ਬਾਲੀਵੁੱਡ ਅਦਾਕਾਰਾ ਨਿਮਰਤ ਕੌਰ ਸ੍ਰੀ ਹਜ਼ੂਰ ਸਾਹਿਬ ‘ਚ ਹੋਏ ਨਤਮਸਤਕ, ਤਸਵੀਰਾਂ ਕੀਤੀਆਂ ਸਾਂਝੀਆਂ

ਬਾਲੀਵੁੱਡ ਅਦਾਕਾਰਾ ਨਿਮਰਤ ਕੌਰ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਚ ਨਤਮਸਤਕ ਹੋਏ।ਜਿਸ ਦੀਆਂ ਤਸਵੀਰਾਂ ਵੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ। ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ‘ਤੇ ਲਿਖਿਆ “ਸਤਿਨਾਮ ਵਾਹਿਗੁਰੂ… ਤਖ਼ਤ ਸ੍ਰੀ ਹਜ਼ੂਰ ਸਾਹਿਬ ਜੀ ਵਿਖੇ ਹਾਜ਼ਰੀ ਭਰਨ ਦਾ ਸੁਭਾਗ ਪ੍ਰਾਪਤ ਹੋਇਆ।

By  Shaminder Kaur Kaler November 16th 2026 12:44 PM

ਬਾਲੀਵੁੱਡ ਅਦਾਕਾਰਾ ਨਿਮਰਤ ਕੌਰ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਚ ਨਤਮਸਤਕ ਹੋਏ।ਜਿਸ ਦੀਆਂ ਤਸਵੀਰਾਂ ਵੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ। ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ‘ਤੇ ਲਿਖਿਆ “ਸਤਿਨਾਮ ਵਾਹਿਗੁਰੂ… ਤਖ਼ਤ ਸ੍ਰੀ ਹਜ਼ੂਰ ਸਾਹਿਬ ਜੀ ਵਿਖੇ ਹਾਜ਼ਰੀ ਭਰਨ ਦਾ ਸੁਭਾਗ ਪ੍ਰਾਪਤ ਹੋਇਆ। ਸਿੱਖ ਇਤਿਹਾਸ ਅਤੇ ਧਾਰਮਿਕ ਆਸਥਾ ਨਾਲ ਜੁੜੇ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਕੇ ਮਨ ਬੇਹੱਦ ਸ਼ਾਂਤ ਅਤੇ ਨਿਹਾਲ ਹੋ ਗਿਆ। ਇੱਥੇ ਪਹੁੰਚਣਾ ਮੇਰੇ ਲਈ ਬਹੁਤ ਹੀ ਖ਼ੁਸ਼ੀ ਅਤੇ ਸ਼ੁਕਰਾਨੇ ਵਾਲਾ ਪਲ ਹੈ।


ਖ਼ਾਸ ਕਰਕੇ ਅੱਜ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤ ਦਿਵਸ ਦੇ ਆਖ਼ਰੀ ਦਿਨ ਇੱਥੇ ਨਤਮਸਤਕ ਹੋਣ ਦਾ ਸੁਭਾਗ ਮਿਲਣਾ ਮੇਰੇ ਲਈ ਹੋਰ ਵੀ ਭਾਵੁਕ ਕਰਨ ਵਾਲਾ ਅਨੁਭਵ ਹੈ।ਇਹ ਉਹ ਪਾਵਨ ਧਰਤੀ ਹੈ, ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਿੱਖਾਂ ਦਾ ਸਦੀਵੀ ਗੁਰੂ ਅਤੇ ਰਹਿਬਰ ਮੰਨਣ ਦਾ ਹੁਕਮ ਦਿੱਤਾ ਸੀ। ਗੁਰੂ ਸਾਹਿਬ ਦੇ ਪਾਵਨ ਬਚਨ ਅੱਜ ਵੀ ਸਿੱਖ ਸੰਗਤ ਲਈ ਮਾਰਗਦਰਸ਼ਨ ਹਨ।


“ਸਭ ਸਿੱਖਨ ਕੋ ਹੁਕਮ ਹੈ, ਗੁਰੂ ਮਾਨਿਓ ਗ੍ਰੰਥ।” ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।  ਖ਼ਾਸ ਗੱਲ: ਇਸ ਪਾਵਨ ਮੌਕੇ 'ਤੇ ਮਾਂ ਵੱਲੋਂ ਪਹਿਨਿਆ ਗਿਆ ਫੁਲਕਾਰੀ ਦਾ ਦੁਪੱਟਾ ਵੀ ਮੇਰੇ ਲਈ ਬੇਹੱਦ ਖ਼ਾਸ ਹੈ। ਇਹ ਹੱਥੀਂ ਬੁਣਿਆ ਦੁਪੱਟਾ ਲਗਭਗ ੫੦ ਸਾਲ ਪਹਿਲਾਂ ਪਾਪਾ ਨੇ ਮੰਮੀ ਨੂੰ ਪਟਿਆਲਾ ਦੇ ਵਿਸ਼ਵ ਪ੍ਰਸਿੱਧ ਬਰਖਾ ਰਾਮ ਗੋਟੇ ਵਾਲੇ, ਅਨਾਰਦਾਣਾ ਚੌਕ ਤੋਂ ਤੋਹਫ਼ੇ ਵਜੋਂ ਦਿੱਤਾ ਸੀ।

ਇਸ ਦੁਪੱਟੇ ਨਾਲ ਜੁੜੀਆਂ ਪਿਆਰੀਆਂ ਯਾਦਾਂ ਨੇ ਇਸ ਦਿਨ ਨੂੰ ਹੋਰ ਵੀ ਯਾਦਗਾਰ ਬਣਾ ਦਿੱਤਾ”। ਨਿਮਰਤ ਕੌਰ ਦੀ ਇਸ ਪੋਸਟ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ। ਦੱਸ ਦਈਏ ਕਿ ਅਦਾਕਾਰਾ ਦਾ ਸਬੰਧ ਪਟਿਆਲਾ ਦੇ ਨਾਲ ਹੈ ਅਤੇ ਉਨ੍ਹਾਂ ਦੇ ਪਿਤਾ ਦਾ ਦਿਹਾਂਤ ਹੋ ਚੁੱਕਿਆ ਹੈ। ਉਹ ਸੈਨਾ ਦੇ ਜਾਂਬਾਜ਼ ਅਫਸਰ ਸਨ । 


© Copyright Galactic Television & Communications Pvt. Ltd. 2026. All rights reserved.