ਜੱਸੀ ਗਿੱਲ ਦੀ ਆਵਾਜ਼ ‘ਚ ਫ਼ਿਲਮ ‘ਸੰਯੋਗ’ ਦਾ ਗੀਤ ‘ਦਿਲ ਦੀਆਂ ਗੱਲਾਂ’ ਰਿਲੀਜ਼
ਜੱਸੀ ਗਿੱਲ ਦੀ ਆਵਾਜ਼ ‘ਚ ਨਵਾਂ ਗੀਤ ‘ਦਿਲ ਦੀਆਂ ਗੱਲਾਂ’ ਰਿਲੀਜ਼ ਹੋ ਚੁੱਕਿਆ ਹੈ।ਇਹ ਇੱਕ ਰੋਮਾਂਟਿਕ ਗੀਤ ਹੈ ਜਿਸ ਦੇ ਬੋਲ ਹੈਪੀ ਰਾਏਕੋਟੀ ਦੇ ਵੱਲੋਂ ਲਿਖੇ ਗਏ ਹਨ ਅਤੇ ਪ੍ਰਾਈਮ ਰਿਕਾਰਡਜ਼ ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ ਨੂੰ ਆਪਣੇ ਮਿਊਜ਼ਿਕ ਨਾਲ ਸ਼ਿੰਗਾਰਿਆ ਹੈ ਐਵੀ ਸਰਾਂ ਨੇ । ਗੀਤ ਨੂੰ ਜੱਸੀ ਗਿੱਲ ਤੇ ਅਦਾਕਾਰਾ ਤੇ ਫ਼ਿਲਮਾਇਆ ਗਿਆ ਹੈ।
ਜੱਸੀ ਗਿੱਲ ਦੀ ਆਵਾਜ਼ ‘ਚ ਨਵਾਂ ਗੀਤ ‘ਦਿਲ ਦੀਆਂ ਗੱਲਾਂ’ ਰਿਲੀਜ਼ ਹੋ ਚੁੱਕਿਆ ਹੈ।ਇਹ ਇੱਕ ਰੋਮਾਂਟਿਕ ਗੀਤ ਹੈ ਜਿਸ ਦੇ ਬੋਲ ਹੈਪੀ ਰਾਏਕੋਟੀ ਦੇ ਵੱਲੋਂ ਲਿਖੇ ਗਏ ਹਨ ਅਤੇ ਪ੍ਰਾਈਮ ਰਿਕਾਰਡਜ਼ ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ ਨੂੰ ਆਪਣੇ ਮਿਊਜ਼ਿਕ ਨਾਲ ਸ਼ਿੰਗਾਰਿਆ ਹੈ ਐਵੀ ਸਰਾਂ ਨੇ । ਗੀਤ ਨੂੰ ਜੱਸੀ ਗਿੱਲ ਤੇ ਅਦਾਕਾਰਾ ਤੇ ਫ਼ਿਲਮਾਇਆ ਗਿਆ ਹੈ। ਇਹ ਇੱਕ ਰੋਮਾਂਟਿਕ ਗੀਤ ਹੈ, ਜੋ ਕਿ ਦਰਸ਼ਕਾਂ ਨੂੰ ਵੀ ਬਹੁਤ ਜ਼ਿਆਦਾ ਪਸੰਦ ਆ ਰਿਹਾ ਹੈ । ਇਸ ਤੋਂ ਪਹਿਲਾਂ ਵੀ ਜੱਸੀ ਗਿੱਲ ਦੇ ਕਈ ਗੀਤ ਰਿਲੀਜ਼ ਹੋਏ ਹਨ । ਜਿਨ੍ਹਾਂ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ।

ਜੱਸੀ ਗਿੱਲ ਦਾ ਵਰਕ ਫ੍ਰੰਟ
ਜੱਸੀ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦਾ ਰੁਖ ਕੀਤਾ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ।
ਹੁਣ ਤੱਕ ਉਹ ਕਈ ਪੰਜਾਬੀ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ।ਜਿਸ ‘ਚ ਮਿਸੇਜ਼ ਐਂਡ ਮਿਸੇਜ਼ ੪੨੦, ਸਰਗੀ, ਹਾਈਐਂਡ ਯਾਰੀਆਂ, ਫੁੱਫੜ ਜੀ ਸਣੇ ਕਈ ਫ਼ਿਲਮਾਂ ‘ਚ ਉਨ੍ਹਾਂ ਨੇ ਕੰਮ ਕੀਤਾ ਹੈ।