਈ ਦੀ ਕੀਤੀ ਮੰਗ

ਰੇਸ਼ਮ ਸਿੰਘ ਅਨਮੋਲ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹਨਾਂ ਨੇ ਅੰਬਾਲਾ ਸਥਿਤ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ‘ਚ ਮਹੌਲ ਖ਼ਰਾਬ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।

By  Shaminder Kaur Kaler August 11th 2026 11:34 AM

ਰੇਸ਼ਮ ਸਿੰਘ ਅਨਮੋਲ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹਨਾਂ ਨੇ ਅੰਬਾਲਾ ਸਥਿਤ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ‘ਚ ਮਹੌਲ ਖ਼ਰਾਬ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ “ਜਿਸ ਦੋਸ਼ੀ ਵਿਅਕਤੀ ਨੇ ਬਾਹਰੋਂ ਆ ਕੇ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿਖੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਸ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਉੱਥੇ ਹੀ ਸਾਡੇ ਅੰਬਾਲਾ ਦੇ ਜਿਨ੍ਹਾਂ ਭਰਾਵਾਂ ਨੂੰ ਇਸ ਮਾਮਲੇ ਵਿੱਚ ਫੜਿਆ ਗਿਆ ਹੈ, ਜੇਕਰ ਉਹ ਬੇਕਸੂਰ ਹਨ ਤਾਂ ਉਨ੍ਹਾਂ ਨੂੰ ਤੁਰੰਤ ਬਾਇੱਜ਼ਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ”।

ਰੇਸ਼ਮ ਸਿੰਘ ਅਨਮੋਲ ਹਮੇਸ਼ਾ ਹੀ ਹਰ ਮੁੱਦੇ ‘ਤੇ ਖੁੱਲ੍ਹ ਕੇ ਬੋਲਦੇ ਹਨ ਅਤੇ ਬੀਤੇ ਦਿਨੀਂ ਹੋਈ ਇਸ ਘਟਨਾ ਤੋਂ ਬਾਅਦ ਵੀ ਉਨ੍ਹਾਂ ਨੇ ਇਸ ਮਾਮਲੇ ‘ਚ ਦੋਸ਼ੀ ਵਿਅਕਤੀਆਂ ਦੇ ਖਿਲਾਫ ਕਰੜੀ ਕਾਰਵਾਈ ਦੀ ਮੰਗ ਕੀਤੀ ਹੈ।ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਰੇਸ਼ਮ ਸਿੰਘ ਅਨਮੋਲ ਨੇ ਈਥਾਨੋਲ ਪੈਟਰੋਲ ਦੇ ਨਾਲ ਖਰਾਬ ਹੋਈ ਆਪਣੀ ਗੱਡੀ ਬਾਰੇ ਵੀ ਗੱਲਬਾਤ ਕੀਤੀ ਸੀ। 

© Copyright Galactic Television & Communications Pvt. Ltd. 2026. All rights reserved.