ਸ਼ਹਿਨਾਜ਼ ਗਿੱਲ ਦੇ ਦਾਦਾ ਦਾਦੀ ਵੇਖਣ ਗਏ ‘ਸਿੰਘ ਵਰਸਿਜ਼ ਕੌਰ-2’ ਫ਼ਿਲਮ, ਅਦਾਕਾਰਾ ਨੇ ਤਸਵੀਰਾਂ ਕੀਤੀਆਂ ਸਾਂਝੀਆਂ
ਸ਼ਹਿਨਾਜ਼ ਗਿੱਲ ਦੀ ਫ਼ਿਲਮ ‘ਸਿੰਘ ਵਰਸਿਜ਼ ਕੌਰ-੨’ ਬੀਤੇ ਦਿਨੀਂ ਰਿਲੀਜ਼ ਹੋਈ ਹੈ।ਇਸ ਫ਼ਿਲਮ ਨੂੰ ਦਰਸ਼ਕਾਂ ਦੇ ਵੱਲੋਂ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸ਼ਹਿਨਾਜ਼ ਗਿੱਲ ਦੇ ਮਾਪੇ ਤੇ ਉਸ ਦੇ ਦਾਦਾ ਦਾਦੀ ਵੀ ਇਸ ਫ਼ਿਲਮ ਨੂੰ ਵੇਖਣ ਦੇ ਲਈ ਪਹੁੰਚੇ । ਜਿਸ ਦੀਆਂ ਅਦਾਕਾਰਾ ਨੇ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਸ਼ਹਿਨਾਜ਼ ਗਿੱਲ ਨੇ ਲਿਖਿਆ “ਮੇਰੇ ਦਾਦਾ-ਦਾਦੀ ਆਪਣੀ ਜ਼ਿੰਦਗੀ ਵਿੱਚ ਪਹਿਲੀ ਵਾਰ ਸਿਨੇਮਾਘਰ ਗਏ... ਮੇਰੀ ਫ਼ਿਲਮ ਦੇਖਣ ਲਈ।

ਅੱਜ ਮੈਨੂੰ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ। ਇਹ ਸੱਚਮੁੱਚ ਮੇਰੀ ਜ਼ਿੰਦਗੀ ਦੇ ਸਭ ਤੋਂ ਵਧੀਆ ਪਲਾਂ ਵਿੱਚੋਂ ਇੱਕ ਹੈ ਅਤੇ ਮੇਰੇ ਲਈ ਸਭ ਤੋਂ ਪਿਆਰਾ ਸਰਪ੍ਰਾਈਜ਼ (ਹੈਰਾਨੀਜਨਕ ਤੋਹਫ਼ਾ) ਹੈ।“ ਸ਼ਹਿਨਾਜ਼ ਗਿੱਲ ਦੇ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।

ਸ਼ਹਿਨਾਜ਼ ਗਿੱਲ ਦਾ ਵਰਕ ਫ੍ਰੰਟ
ਸ਼ਹਿਨਾਜ਼ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।

ਪਹਿਲਾਂ ਸ਼ਹਿਨਾਜ਼ ਗਿੱਲ ਪੰਜਾਬੀ ਇੰਡਸਟਰੀ ‘ਚ ਹੀ ਸਰਗਰਮ ਸਨ, ਪਰ ਇਸ ਤੋਂ ਬਾਅਦ ਉਨ੍ਹਾਂ ਨੇ ਬਿੱਗ ਬੌਸ ‘ਚ ਭਾਗ ਲਿਆ ਅਤੇ ਬਿੱਗ ਬੌਸ ‘ਚ ਉਨ੍ਹਾਂ ਨੂੰ ਪਛਾਣ ਮਿਲੀ ਅਤੇ ਇਸ ਤੋਂ ਬਾਅਦ ਉਹ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਨਜ਼ਰ ਆਏ । ਬਿੱਗ ਬੌਸ-13‘ਚ ਸਿਧਾਰਥ ਸ਼ੁਕਲਾ ਦੇ ਨਾਲ ਉਨ੍ਹਾਂ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ।