ਸਿੰਘ ਵਰਸਿਜ਼ ਕੌਰ-2 ਦੇ ਲਾਂਚ ਦੇ ਮੌਕੇ ‘ਤੇ ਸ਼ਹਿਨਾਜ਼ ਗਿੱਲ ਤੇ ਗਿੱਪੀ ਗਰੇਵਾਲ ਨੇ ਕੀਤੀ ਖੂਬ ਮਸਤੀ, ਵੀਡੀਓ ਆਏ ਸਾਹਮਣੇ
ਗਿੱਪੀ ਗਰੇਵਾਲ ਤੇ ਸ਼ਹਿਨਾਜ਼ ਗਿੱਲ ਦਾ ਟ੍ਰੇਲਰ ਲਾਂਚ ਹੋਇਆ । ਇਸ ਮੌਕੇ ‘ਤੇ ਅਦਾਕਾਰਾ ਸ਼ਹਿਨਾਜ਼ ਗਿੱਲ ਤੇ ਗਿੱਪੀ ਗਰੇਵਾਲ ਤੇ ਫ਼ਿਲਮ ਦੀ ਸਟਾਰ ਕਾਸਟ ਨੇ ਖੂਬ ਮਸਤੀ ਕੀਤੀ । ਜਿਸ ਦੇ ਕਈ ਵੀਡੀਓ ਸਾਹਮਣੇ ਆਏ ਹਨ। ਇਨ੍ਹਾਂ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸ਼ਹਿਨਾਜ਼ ਗਿੱਲ ਤੇ ਗਿੱਪੀ ਗਰੇਵਾਲ ਇੱਕ ਗੇਮ ਖੇਡਦੇ ਹੋਏ ਨਜ਼ਰ ਆ ਰਹੇ ਹਨ।
ਗਿੱਪੀ ਗਰੇਵਾਲ ਤੇ ਸ਼ਹਿਨਾਜ਼ ਗਿੱਲ ਦਾ ਟ੍ਰੇਲਰ ਲਾਂਚ ਹੋਇਆ । ਇਸ ਮੌਕੇ ‘ਤੇ ਅਦਾਕਾਰਾ ਸ਼ਹਿਨਾਜ਼ ਗਿੱਲ ਤੇ ਗਿੱਪੀ ਗਰੇਵਾਲ ਤੇ ਫ਼ਿਲਮ ਦੀ ਸਟਾਰ ਕਾਸਟ ਨੇ ਖੂਬ ਮਸਤੀ ਕੀਤੀ । ਜਿਸ ਦੇ ਕਈ ਵੀਡੀਓ ਸਾਹਮਣੇ ਆਏ ਹਨ। ਇਨ੍ਹਾਂ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸ਼ਹਿਨਾਜ਼ ਗਿੱਲ ਤੇ ਗਿੱਪੀ ਗਰੇਵਾਲ ਇੱਕ ਗੇਮ ਖੇਡਦੇ ਹੋਏ ਨਜ਼ਰ ਆ ਰਹੇ ਹਨ। ਜਦੋਂਕਿ ਟੀਮ ਦੇ ਹੋਰ ਮੈਂਬਰ ਵੀ ਇਹ ਗੇਮ ਖੇਡ ਰਹੇ ਹਨ । ਜਦੋਂਕਿ ਸ਼ਹਿਨਾਜ਼ ਗਿੱਲ ਦੇ ਭਰਾ ਸ਼ਹਿਬਾਜ਼ ਦੇ ਨਾਲ ਵੀ ਗਿੱਪੀ ਗਰੇਵਾਲ ਨੇ ਖੂਬ ਫਨ ਕੀਤਾ ।

ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਿੱਪੀ ਸ਼ਹਿਬਾਜ਼ ਨੂੰ ਪੁੱਛਦੇ ਨੇ ਤੂੰ ਕੰਮ ਕਿਉਂ ਨਹੀਂ ਕਰਦਾ । ਜਿਸ ‘ਤੇ ਸ਼ਹਿਬਾਜ਼ ਕਹਿੰਦਾ ਹੈ ਕਿ ਰੱਬ ਨੇ ਦੋ ਬੰਦੇ ਬਣਾਏ ਨੇ ਇੱਕ ਕੰਮ ਕਰਨ ਵਾਲਾ ਤੇ ਇੱਕ ਵਿਹਲਾ ਰਹਿਣ ਵਾਲਾ।
ਸ਼ਹਿਨਾਜ਼ ਗਿੱਲ ਤੇ ਗਿੱਪੀ ਮੁੱਖ ਭੂਮਿਕਾ ‘ਚ
ਸਿੰਘ ਵਰਸਿਜ਼ ਕੌਰ-2 ‘ਚ ਸ਼ਹਿਨਾਜ਼ ਗਿੱਲ ਤੇ ਗਿੱਪੀ ਗਰੇਵਾਲ ਮੁੱਖ ਭੂਮਿਕਾ ‘ਚ ਨਜ਼ਰ ਆਉਣਗੇ । ਇਸ ਤੋਂ ਇਲਾਵਾ ਇਸ ਫ਼ਿਲਮ ‘ਚ ਹੋਰ ਵੀ ਕਈ ਕਲਾਕਾਰ ਦਿਖਾਈ ਦੇਣਗੇ । ਇਸ ਤੋਂ ਪਹਿਲਾਂ ਦੋਵੇਂ ਕਲਾਕਾਰ ‘ਡਾਕਾ’ ਫ਼ਿਲਮ ‘ਚ ਨਜ਼ਰ ਆਏ ਸਨ । ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ‘ਚ ਹੋਰ ਵੀ ਕਈ ਪ੍ਰੋਜੈਕਟ ‘ਚ ਨਜ਼ਰ ਆਉਣਗੇ।