ਸ਼ਹਿਨਾਜ਼ ਗਿੱਲ ਨੇ ਆਪਣੇ ਭਰਾ ਦੇ ਨਾਲ ਮਸਤੀ ਭਰੀਆਂ ਤਸਵੀਰਾਂ ਕੀਤੀਆਂ ਸਾਂਝੀਆਂ

ਸ਼ਹਿਨਾਜ਼ ਗਿੱਲ ਨੇ ਆਪਣੇ ਭਰਾ ਦੇ ਨਾਲ ਮਸਤੀ ਭਰੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਅਦਾਕਾਰਾ ਆਪਣੇ ਭਰਾ ਦੇ ਨਾਲ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ। ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਅਦਾਕਾਰਾ ਆਪਣੇ ਭਰਾ ਦੇ ਨਾਲ ਗਲਾਸ ‘ਚ ਚਾਹ ਪੀਂਦੀ ਹੋਈ ਨਜ਼ਰ ਆ ਰਹੀ ਹੈ ਅਤੇ ਸੋਸ਼ਲ ਮੀਡੀਆ ਤੇ ਇਹ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ ।

By  Shaminder Kaur Kaler November 20th 2026 01:44 PM

ਸ਼ਹਿਨਾਜ਼ ਗਿੱਲ ਨੇ ਆਪਣੇ ਭਰਾ ਦੇ ਨਾਲ ਮਸਤੀ ਭਰੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਅਦਾਕਾਰਾ ਆਪਣੇ ਭਰਾ ਦੇ ਨਾਲ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ। ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਅਦਾਕਾਰਾ ਆਪਣੇ ਭਰਾ ਦੇ ਨਾਲ ਗਲਾਸ ‘ਚ ਚਾਹ ਪੀਂਦੀ ਹੋਈ ਨਜ਼ਰ ਆ ਰਹੀ ਹੈ ਅਤੇ ਸੋਸ਼ਲ ਮੀਡੀਆ ਤੇ ਇਹ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ ।


ਸ਼ਹਿਨਾਜ਼ ਗਿੱਲ ਨੇ ਸਰਦੀ ਤੋਂ ਬਚਣ ਦੇ ਲਈ ਗਰਮ ਸੂਟ ਪਾਇਆ ਹੋਇਆ ਹੈ ਅਤੇ ਇਸ ਗਰਮ ਸੂਟ ‘ਚ ਵੀ ਉਹ ਬਹੁਤ ਹੀ ਕਿਊਟ ਲੱਗ ਰਹੀ ਹੈ। 


ਸ਼ਹਿਨਾਜ਼ ਗਿੱਲ ਦੀ ਭਰਾ ਨਾਲ ਬਾਂਡਿੰਗ 

ਸ਼ਹਿਨਾਜ਼ ਗਿੱਲ ਦੀ ਆਪਣੇ ਭਰਾ ਦੇ ਨਾਲ ਬਹੁਤ ਵਧੀਆ ਬਾਂਡਿੰਗ ਹੈ। ਉਹ ਅਕਸਰ ਆਪਣੇ ਭਰਾ ਦੇ ਨਾਲ ਵੀਡੀਓਜ਼ ਅਤੇ ਤਸਵੀਰਾਂ ਵਾਇਰਲ ਹੁੰਦੀਆਂ ਰਹਿੰਦੀਆਂ ਹਨ।ਉਹ ਅਕਸਰ ਆਪਣੀ ਸ਼ੂਟਿੰਗ ‘ਤੇ ਵੀ ਭਰਾ ਨੂੰ ਨਾਲ ਲੈ ਜਾਂਦੇ ਹਨ। ਸੋਸ਼ਲ ਮੀਡੀਆ ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ । ਸ਼ਹਿਨਾਜ਼ ਗਿੱਲ ਦਾ ਬੀਤੇ ਦਿਨੀਂ ਵੀ ਇੱਕ ਵੀਡੀਓ ਵਾਇਰਲ ਹੋਇਆ ਸੀ ।ਜਿਸ ‘ਚ ਅਦਾਕਾਰਾ ਨੇ ਮੀਡੀਆ ਕਰਮੀਆਂ ਨੂੰ ਕਿਹਾ ਸੀ ਕਿ ਉਹ ਉਸ ਦੀਆਂ ਤਸਵੀਰਾਂ ਤਾਂ ਲੈਂਦੇ ਹਨ, ਪਰ ਉਸ ਦੇ ਭਰਾ ਦੀਆਂ ਨਹੀਂ। ਉਸ ਦਾ ਭਰਾ ਵੀ ਕਿਸੇ ਹੀਰੋ ਤੋਂ ਘੱਟ ਥੋੜ੍ਹਾ ਹੈ। 

ਸ਼ਹਿਨਾਜ਼ ਗਿੱਲ ਦਾ ਵਰਕ ਫ੍ਰੰਟ 

ਸ਼ਹਿਨਾਜ਼ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ, ਪਰ ਇਸ ਤੋਂ ਬਾਅਦ ਉਨ੍ਹਾਂ ਨੇ ਫ਼ਿਲਮਾਂ ਦਾ ਰੁਖ ਕੀਤਾ ਅਤੇ ਕਈ ਫ਼ਿਲਮਾਂ ‘ਚ ਅਦਾਕਾਰੀ ਕੀਤੀ । 

 

© Copyright Galactic Television & Communications Pvt. Ltd. 2026. All rights reserved.