ਰਾਣਾ ਰਣਬੀਰ ਨੇ ਆਪਣੀ ਨਵੀਂ ਫ਼ਿਲਮ ‘ਭੈਣ ਭਰਾ’ ਦਾ ਕੀਤਾ ਐਲਾਨ, ਫ਼ਿਲਮ ਦੀ ਸ਼ੂਟਿੰਗ ਸ਼ੁਰੂ

ਪੰਜਾਬੀ ਇੰਡਸਟਰੀ ‘ਚ ਆਏ ਦਿਨ ਨਵੀਆਂ ਫ਼ਿਲਮਾਂ ਦਾ ਐਲਾਨ ਹੋ ਰਿਹਾ ਹੈ। ਹੁਣ ਅਦਾਕਾਰ ਰਾਣਾ ਰਣਬੀਰ ਨੇ ਆਪਣੀ ਨਵੀਂ ਫਿਲਮ ਦਾ ਐਲਾਨ ਕਰ ਦਿੱਤਾ ਹੈ। ਜੀ ਹਾਂ ਉਹ ਜਲਦ ਹੀ ‘ਭੈਣ ਭਰਾ’ ਟਾਈਟਲ ਹੇਠ ਫ਼ਿਲਮ ਲੈ ਕੇ ਆ ਰਹੇ ਹਨ।ਜਿਸ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ।ਜਿਸ ਦੀਆਂ ਕਈ ਤਸਵੀਰਾਂ ਵੀ ਰਾਣਾ ਰਣਬੀਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ।

By  Shaminder Kaur Kaler September 25th 2026 11:40 AM

ਪੰਜਾਬੀ ਇੰਡਸਟਰੀ ‘ਚ ਆਏ ਦਿਨ ਨਵੀਆਂ ਫ਼ਿਲਮਾਂ ਦਾ ਐਲਾਨ ਹੋ ਰਿਹਾ ਹੈ। ਹੁਣ ਅਦਾਕਾਰ ਰਾਣਾ ਰਣਬੀਰ ਨੇ ਆਪਣੀ ਨਵੀਂ ਫਿਲਮ ਦਾ ਐਲਾਨ ਕਰ ਦਿੱਤਾ ਹੈ। ਜੀ ਹਾਂ ਉਹ ਜਲਦ ਹੀ ‘ਭੈਣ ਭਰਾ’ ਟਾਈਟਲ ਹੇਠ ਫ਼ਿਲਮ ਲੈ ਕੇ ਆ ਰਹੇ ਹਨ।ਜਿਸ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ।ਜਿਸ ਦੀਆਂ ਕਈ ਤਸਵੀਰਾਂ ਵੀ ਰਾਣਾ ਰਣਬੀਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ।

ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਲਿਖਿਆ ““ਇੱਕ ਰਿਸ਼ਤੇ ਦਾ ਸੁੱਚਾ ਨਾਂ ਰੱਬ ਦੀ ਥਾਂ ਨੇ ਭੈਣ ਭਰਾ” ।ਇਸ ਫ਼ਿਲਮ ‘ਚ ਭੈਣ ਭਰਾ ਦੇ ਪਿਆਰ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਜਿਸ ਤਰ੍ਹਾਂ ਕਿ ਫ਼ਿਲਮ ਦੇ ਨਾਮ ਤੋਂ ਹੀ ਸਪੱਸ਼ਟ ਹੈ।

ਰਾਣਾ ਰਣਬੀਰ ਦਾ ਵਰਕ ਫ੍ਰੰਟ 

ਰਾਣਾ ਰਣਬੀਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਉਨ੍ਹਾਂ ਨੇ ਜਿੱਥੇ ਕਈ ਫ਼ਿਲਮਾਂ ‘ਚ ਅਦਾਕਾਰੀ ਕੀਤੀ ਹੈ। ਉੱਥੇ ਹੀ ਕਈ ਫ਼ਿਲਮਾਂ ਵੀ ਲਿਖੀਆਂ ਹਨ। ਉਹ ਅਕਸਰ ਆਪਣੇ ਮੋਟੀਵੇਸ਼ਨਲ ਸਪੀਚ ਦੇ ਲਈ ਵੀ ਚਰਚਾ ‘ਚ ਰਹਿੰਦੇ ਹਨ। 

© Copyright Galactic Television & Communications Pvt. Ltd. 2026. All rights reserved.