ਗਿੱਪੀ ਗਰੇਵਾਲ ਤੇ ਸ਼ਹਿਨਾਜ਼ ਗਿੱਲ ਦੀ ਫ਼ਿਲਮ ‘ਸਿੰਘ ਵਰਸਿਜ਼ ਕੌਰ-2’ ਦਾ ਮੁਟਿਆਰ ਦੇ ਹੁਸਨ ਦੀ ਤਾਰੀਫ਼ ਕਰਦਾ ਗਿੱਪੀ ਗਰੇਵਾਲ ਦੀ ਆਵਾਜ਼ ‘ਸੋਹਣੀ’ ਗੀਤ ਰਿਲੀਜ਼

ਗਿੱਪੀ ਗਰੇਵਾਲ ਤੇ ਸ਼ਹਿਨਾਜ਼ ਗਿੱਲ ਦੀ ਫ਼ਿਲਮ ‘ਸਿੰਘ ਵਰਸਿਜ਼ ਕੌਰ-2’ ਦਾ ਗੀਤ ‘ਸੋਹਣੀ’ ਗਿੱਪੀ ਗਰੇਵਾਲ ਦੀ ਆਵਾਜ਼ ‘ਚ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੇ ਬੋਲ ਹੈਪੀ ਰਾਏਕੋਟੀ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਕੁਲਸ਼ਾਨ ਸਿੱਧੂ ਦੇ ਵੱਲੋਂ ਦਿੱਤਾ ਗਿਆ ਹੈ।ਗੀਤ ‘ਚ ਮੁਟਿਆਰ ਦੇ ਹੁਸਨ ਦੇ ਨਾਲ ਨਾਲ ਉਸ ਦੇ ਗਹਿਣਿਆਂ ਦੀ ਵੀ ਤਾਰੀਫ਼ ਕੀਤੀ ਗਈ ਹੈ।ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਫ਼ਿਲਮ ਅਗਲੇ ਮਹੀਨੇ 11 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।

By  Shaminder Kaur Kaler August 20th 2026 06:04 PM

ਗਿੱਪੀ ਗਰੇਵਾਲ ਤੇ ਸ਼ਹਿਨਾਜ਼ ਗਿੱਲ ਦੀ ਫ਼ਿਲਮ ‘ਸਿੰਘ ਵਰਸਿਜ਼ ਕੌਰ-2’ ਦਾ ਗੀਤ ‘ਸੋਹਣੀ’ ਗਿੱਪੀ ਗਰੇਵਾਲ ਦੀ ਆਵਾਜ਼ ‘ਚ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੇ ਬੋਲ ਹੈਪੀ ਰਾਏਕੋਟੀ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਕੁਲਸ਼ਾਨ ਸਿੱਧੂ ਦੇ ਵੱਲੋਂ ਦਿੱਤਾ ਗਿਆ ਹੈ।ਗੀਤ ‘ਚ ਮੁਟਿਆਰ ਦੇ ਹੁਸਨ ਦੇ ਨਾਲ ਨਾਲ ਉਸ ਦੇ ਗਹਿਣਿਆਂ ਦੀ ਵੀ ਤਾਰੀਫ਼ ਕੀਤੀ ਗਈ ਹੈ।ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਫ਼ਿਲਮ ਅਗਲੇ ਮਹੀਨੇ 11 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। 

ਗਿੱਪੀ ਤੇ ਸ਼ਹਿਨਾਜ਼ ਕਈ ਪ੍ਰੋਜੈਕਟ ‘ਚ ਕਰ ਚੁੱਕੇ ਹਨ ਕੰਮ 

ਸ਼ਹਿਨਾਜ਼ ਗਿੱਲ ਤੇ ਗਿੱਪੀ ਗਰੇਵਾਲ ਇਸ ਤੋਂ ਪਹਿਲਾਂ ਵੀ ਕਈ ਪ੍ਰੋਜੈਕਟਸ ‘ਚ ਕੰਮ ਕਰ ਚੁੱਕੇ ਹਨ। ਇਸ ਤੋਂ ਪਹਿਲਾਂ ਸ਼ਹਿਨਾਜ਼ ਗਿੱਪੀ ਗਰੇਵਾਲ ਦੇ ਨਾਲ ‘ਡਾਕਾ’ ਫ਼ਿਲਮ ‘ਚ ਕੰਮ ਕਰ ਚੁੱਕੀ ਹੈ। ਇਸ ਫ਼ਿਲਮ ‘ਚ ਸ਼ਹਿਨਾਜ਼ ਨੇ ਬੈਂਕ ਮੁਲਾਜ਼ਮ ਦਾ ਕਿਰਦਾਰ ਨਿਭਾਇਆ ਸੀ ।ਸ਼ਹਿਨਾਜ਼ ਗਿੱਲ ਇਸ ਤੋਂ ਪਹਿਲਾਂ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੀ ਹੈ।  ਇਸ ਤੋਂ ਇਲਾਵਾ ਜਲਦ ਹੀ ਉਹ ਹੋਰ ਵੀ ਕਈ ਪ੍ਰੋਜੈਕਟਸ ‘ਚ ਨਜ਼ਰ ਆਉਣਗੇ ।  

© Copyright Galactic Television & Communications Pvt. Ltd. 2026. All rights reserved.