ਹਰਭਜਨ ਮਾਨ ਨੇ ਬੇਟੇ ਅਵਕਾਸ਼ ਮਾਨ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਤਸਵੀਰ ਕੀਤੀ ਸਾਂਝੀ

ਹਰਭਜਨ ਮਾਨ ਨੇ ਆਪਣੇ ਪੁੱਤਰ ਅਵਕਾਸ਼ ਮਾਨ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਹੈ। ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਤੇ ਸਾਂਝੀਆਂ ਕੀਤੀਆਂ ਹਨ।ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ “ਬੇਟੇ ਅਵਕਾਸ਼ ਨਾਲ ਦਰਬਾਰ ਸਾਹਬ ਮੱਥਾ ਟੇਕਿਆ। ਮਾਲਕ ਦਾ ਕੋਟਾਨ-ਕੋਟ-ਸ਼ੁਕਰਾਨਾ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ” ।

By  Shaminder Kaur Kaler October 6th 2026 11:54 AM

ਹਰਭਜਨ ਮਾਨ ਨੇ ਆਪਣੇ ਪੁੱਤਰ ਅਵਕਾਸ਼ ਮਾਨ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਹੈ। ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਤੇ ਸਾਂਝੀਆਂ ਕੀਤੀਆਂ ਹਨ।ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ “ਬੇਟੇ ਅਵਕਾਸ਼ ਨਾਲ ਦਰਬਾਰ ਸਾਹਬ ਮੱਥਾ ਟੇਕਿਆ। ਮਾਲਕ ਦਾ ਕੋਟਾਨ-ਕੋਟ-ਸ਼ੁਕਰਾਨਾ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ” ।ਹਰਭਜਨ ਮਾਨ ਤੇ ਉਨ੍ਹਾਂ ਦੇ ਬੇਟੇ ਅਵਕਾਸ਼ ਮਾਨ ਦੀ ਫ਼ਿਲਮ ਨੌ ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਜਿਸ ‘ਚ ਦੋਵੇਂ ਪਿਉ ਪੁੱਤਰ ਅਦਾਕਾਰੀ ਕਰਦੇ ਹੋਏ ਨਜ਼ਰ ਆੳੇੁਣਗੇ। ਇਸ ਤੋਂ ਇਲਾਵਾ ਨਿਰਮਲ ਰਿਸ਼ੀ, ਧੂਤਾ ਸਣੇ ਹੋਰ ਕਈ ਕਲਾਕਾਰ ਅਦਾਕਾਰੀ ਕਰਦੇ ਦਿਖਾਈ ਦੇਣਗੇ। 


ਹਰਭਜਨ ਮਾਨ ਦਾ ਵਰਕ ਫ੍ਰੰਟ 

ਹਰਭਜਨ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਤੇ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ।


ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ । ਉਨ੍ਹਾਂ ਦੀਆਂ ਫ਼ਿਲਮਾਂ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ ਅਤੇ ਜਲਦ ਹੀ ਉਹ ਫ਼ਿਲਮ ‘ਇਹ ਦਿਨ ਰੋਜ਼ ਨੀ ਆਉਣੇ’ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ। 

© Copyright Galactic Television & Communications Pvt. Ltd. 2026. All rights reserved.