ਧਰਮਪ੍ਰੀਤ ਉਰਫ ਮੁੱਖ ਮੰਤਰੀ ਧਮਕ ਬੇਸ ਦੇ ਦਿਹਾਂਤ ਦੀਆਂ ਫੇਕ ਖ਼ਬਰਾਂ ਤੇ ਕਸ਼ਮੀਰ ਸਿੰਘ ਨੇ ਦਿੱਤਾ ਪ੍ਰਤੀਕਰਮ, ਕਿਹਾ ‘ਮੁੱਖ ਮੰਤਰੀ ਬਿਲਕੁਲ ਠੀਕ ਹੈ’

ਕੁਝ ਸਮਾਂ ਪਹਿਲਾਂ ਧਮਕ ਬੇਸ ਵਾਲਾ ਮੁੱਖ ਮੰਤਰੀ ਦੇ ਨਾਂਅ ਨਾਲ ਮਸ਼ਹੂਰ ਹੋਏ ਧਰਮਪ੍ਰੀਤ ਦੇ ਦਿਹਾਂਤ ਦੀਆਂ ਖ਼ਬਰਾਂ ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਪਰ ਹੁਣ ਇਸ ਮਾਮਲੇ ‘ਚ ਫੇਕ ਖ਼ਬਰਾਂ ਪਾਉਣ ਵਾਲਿਆਂ ਨੂੰ ਕਸ਼ਮੀਰ ਸਿੰਘ ਸੰਘਾ ਨੇ ਜਵਾਬ ਦਿੱਤਾ । ਕਸ਼ਮੀਰ ਸਿੰਘ ਸੰਘਾ ਦਾ ਕਹਿਣਾ ਹੈ ਕਿ ਉਹ ਖੁਦ ਮੁੱਖ ਮੰਤਰੀ ਦੇ ਘਰ ਪਹੁੰਚੇ ਹੋਏ ਹਨ ਅਤੇ ਮੁੱਖ ਮੰਤਰੀ ਪੂਰੀ ਤਰ੍ਹਾਂ ਠੀਕ ਹੈ ਅਤੇ ਇਸ ਤਰ੍ਹਾਂ ਦੀਆਂ ਫੇਕ ਖ਼ਬਰਾਂ ਨਹੀਂ ਫੈਲਾਉਣੀਆਂ ਚਾਹੀਦੀਆਂ।

By  Shaminder Kaur Kaler November 25th 2026 05:14 PM

ਕੁਝ ਸਮਾਂ ਪਹਿਲਾਂ ਧਮਕ ਬੇਸ ਵਾਲਾ ਮੁੱਖ ਮੰਤਰੀ ਦੇ ਨਾਂਅ ਨਾਲ ਮਸ਼ਹੂਰ ਹੋਏ ਧਰਮਪ੍ਰੀਤ ਦੇ ਦਿਹਾਂਤ ਦੀਆਂ ਖ਼ਬਰਾਂ ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਪਰ ਹੁਣ ਇਸ ਮਾਮਲੇ ‘ਚ ਫੇਕ ਖ਼ਬਰਾਂ ਪਾਉਣ ਵਾਲਿਆਂ ਨੂੰ ਕਸ਼ਮੀਰ ਸਿੰਘ ਸੰਘਾ ਨੇ ਜਵਾਬ ਦਿੱਤਾ । ਕਸ਼ਮੀਰ ਸਿੰਘ ਸੰਘਾ ਦਾ ਕਹਿਣਾ ਹੈ ਕਿ ਉਹ ਖੁਦ ਮੁੱਖ ਮੰਤਰੀ ਦੇ ਘਰ ਪਹੁੰਚੇ ਹੋਏ ਹਨ ਅਤੇ ਮੁੱਖ ਮੰਤਰੀ ਪੂਰੀ ਤਰ੍ਹਾਂ ਠੀਕ ਹੈ ਅਤੇ ਇਸ ਤਰ੍ਹਾਂ ਦੀਆਂ ਫੇਕ ਖ਼ਬਰਾਂ ਨਹੀਂ ਫੈਲਾਉਣੀਆਂ ਚਾਹੀਦੀਆਂ। 

ਧਰਮਪ੍ਰੀਤ ਦੀ ਪਛਾਣ 

ਧਰਮਪ੍ਰੀਤ ਤਰਨਤਾਰਨ ਦੇ ਇੱਕ ਸਧਾਰਣ ਸਿੱਖ ਪਰਿਵਾਰ ਦੇ ਨਾਲ ਸਬੰਧ ਰੱਖਦਾ ਹੈ ਅਤੇ ੨੦੧੯ ‘ਚ ਉਹ ਆਪਣੀ ਕਾਮੇਡੀ ਦੇ ਨਾਲ ਆਪਣੀ ਦਮਦਾਰ ਆਵਾਜ਼ ‘ਚ ਕੀਤੇ ਰੈਪ ਦੇ ਲਈ ਮਸ਼ਹੂਰ ਹੋਇਆ ਸੀ। ਜਿਸ ਤੋਂ ਬਾਅਦ ਉਸ ਨੂੰ ਕਈ ਗੀਤਾਂ ‘ਚ ਰੈਪ ਕਰਨ ਦਾ ਵੀ ਮੌਕਾ ਮਿਲਿਆ ਸੀ।ਸੋਨੀ ਮਾਨ ਦੇ ਨਾਲ ਉਹ ਕਈ ਗੀਤਾਂ ‘ਚ ਨਜ਼ਰ ਆਇਆ ਸੀ। 

ਕੁਝ ਸਮੇਂ ਤੋਂ ਬੀਮਾਰ ਚੱਲ ਰਿਹਾ ਮੁੱਖ ਮੰਤਰੀ 

ਪਰ ਪਿਛਲੇ ਕੁਝ ਸਮੇਂ ਤੋਂ ਖ਼ਬਰਾਂ ਆ ਰਹੀਆਂ ਸਨ ਕਿ ਮੁੱਖ ਮੰਤਰੀ ਦੀ ਸਿਹਤ ਠੀਕ ਨਹੀਂ ਹੈ। ਜਿਸ ਤੋਂ ਬਾਅਦ ਉਨ੍ਹਾਂ ਦਾ ਇਲਾਜ ਇੱਕ ਸੰਸਥਾ ਦੇ ਵੱਲੋਂ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਕਸ਼ਮੀਰ ਸਿੰਘ ਸੰਘਾ ਨੇ ਵੀ ਉਸ ਦੀ ਸਿਹਤ ਨੂੰ ਲੈ ਕੇ ਗੱਲਬਾਤ ਕੀਤੀ ਅਤੇ ਉਸ ਦੇ ਦਿਹਾਂਤ ਦੀ ਖ਼ਬਰਾਂ ਨੂੰ ਬੇਬੁਨਿਆਦ ਦੱਸਦੇ ਹੋਏ ਨਿਖੇਧੀ ਕੀਤੀ । 

© Copyright Galactic Television & Communications Pvt. Ltd. 2026. All rights reserved.