ਸ਼ਹਿਨਾਜ਼ ਗਿੱਲ ਨੇ ਆਪਣੇ ਦਾਦਾ ਦਾਦੀ ਦੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ
ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ਤੇ ਅਕਸਰ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ। ਹੁਣ ਉਸ ਨੇ ਆਪਣੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਉਸਨੇ ਲਾਲ ਤੇ ਚਿੱਟੇ ਰੰਗ ਦੇ ਲਹਿਰੀਏ ਵਾਲਾ ਸੂਟ ਪਾਇਆ ਹੋਇਆ ਹੈ। ਇਨ੍ਹਾਂ ਤਸਵੀਰਾਂ ‘ਚ ੳਸਦੇ ਦਾਦਾ ਦਾਦੀ ਵੀ ਨਜ਼ਰ ਆ ਰਹੇ ਹਨ।ਸੋਸ਼ਲ ਮੀਡੀਆ ਤੇ ਸ਼ਹਿਨਾਜ਼ ਗਿੱਲ ਦੀਆਂ ਇਹ ਤਸਵੀਰਾਂ ਵਾਇਰਲ ਹੋ ਰਹੀਆਂ ਨੇ ਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ ।
ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ਤੇ ਅਕਸਰ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ। ਹੁਣ ਉਸ ਨੇ ਆਪਣੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਉਸਨੇ ਲਾਲ ਤੇ ਚਿੱਟੇ ਰੰਗ ਦੇ ਲਹਿਰੀਏ ਵਾਲਾ ਸੂਟ ਪਾਇਆ ਹੋਇਆ ਹੈ। ਇਨ੍ਹਾਂ ਤਸਵੀਰਾਂ ‘ਚ ੳਸਦੇ ਦਾਦਾ ਦਾਦੀ ਵੀ ਨਜ਼ਰ ਆ ਰਹੇ ਹਨ।
_7e6a5f896304e036eddd1c4d27a6f9f6_1280X720.webp)
ਸੋਸ਼ਲ ਮੀਡੀਆ ਤੇ ਸ਼ਹਿਨਾਜ਼ ਗਿੱਲ ਦੀਆਂ ਇਹ ਤਸਵੀਰਾਂ ਵਾਇਰਲ ਹੋ ਰਹੀਆਂ ਨੇ ਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ । ਇਸ ਤੋਂ ਪਹਿਲਾਂ ਅਦਾਕਾਰਾ ਦੀਆਂ ਆਪਣੇ ਘਰੋਂ ਵੀ ਇੱਕ ਵੀਡੀਓ ਸਾਹਮਣੇ ਆਇਆ ਸੀ । ਜਿਸ ‘ਚ ਉਹ ਆਪਣੇ ਘਰ ‘ਚ ਖ਼ਾਨ ਸਾਬ ਦੀ ਮਹਿਫ਼ਿਲ ਦਾ ਅਨੰਦ ਉਠਾਉਂਦੀ ਹੋਈ ਨਜ਼ਰ ਆਈ ਸੀ।
_7b2ee5ba995f4b6b3d510d2700e2eec3_1280X720.webp)
ਸ਼ਹਿਨਾਜ਼ ਗਿੱਲ ਦਾ ਵਰਕ ਫ੍ਰੰਟ
ਸ਼ਹਿਨਾਜ਼ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਬਤੌਰ ਗਾਇਕ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ ਇਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਵੀ ਨਿੱਤਰੇ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਸਰਾਹਿਆ ਗਿਆ ਸੀ ।
_89ab1bd9d096a6ac9fa254cbd89c6b8a_1280X720.webp)
ਉਹ ਬਤੌਰ ਮਾਡਲ ਕਈ ਗੀਤਾਂ ‘ਚ ਵੀ ਨਜ਼ਰ ਆ ਚੁੱਕੇ ਹਨ।ਉਨ੍ਹਾਂ ਨੇ ਬਿੱਗ ਬੌਸ ‘ਚ ਵੀ ਭਾਗ ਲਿਆ ਸੀ ਅਤੇ ਇਸੇ ਸ਼ੋਅ ‘ਚ ਸਿਧਾਰਥ ਸ਼ੁਕਲਾ ਦੇ ਨਾਲ ਉਨ੍ਹਾਂ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।ਸ਼ੋਅ ਤੋਂ ਬਾਹਰ ਆਉਣ ਤੋਂ ਬਾਅਦ ਕਈ ਵੱਡੇ ਪ੍ਰੋਜੈਕੇਟਸ ‘ਚ ਉਨ੍ਹਾਂ ਨੂੰ ਕੰਮ ਕਰਨ ਦਾ ਵੀ ਮੌਕਾ ਮਿਲਿਆ ਸੀ ।