ਸ਼ੈਰੀ ਮਾਨ ਨੇ ਗਾਇਆ ਨੱਬੇ ਦੇ ਦਹਾਕੇ ‘ਚ ਆਈ ਬਾਲੀਵੁੱਡ ਫ਼ਿਲਮ ਦਾ ਗੀਤ ‘ਆਖਿਰ ਤੁਮ੍ਹੇਂ ਆਨਾ ਹੈ’

ਸ਼ੈਰੀ ਮਾਨ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕਾਂ ਚੋਂ ਇੱਕ ਹਨ। ਇਨ੍ਹੀਂ ਦਿਨੀਂ ਉਹ ਵਿਦੇਸ਼ ਤੋਂ ਪੰਜਾਬ ‘ਚ ਆਏ ਹੋਏ ਹਨ । ਅਠਾਈ ਨਵੰਬਰ ਨੂੰ ਉਹ ਚੰਡੀਗੜ੍ਹ ‘ਚ ਲਾਈਵ ਸ਼ੋਅ ਕਰਨ ਦੇ ਲਈ ਜਾ ਰਹੇ ਹਨ। ਜਿਸ ਦੇ ਲਈ ਉਨ੍ਹਾਂ ਦੇ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸ਼ੈਰੀ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਬਾਲੀਵੁੱਡ ਦੀ ਕਿਸੇ ਫ਼ਿਲਮ ਦਾ ਗੀਤ ਗਾਉਂਦੇ ਹੋਏ ਨਜ਼ਰ ਆ ਰਹੇ ਹਨ।

By  Shaminder Kaur Kaler November 16th 2026 03:08 PM

  ਸ਼ੈਰੀ ਮਾਨ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕਾਂ ਚੋਂ ਇੱਕ ਹਨ। ਇਨ੍ਹੀਂ ਦਿਨੀਂ ਉਹ ਵਿਦੇਸ਼ ਤੋਂ ਪੰਜਾਬ ‘ਚ ਆਏ ਹੋਏ ਹਨ । ਅਠਾਈ ਨਵੰਬਰ ਨੂੰ ਉਹ ਚੰਡੀਗੜ੍ਹ ‘ਚ ਲਾਈਵ ਸ਼ੋਅ ਕਰਨ ਦੇ ਲਈ ਜਾ ਰਹੇ ਹਨ। ਜਿਸ ਦੇ ਲਈ ਉਨ੍ਹਾਂ ਦੇ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸ਼ੈਰੀ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਬਾਲੀਵੁੱਡ ਦੀ ਕਿਸੇ ਫ਼ਿਲਮ ਦਾ ਗੀਤ ਗਾਉਂਦੇ ਹੋਏ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ‘ਤੇ ਜਿਉਂ ਹੀ ਗਾਇਕ ਨੇ ਇਸ ਵੀਡੀਓ ਨੂੰ ਸਾਂਝਾ ਕੀਤਾ ਤਾਂ ਫੈਨਸ ਦੇ ਵੱਲੋਂ ਵੀ ਇਸ ‘ਤੇ ਰਿਐਕਸ਼ਨ ਆਉਣੇ ਸ਼ੁਰੂ ਹੋ ਗਏ ।


ਅਦਾਕਾਰ ਰਘਵੀਰ ਬੋਲੀ ਨੇ ਵੀ ਕਮੈਂਟ ਕਰਦੇ ਹੋਏ ਲਿਖਿਆ “ਆ ਗਿਆ ਭਰਾ ਆਖਿਰ….ਚੱਕ ਦੇ ਕੰਮ ਵੀਰੇ ਦੇਰ ਆਏ ਦਰੁਸਤ ਆਏ”। ਇਸ ਤੋਂ ਇਲਾਵਾ ਇੱਕ ਹੋਰ ਫੈਨ ਨੇ ਲਿਖਿਆ “ਵਾਹ ਜੀ ਵਾਹ ਸ਼ੈਰੀ ਤਾਂ ਫਿਰ ਸ਼ੈਰੀ ਹੀ ਆ” । ਇਸ ਤੋਂ ਇਲਾਵਾ ਇੱਕ ਹੋਰ ਫੈਨ ਨੇ ਲਿਖਿਆ “ਏ ਗੀਤ ਬਾਈ ਬੱਬੂ ਮਾਨ ਜੀ ਨੇ ਵੀ ਗਾਇਆ ਆ ਜੀ ।ਤੁਸੀਂ ਵੀ ਬਹੁਤ ਸੋਹਣਾ ਗਾਇਆ ਜੀ” ।ਸ਼ੈਰੀ ਮਾਨ ਦੇ ਇਸ ਵੀਡੀਓ ‘ਤੇ ਹੋਰ ਵੀ ਕਈ ਕਮੈਂਟਸ ਸੋਸ਼ਲ ਮੀਡੀਆ ਯੂਜ਼ਰਸ ਦੇ ਵੱਲੋਂ ਕੀਤੇ ਜਾ ਰਹੇ ਹਨ । 


  ਸ਼ੈਰੀ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ। ਜਿਸ ‘ਚ ਮੈਰਿਜ ਪੈਲੇਸ, ਇਸ਼ਕ ਗਰਾਰੀ, ਬਰਾਤ ਬੰਦੀ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ।

© Copyright Galactic Television & Communications Pvt. Ltd. 2026. All rights reserved.