ਨੀਰੂ ਬਾਜਵਾ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਣ ਦੇ ਲਈ ਪਹੁੰਚੇ, ਵਾਹਿਗੁਰੂ ਜੀ ਦਾ ਕੀਤਾ ਸ਼ੁਕਰਾਨਾ

ਨੀਰੂ ਬਾਜਵਾ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਣ ਦੇ ਲਈ ਪਹੁੰਚੇ ।ਇਸ ਮੌਕੇ ਤੇ ਉਨ੍ਹਾਂ ਨੇ ਆਪਣੀ ਫ਼ਿਲਮ ਦੀ ਕਾਮਯਾਬੀ ਦੇ ਲਈ ਵਾਹਿਗੁਰੂ ਜੀ ਦਾ ਸ਼ੁਕਰਾਨਾ ਕੀਤਾ ।ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਗੁਰੁ ਘਰ ‘ਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੇ ਲਈ ਅਰਦਾਸ ਕੀਤੀ।ਉਨ੍ਹਾਂ ਨੇ ਕੁਝ ਸਮਾਂ ਗੁਰਦੁਆਰਾ ਸਾਹਿਬ ‘ਚ ਬਿਤਾਇਆ।

By  Shaminder Kaur Kaler October 16th 2026 03:52 PM

ਨੀਰੂ ਬਾਜਵਾ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਣ ਦੇ ਲਈ ਪਹੁੰਚੇ ।ਇਸ ਮੌਕੇ ਤੇ ਉਨ੍ਹਾਂ ਨੇ ਆਪਣੀ ਫ਼ਿਲਮ ਦੀ ਕਾਮਯਾਬੀ ਦੇ ਲਈ ਵਾਹਿਗੁਰੂ ਜੀ ਦਾ ਸ਼ੁਕਰਾਨਾ ਕੀਤਾ ।ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਗੁਰੁ ਘਰ ‘ਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੇ ਲਈ ਅਰਦਾਸ ਕੀਤੀ।ਉਨ੍ਹਾਂ ਨੇ ਕੁਝ ਸਮਾਂ ਗੁਰਦੁਆਰਾ ਸਾਹਿਬ ‘ਚ ਬਿਤਾਇਆ। ਅਦਾਕਾਰਾ ਨੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ “ਸੱਚੇ ਪਾਤਸ਼ਾਹ ਤੁਸੀਂ ਆਪ ਹੀ ਮਿਹਨਤ ਦਾ ਬਲ ਬਖਸ਼ਦੇ ਹੋ।ਆਪ ਹੀ ਰੰਗ ਭਾਗ ਲਾਉਂਦੇ ਹੋ”। ਨੀਰੂ ਬਾਜਵਾ ਦੇ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ। 


ਨੀਰੂ ਬਾਜਵਾ ਦਾ ਵਰਕ ਫ੍ਰੰਟ 

ਨੀਰੂ ਬਾਜਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਅਦਾਕਾਰਾ ਦੀ ਹਾਲ ਹੀ ‘ਚ ‘ਥਾਪੀ’ ਫ਼ਿਲਮ ਰਿਲੀਜ਼ ਹੋਈ ਹੈ। ਇਸ ਫ਼ਿਲਮ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।ਇਸ ਤੋਂ ਪਹਿਲਾਂ  ਉਨ੍ਹਾਂ ਦੀ ਫ਼ਿਲਮ ਕਲੀ ਜੋਟਾ, ਸ਼ਾਇਰ ਸਣੇ ਕਈ ਫ਼ਿਲਮਾਂ ਰਿਲੀਜ਼ ਹੋਈਆਂ ਹਨ ।

ਜਿਨ੍ਹਾਂ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਪੰਜਾਬੀ ਇੰਡਸਟਰੀ ਤੋਂ ਪਹਿਲਾਂ ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ‘ਚ ਵੀ ਕੰਮ ਕੀਤਾ ਹੈ। ਪਰ ਬਾਲੀਵੁੱਡ ਕੁਝ ਕੌੜੇ ਅਨੁਭਵ ਦੇ ਕਾਰਨ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਦਾ ਰੁਖ ਕੀਤਾ।

© Copyright Galactic Television & Communications Pvt. Ltd. 2026. All rights reserved.