ਨਿਸ਼ਾ ਬਾਨੋ ਨੇ ਆਪਣੀ ਨਵੀਂ ਫ਼ਿਲਮ ‘ਨੂੰਹ ਕੁੱਟਣੀ ਸਰੋਂ ਦੇ ਓਹਲੇ’ ਦਾ ਕੀਤਾ ਐਲਾਨ, ਫ਼ਿਲਮ ਦੀ ਸ਼ੂਟਿੰਗ ਸ਼ੁਰੂ
ਅਦਾਕਾਰਾ ਨਿਸ਼ਾ ਬਾਨੋ ਇੱਕ ਤੋਂ ਬਾਅਦ ਇੱਕ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਹਨ। ਹੁਣ ਉਨ੍ਹਾਂ ਨੇ ਆਪਣੀ ਨਵੀਂ ਫ਼ਿਲਮ ਦਾ ਐਲਾਨ ਕਰ ਦਿੱਤਾ ਹੈ। ਇਹ ਫ਼ਿਲਮ ‘ਨੂੰਹ ਕੁੱਟਣੀ ਸਰੋਂ ਦੇ ਓਹਲੇ’ ਟਾਈਟਲ ਹੇਠ ਆਏਗੀ । ਇਸ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ। ਜਿਸ ਦੀਆਂ ਕੁਝ ਤਸਵੀਰਾਂ ਵੀ ਨਿਸ਼ਾ ਬਾਨੋ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਫ਼ਿਲਮ ‘ਚ ਨਿਸ਼ਾ ਬਾਨੋ ਤੋਂ ਇਲਾਵਾ ਜੋਬਨਪ੍ਰੀਤ ਸਿੰਘ, ਗੁਰਪ੍ਰੀਤ ਭੰਗੂ, ਮਨਪ੍ਰੀਤ ਡੌਲੀ ਸਣੇ ਕਈ ਕਲਾਕਾਰ ਨਜ਼ਰ ਆਉਣਗੇ ।

_bb44887aad1de3cccfd46de469c9521c_1280X720.webp)
ਫ਼ਿਲਮ ਦੀ ਕਹਾਣੀ ਰਾਜੂ ਵਰਮਾ ਦੇ ਵੱਲੋਂ ਲਿਖੀ ਗਈ ਹੈ। ਹਾਲ ਹੀ ‘ਚ ਨਿਸ਼ਾ ਬਾਨੋ ਨੇ ਇਕ ਜਵੈਲਰੀ ਬ੍ਰੈਂਡ ਦੇ ਨਾਲ ਵੀ ਕੰਮ ਕਰਦੇ ਹੋਏ ਬਿਜਨੇਸ ਦੇ ਖੇਤਰ ‘ਚ ਕਦਮ ਰੱਖਿਆ ਹੈ। ਨਿਸ਼ਾ ਬਾਨੋ ਨੇ ਹਮੇਸ਼ਾ ਹੀ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ਹੈ ਅਤੇ ਉਨ੍ਹਾਂ ਦੇ ਵੱਲੋਂ ਨਿਭਾਏ ਗਏ ਨਿੱਕਾ ਜ਼ੈਲਦਾਰ ‘ਚ ਸ਼ਾਂਤੀ ਨਾਂਅ ਦੇ ਕਿਰਦਾਰ ਦੇ ਨਾਲ ਉਨ੍ਹਾਂ ਨੇ ਖੂਬ ਸੁਰਖੀਆਂ ਵਟੋਰੀਆਂ ਸਨ।

ਇਸ ਤੋਂ ਇਲਾਵਾ ਹੋਰ ਵੀ ਕਈ ਤਰ੍ਹਾਂ ਦੇ ਕਿਰਦਾਰ ਉਨ੍ਹਾਂ ਨੇ ਫ਼ਿਲਮਾਂ ‘ਚ ਨਿਭਾਏ ਹਨ ਅਤੇ ਉਨ੍ਹਾਂ ਦੇ ਹਰ ਕਿਰਦਾਰ ਨੂੰ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਗਿਆ ਹੈ।

ਨਿਸ਼ਾ ਬਾਨੋ ਦੀ ਨਿੱਜੀ ਜ਼ਿੰਦਗੀ
ਨਿਸ਼ਾ ਬਾਨੋ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਸਮੀਰ ਮਾਹੀ ਦੇ ਨਾਲ ਵਿਆਹ ਕਰਵਾਇਆ ਹੈ। ਨਿਸ਼ਾ ਬਾਨੋ ਨੇ ਆਪਣੀ ਨਿੱਜੀ ਜ਼ਿੰਦਗੀ ‘ਚ ਬਹੁਤ ਉਤਰਾਅ ਚੜਾਅ ਵੇਖੇ ਹਨ ਤੇ ਉਨ੍ਹਾਂ ਨੇ ਆਪਣੇ ਭਰਾ ਨੂੰ ਗੁਆਇਆ ਸੀ ਅਤੇ ਅਕਸਰ ਉਹ ਆਪਣੇ ਭਰਾ ਨੂੰ ਯਾਦ ਕਰਕੇ ਭਾਵੁਕ ਵੀ ਹੋ ਜਾਂਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੇ ਮਾਪਿਆਂ ਨੂੰ ਵੀ ਕੁਝ ਸਮਾਂ ਪਹਿਲਾਂ ਗੁਆਇਆ ਹੈ।