ਪੁਖਰਾਜ ਭੱਲਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਜਸਵਿੰਦਰ ਭੱਲਾ ਦੇ ਪੁੱਤਰ ਪੁਖਰਾਜ ਭੱਲਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੇ ਲਈ ਅਰਦਾਸ ਕੀਤੀ।ਇਸ ਮੌਕੇ ਪੁਖਰਾਜ ਭੱਲਾ ਨੇ ਕਿਹਾ ਕਿ ਉਹ ਜਦੋਂ ਵੀ ਅੰਮ੍ਰਿਤਸਰ ਆਉਂਦੇ ਹਨ ਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਦੇ ਲਈ ਜ਼ਰੂਰ ਆਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਜਦੋਂ ਵੀ ਇੱਥੇ ਆਉਣਾ ਹੁੰਦਾ ਹੈ ਤਾਂ ਉਨ੍ਹਾਂ ਨੂੰ ਅੰਦਰੋਂ ਮਹਿਸੂਸ ਹੋਣ ਲੱਗ ਪੈਂਦਾ ਹੈ ਕਿ ਉਨ੍ਹਾਂ ਨੂੰ ਬੁਲਾਵਾ ਆਇਆ ਹੈ।
ਜਸਵਿੰਦਰ ਭੱਲਾ ਦੇ ਪੁੱਤਰ ਪੁਖਰਾਜ ਭੱਲਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੇ ਲਈ ਅਰਦਾਸ ਕੀਤੀ।ਇਸ ਮੌਕੇ ਪੁਖਰਾਜ ਭੱਲਾ ਨੇ ਕਿਹਾ ਕਿ ਉਹ ਜਦੋਂ ਵੀ ਅੰਮ੍ਰਿਤਸਰ ਆਉਂਦੇ ਹਨ ਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਦੇ ਲਈ ਜ਼ਰੂਰ ਆਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਜਦੋਂ ਵੀ ਇੱਥੇ ਆਉਣਾ ਹੁੰਦਾ ਹੈ ਤਾਂ ਉਨ੍ਹਾਂ ਨੂੰ ਅੰਦਰੋਂ ਮਹਿਸੂਸ ਹੋਣ ਲੱਗ ਪੈਂਦਾ ਹੈ ਕਿ ਉਨ੍ਹਾਂ ਨੂੰ ਬੁਲਾਵਾ ਆਇਆ ਹੈ। ਸੋਸ਼ਲ ਮੀਡੀਆ ਤੇ ਪੁਖਰਾਜ ਭੱਲਾ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ।

ਪੁਖਰਾਜ ਭੱਲਾ ਦਾ ਵਰਕ ਫ੍ਰੰਟ
ਪੁਖਰਾਜ ਭੱਲਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਆਪਣੀ ਨਵੀਂ ਫ਼ਿਲਮ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ।‘ਚਲੋ ਬੁਲਾਵਾ ਆਇਆ ਹੈ’ ਫ਼ਿਲਮ ਨੂੰ ਲੈ ਕੇ ਉਹ ਐਕਸਾਈਟਡ ਹਨ ।ਇਸ ਤੋਂ ਇਲਾਵਾ ਇਨ੍ਹੀਂ ਦਿਨੀਂ ਉਹ ਆਪਣੀ ਸੀਰੀਜ਼ ‘ਯਾਰ ਜਿਗਰੀ ਕਸੂਤੀ ਡਿਗਰੀ’ ਨੂੰ ਲੈ ਕੇ ਚਰਚਾ ‘ਚ ਹਨ ।

ਉਨ੍ਹਾਂ ਦੇ ਪਿਤਾ ਜਸਵਿੰਦਰ ਭੱਲਾ ਵੀ ਮਸ਼ਹੂਰ ਅਦਾਕਾਰ ਸਨ ਅਤੇ ਉੁਨ੍ਹਾਂ ਨੇ ਪਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ। ਉਨ੍ਹਾਂ ਨੇ ਆਪਣੀ ਸ਼ੁਰੂਆਤ ‘ਛਣਕਾਟੇ’ ਦੇ ਨਾਲ ਕੀਤੀ ਸੀ ਅਤੇ ਇਸ ਤੋਂ ਬਾਅਦ ੳਨ੍ਹਾਂ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਵੇਖਿਆ।