ਸੁਨੰਦਾ ਸ਼ਰਮਾ ਨੇ ਗੁਰਦਾਸ ਮਾਨ ਤੇ ਜਤਿੰਦਰ ਸ਼ਾਹ ਨਾਲ ਤਸਵੀਰਾਂ ਕੀਤੀਆਂ ਸਾਂਝੀਆਂ

ਸੁਨੰਦਾ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਗਾਇਕਾ ਦੇ ਨਾਲ ਗੁਰਦਾਸ ਮਾਨ ਤੇ ਜਤਿੰਦਰ ਸ਼ਾਹ ਦੇ ਨਾਲ ਨਜ਼ਰ ਆ ਰਹੀ ਹੈ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਲਿਖਿਆ “ਕਹਿਣੀ ਸੀ, ਉਹ ਗੱਲ ਦਿਲ ‘ਚ ਰਹਿ ਗਈ।ਬਾਕੀ ਮੈਂ ਸਭ ਕੁਝ ਕਹਿ ਗਈ”।

By  Shaminder Kaur Kaler September 9th 2026 03:18 PM

ਸੁਨੰਦਾ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਗਾਇਕਾ ਦੇ ਨਾਲ ਗੁਰਦਾਸ ਮਾਨ ਤੇ ਜਤਿੰਦਰ ਸ਼ਾਹ ਦੇ ਨਾਲ ਨਜ਼ਰ ਆ ਰਹੀ ਹੈ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਲਿਖਿਆ “ਕਹਿਣੀ ਸੀ, ਉਹ ਗੱਲ ਦਿਲ ‘ਚ ਰਹਿ ਗਈ।ਬਾਕੀ ਮੈਂ ਸਭ ਕੁਝ ਕਹਿ ਗਈ”। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਮਿਊਜ਼ਿਕ ਡਾਇਰੈਕਟਰ ਜਤਿੰਦਰ ਸ਼ਾਹ ਵੀ ਨਜ਼ਰ ਆ ਰਹੇ ਹਨ।


ਜਿਸ ਤੋਂ ਫੈਨਸ ਕਿਆਸ ਲਗਾ ਰਹੇ ਹਨ ਕਿ ਸ਼ਾਇਦ ਸੁਨੰਦਾ ਸ਼ਰਮਾ ਗੁਰਦਾਸ ਮਾਨ ਦੇ ਨਾਲ ਕੋਈ ਗੀਤ ਲੈ ਕੇ ਆ ਰਹੇ ਹਨ।ਸੋਸ਼ਲ ਮੀਡੀਆ ‘ਤੇ ਇਹ ਤਸਵੀਰਾਂ ਖੂਬ ਵਾਇਰਲ ਹੋ ਰਹੀਆਂ ਹਨ। 

ਸੁਨੰਦਾ ਸ਼ਰਮਾ ਦਾ ਵਰਕ ਫ੍ਰੰਟ 

ਸੁਨੰਦਾ ਸ਼ਰਮਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਗੀਤਾਂ ਤੋਂ ਇਲਾਵਾ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਸਰਾਹਿਆ ਗਿਆ ਹੈ।ਉਹ ਆਖਰੀ ਵਾਰ ਅਮਰਿੰਦਰ ਗਿੱਲ ਦੇ ਨਾਲ ‘ਮਿੱਤਰਾਂ ਦਾ ਚੱਲਿਆ ਟਰੱਕ ਨੀਂ’ ‘ਚ ਨਜ਼ਰ ਆਏ ਸਨ।

© Copyright Galactic Television & Communications Pvt. Ltd. 2026. All rights reserved.