ਰਾਜ ਬੱਬਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ, ਤਸਵੀਰਾਂ ਆਈਆਂ ਸਾਹਮਣੇ
ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਅਤੇ ਸ਼ਰਧਾ ਦੇਖਣ ਨੂੰ ਮਿਲ ਰਹੀ ਹੈ। ਇਸ ਪਵਿੱਤਰ ਮੌਕੇ ’ਤੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ। ਇਸੇ ਦੌਰਾਨ ਬਾਲੀਵੁੱਡ ਅਦਾਕਾਰ ਅਤੇ ਸਿਆਸੀ ਆਗੂ ਰਾਜ ਬੱਬਰ ਵੀ ਆਪਣੇ ਪਰਿਵਾਰ ਸਮੇਤ ਗੁਰੂ ਘਰ ਵਿਖੇ ਨਤਮਸਤਕ ਹੋਏ।

ਇਸ ਮੌਕੇ ਰਾਜ ਬੱਬਰ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ’ਤੇ ਉਹ ਆਪਣੇ ਪਰਿਵਾਰ ਨਾਲ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਨ। ਉਨ੍ਹਾਂ ਗੁਰੂ ਸਾਹਿਬ ਦੇ ਚਰਨਾਂ ਵਿੱਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਧਾਰਮਿਕ ਮਾਹੌਲ ਬਣਿਆ ਹੋਇਆ ਹੈ। ਸੰਗਤਾਂ ਸ਼ਰਧਾ ਨਾਲ ਗੁਰੂ ਘਰ ਵਿਖੇ ਹਾਜ਼ਰੀ ਭਰ ਰਹੀਆਂ ਹਨ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ। ਇਸ ਪਵਿੱਤਰ ਦਿਹਾੜੇ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਆਮਦ ਲਗਾਤਾਰ ਜਾਰੀ ਹੈ।

ਰਾਜ ਬੱਬਰ ਦਾ ਵਰਕ ਫ੍ਰੰਟ
ਰਾਜ ਬੱਬਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਬਾਲੀਵੁੱਡ ਇੰਡਸਟਰੀ ‘ਚ ਸਰਗਰਮ ਰਹੇ ਹਨ ਅਤੇ ਅਨੇਕਾਂ ਹੀ ਹਿੱਟ ਫ਼ਿਲਮਾਂ ‘ਚ ਉਨ੍ਹਾਂ ਨੇ ਕੰਮ ਕੀਤਾ ਹੈ।ਉਨ੍ਹਾਂ ਦਾ ਬੇਟਾ ਆਰੀਆ ਬੱਬਰ ਵੀ ਪੰਜਾਬੀ ਫ਼ਿਲਮਾਂ ‘ਚ ਕੰਮ ਕਰ ਚੁੱਕਿਆ ਹੈ ਤੇ ਰਾਜ ਬੱਬਰ ਦੀ ਪਤਨੀ ਸਮਿਤਾ ਪਾਟਿਲ ਵੀ ਆਪਣੇ ਜ਼ਮਾਨੇ ‘ਚ ਮਸ਼ਹੂਰ ਅਦਾਕਾਰਾ ਰਹਿ ਚੁੱਕੀ ਹੈ।