20 ਨਵੰਬਰ ਨੂੰ ਰਿਲੀਜ਼ ਹੋਵੇਗੀ ਫ਼ਿਲਮ ‘70 ਸਿਆਲ’, ਰੌਂਗਟੇ ਖੜ੍ਹੇ ਕਰ ਰਿਹੈ ਟ੍ਰੇਲਰ
ਫ਼ਿਲਮ ਸੱਤਰ ਸਿਆਲ ਦਾ ਟ੍ਰੇਲਰ ਬੀਤੇ ਦਿਨੀਂ ਰਿਲੀਜ਼ ਹੋਇਆ ਹੈ। ਜਿਸ ਨੂੰ ਲੈ ਕੇ ਦਰਸ਼ਕ ਕਾਫੀ ਐਕਸਾਈਟਡ ਹਨ। ਇਹ ਫ਼ਿਲਮ ਸਿਨੇਮਾਂ ਘਰਾਂ ‘ਚ 20 ਨਵੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ‘ਚ ਮੁੱਖ ਕਿਰਦਾਰ ਨਿਕਿਤ ਢਿੱਲੋਂ, ਕਰਮਜੀਤ ਅਨਮੋਲ, ਨੂਰ ਚਾਹਲ, ਜੋਬਨਪ੍ਰੀਤ ਸਿੰਘ ਸਣੇ ਕਈ ਕਲਾਕਾਰ ਨਜ਼ਰ ਆਉਣਗੇ । ਫ਼ਿਲਮ ਦਾ ਟ੍ਰੇਲਰ ਬੀਤੇ ਦਿਨੀਂ ਰਿਲੀਜ਼ ਹੋਇਆ ਸੀ।
ਫ਼ਿਲਮ ਸੱਤਰ ਸਿਆਲ ਦਾ ਟ੍ਰੇਲਰ ਬੀਤੇ ਦਿਨੀਂ ਰਿਲੀਜ਼ ਹੋਇਆ ਹੈ। ਜਿਸ ਨੂੰ ਲੈ ਕੇ ਦਰਸ਼ਕ ਕਾਫੀ ਐਕਸਾਈਟਡ ਹਨ। ਇਹ ਫ਼ਿਲਮ ਸਿਨੇਮਾਂ ਘਰਾਂ ‘ਚ 20 ਨਵੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ‘ਚ ਮੁੱਖ ਕਿਰਦਾਰ ਨਿਕਿਤ ਢਿੱਲੋਂ, ਕਰਮਜੀਤ ਅਨਮੋਲ, ਨੂਰ ਚਾਹਲ, ਜੋਬਨਪ੍ਰੀਤ ਸਿੰਘ ਸਣੇ ਕਈ ਕਲਾਕਾਰ ਨਜ਼ਰ ਆਉਣਗੇ । ਫ਼ਿਲਮ ਦਾ ਟ੍ਰੇਲਰ ਬੀਤੇ ਦਿਨੀਂ ਰਿਲੀਜ਼ ਹੋਇਆ ਸੀ। ਨਿਕਿਤ ਢਿੱਲੋਂ ਇੱਕ ਨਵਾਂ ਵਿਲਾ ਖਰੀਦਦੇ ਹਨ ਅਤੇ ਜਦੋਂ ਇਸ ਘਰ ‘ਚ ਦਾਖਲ ਹੁੰਦੇ ਹਨ ਤਾਂ ਉਨ੍ਹਾਂ ਨੂੰ ਅਜੀਬੋ ਗਰੀਬ ਹਾਦਸੇ ਹੋਣ ਲੱਗ ਪੈਂਦੇ ਹਨ।

ਇਸ ਤੋਂ ਬਾਅਦ ਪਰਿਵਾਰ ਨੂੰ ਕਈ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਬਾਅਦ ਹੀ ਫ਼ਿਲਮ ਦੀ ਕਹਾਣੀ ਅੱਗੇ ਵੱਧਦੀ ਹੈ।ਇਸ ਫ਼ਿਲਮ ਦੀ ਡਾਇਰੈਕਸ਼ਨ ਇੰਦਰਪਾਲ ਸਿੰਘ ਦੇ ਵੱਲੋਂ ਕੀਤੀ ਗਈ ਹੈ ਅਤੇ ਫ਼ਿਲਮ ਨੂੰ ਪ੍ਰੋਡਿਊਸ ਕੀਤਾ ਗਿਆ ਹੈ ਰਵਨੀਤ ਕੌਰ ਚਾਹਲ, ਰਾਜੇਸ਼ ਕੁਮਾਰ ਅਰੋੜਾ ਅਤੇ ਅੰਸ਼ੂ ਮਿੱਡਾ ਦੇ ਵੱਲੋਂ।

ਫ਼ਿਲਮ ਦੀ ਕਹਾਣੀ ਇੰਦਰਪਾਲ ਦੇ ਵੱਲੋਂ ਹੀ ਲਿਖੀ ਗਈ ਹੈ। ਜੋਬਨਪ੍ਰੀਤ ਸਿੰਘ ਵੀ ਇਸ ਫ਼ਿਲਮ ‘ਚ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਦੇ ਹੋਏ ਨਜ਼ਰ ਆਉਣਗੇ । ਇਸ ਤੋਂ ਪਹਿਲਾਂ ਜੋਬਨਪ੍ਰੀਤ ਸਿੰਘ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ।