ਰੁਪਿੰਦਰ ਹਾਂਡਾ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਗਾਇਕਾ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ

ਗਾਇਕਾ ਰੁਪਿੰਦਰ ਹਾਂਡਾ ਦਾ ਅੱਜ ਜਨਮ ਦਿਨ ਹੈ। ਉਨ੍ਹਾਂ ਦੇ ਜਨਮ ਦਿਨ ‘ਤੇ ਤੁਹਾਨੂੰ ਉਨ੍ਹਾਂ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਖ਼ਾਸ ਗੱਲਾਂ ਦੱਸਾਂਗੇ। ਰੁਪਿੰਦਰ ਹਾਂਡਾ ਦਾ ਜਨਮ ਹਰਿਆਣਾ ਦੇ ਸਿਰਸਾ ‘ਚ ਹੋਇਆ ਸੀ ਅਤੇ ਸਕੂਲ ਸਮੇਂ ਤੋਂ ਹੀ ਉਨ੍ਹਾਂ ਨੂੰ ਸੱਭਿਆਚਾਰਕ ਗਤੀਵਿਧੀਆਂ ‘ਚ ਭਾਗ ਲੈਂਦੇ ਹੁੰਦੇ ਸਨ।

By  Shaminder Kaur Kaler September 30th 2026 01:17 PM

ਗਾਇਕਾ ਰੁਪਿੰਦਰ ਹਾਂਡਾ ਦਾ ਅੱਜ ਜਨਮ ਦਿਨ ਹੈ। ਉਨ੍ਹਾਂ ਦੇ ਜਨਮ ਦਿਨ ‘ਤੇ ਤੁਹਾਨੂੰ ਉਨ੍ਹਾਂ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਖ਼ਾਸ ਗੱਲਾਂ ਦੱਸਾਂਗੇ। ਰੁਪਿੰਦਰ ਹਾਂਡਾ ਦਾ ਜਨਮ ਹਰਿਆਣਾ ਦੇ ਸਿਰਸਾ ‘ਚ ਹੋਇਆ ਸੀ ਅਤੇ ਸਕੂਲ ਸਮੇਂ ਤੋਂ ਹੀ ਉਨ੍ਹਾਂ ਨੂੰ ਸੱਭਿਆਚਾਰਕ ਗਤੀਵਿਧੀਆਂ ‘ਚ ਭਾਗ ਲੈਂਦੇ ਹੁੰਦੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਉਚੇਰੀ ਸਿੱਖਿਆ ਹਾਸਲ ਕੀਤੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਕਦਮ ਰੱਖਿਆ ਅਤੇ ਇੱਕ ਨਿੱਜੀ ਟੀਵੀ ਚੈਨਲ ‘ਤੇ ਆਪਣੀ ਪਰਫਾਰਮੈਂਸ ਦਿੱਤੀ ਤੇ ਉਨ੍ਹਾਂ ਦੀ ਗਾਇਕੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ।

ਜਿਸ ਤੋਂ ਬਾਅਦ ਇਸੇ ਟੀਵੀ ਰਿਆਲਟੀ ਸ਼ੋਅ ਤੋਂ ਉਨ੍ਹਾਂ ਨੂੰ ਪਛਾਣ ਮਿਲੀ ਅਤੇ ਕਈ ਗੀਤ ਉਨ੍ਹਾਂ ਨੇ ਗਾਏ । ਰੁਪਿੰਦਰ ਹਾਂਡਾ ਦਾ ਹਾਲੇ ਵਿਆਹ ਨਹੀਂ ਹੋਇਆ ਅਤੇ ਉਹ ਆਪਣੇ ਮਾਪਿਆਂ ਦੇ ਨਾਲ ਸਿਰਸਾ ‘ਚ ਹੀ ਰਹਿੰਦੇ ਹਨ। 

ਰੁਪਿੰਦਰ ਹਾਂਡਾ ਦਾ ਵਰਕ ਫ੍ਰੰਟ 

ਰੁਪਿੰਦਰ ਹਾਂਡਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹਨਾਂ ਨੇ ਕਾਲੀ ਐਕਟਿਵਾ, ਤਖਤਪੋਸ਼, ਕਾਲੀ ਐਕਟਿਵਾ-੨, ਤੇਰੇ ਕੀ ਲੱਗਦੇ, ਕੁਈਨ ਆਫ ਸਰਦਾਰ, ਜੋੜੀਆਂ ਸਣੇ ਕਈ ਗੀਤ ਗਾਏ ਹਨ। ਇਨ੍ਹਾਂ ਗੀਤਾਂ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ਹੈ ਅਤੇ ਜਲਦ ਹੀ ਉਹ ਬੀ ਟਾਊਨ ਨਾਂਅ ਦੀ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਵੀ ਦਿਖਾਈ ਦੇਣਗੇ।


© Copyright Galactic Television & Communications Pvt. Ltd. 2026. All rights reserved.