ਐਡਮਿੰਟਨ ‘ਚ ਵਿਦਿਆਰਥੀਆਂ ਦੇ ਵੱਲੋਂ ਕੀਤੇ ਜਾ ਰਹੇ ਧਰਨੇ ‘ਚ ਸ਼ਾਮਿਲ ਹੋਏ ਗਾਇਕ ਮਨਪ੍ਰੀਤ ਮੰਨਾ

ਐਡਮਿੰਟਨ ‘ਚ ਵਿਦਿਆਰਥੀਆਂ ਦਾ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਚੱਲ ਰਿਹਾ ਹੈ। ਇਸ ਦੌਰਾਨ ਗਾਇਕ ਮਨਪ੍ਰੀਤ ਮੰਨਾ ਵੀ ਵਿਦਿਆਰਥੀਆਂ ਦੀ ਸਪੋਟ ‘ਚ ਪਹੁੰਚੇ । ਜਿਸ ਦਾ ਇੱਕ ਵੀਡੀਓ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਮੰਨਾ ਵਿਦਿਆਰੀਥਆਂ ਦੇ ਹੱਕ ‘ਚ ਨਿੱਤਰੇ ਹਨ ਅਤੇ ਵਿਦਿਆਰਥੀਆਂ ਨੂੰ ਨਸੀਹਤ ਦੇ ਰਹੇ ਹਨ ਕਿ ਇੱਕਜੁਟ ਹੋ ਕੇ ਇਹ ਲੜਾਈ ਲੜੋ।

By  Shaminder Kaur Kaler July 27th 2026 02:06 PM

ਐਡਮਿੰਟਨ ‘ਚ ਵਿਦਿਆਰਥੀਆਂ ਦਾ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਚੱਲ ਰਿਹਾ ਹੈ। ਇਸ ਦੌਰਾਨ ਗਾਇਕ ਮਨਪ੍ਰੀਤ ਮੰਨਾ ਵੀ ਵਿਦਿਆਰਥੀਆਂ ਦੀ ਸਪੋਟ ‘ਚ ਪਹੁੰਚੇ । ਜਿਸ ਦਾ ਇੱਕ ਵੀਡੀਓ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਮੰਨਾ ਵਿਦਿਆਰੀਥਆਂ ਦੇ ਹੱਕ ‘ਚ ਨਿੱਤਰੇ ਹਨ ਅਤੇ ਵਿਦਿਆਰਥੀਆਂ ਨੂੰ ਨਸੀਹਤ ਦੇ ਰਹੇ ਹਨ ਕਿ ਇੱਕਜੁਟ ਹੋ ਕੇ ਇਹ ਲੜਾਈ ਲੜੋ।

ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਨੈਗਟੇਵਿਟੀ ਨਾ ਫੈਲਾਓ।ਦੱਸਿਆ ਜਾ ਰਿਹਾ ਹੈ ਕਿ ਕੈਨੇਡਾ ‘ਚ ਪਹਿਲਾਂ ਵਿਦਿਆਰਥੀਆਂ ਨੂੰ ਵਰਕ ਪਰਮਿਟ ਦੇਣ ਦਾ ਲਾਲਚ ਦਿੱਤਾ ਗਿਆ ਸੀ ਅਤੇ ਕਿਹਾ ਗਿਆ ਸੀ ਕਿ ਤੁਸੀਂ ਇੱਥੇ ਆਓ, ਪਰ ਹੁਣ ਲੱਖਾਂ ਰੁਪਏ ਖਰਚ ਕੇ ਉਨ੍ਹਾਂ ਨੂੰ ਵਿਦੇਸ਼ ‘ਚ ਵਰਕ ਪਰਮਿਟ ਨਹੀਂ ਦਿੱਤਾ ਜਾ ਰਿਹਾ ਹੈ ਅਤੇ ਜਿਸ ਕਾਰਨ ਉਨ੍ਹਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਦੱਸ ਦਈਏ ਕਿ ਪੰਜਾਬ ਤੋਂ ਵੱਡੀ ਗਿਣਤੀ ‘ਚ ਵਿਦਿਆਰਥੀ ਕੈਨੇਡਾ ਸਣੇ ਹੋਰ ਮੁਲਕਾਂ ‘ਚ ਗਏ ਹੋਏ ਹਨ।ਪਰ ਉੱਥੇ ਉਨ੍ਹਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਰੋਧ ਪ੍ਰਦਰਸ਼ਨ ਵਿਦਿਆਰਥੀਆਂ ਦੇ ਵੱਲੋਂ ਇਸ ਲਈ ਕੀਤਾ ਜਾ ਰਿਹਾ ਹੈ, ਕਿਉਂਕਿ ਕੈਨੇਡਾ ਦੇ ਵੱਲੋਂ ਇਮੀਗ੍ਰੇਸ਼ਨ ਤੇ ਵਰਕ ਪਰਮਿਟ ਨੀਤੀਆਂ ‘ਚ ਹਾਲ ਹੀ ‘ਚ ਕੀਤੀਆਂ ਗਈਆਂ ਸੋਧਾਂ ਨੇ ਕੈਨੇਡਾ ਵਿੱਚ ਆਪਣੀ ਸਿੱਖਿਆ ਪੂਰੀ ਕਰਨ ਤੇ ਉਨ੍ਹਾਂ ਦੇ ਵਿਕਲਪਾਂ ਨੂੰ ਕਾਫੀ ਹੱਦ ਤੱਕ ਸੀਮਤ ਕਰ ਦਿੱਤਾ ਹੈ। 

© Copyright Galactic Television & Communications Pvt. Ltd. 2026. All rights reserved.