ਯੋਗਰਾਜ ਸਿੰਘ ਦੇ ਹਾਰਟ ਦਾ ਹੋਇਆ ਸਫਲ ਆਪ੍ਰੇਸ਼ਨ, ਤਸਵੀਰਾਂ ਆਈਆਂ ਸਾਹਮਣੇ

ਯੁਵਰਾਜ ਸਿੰਘ ਦੇ ਪਿਤਾ ਯੋਗਰਾਜ ਸਿੰਘ ਦਾ ਆਸਟ੍ਰੇਲੀਆ ਦੇ ਸਿਡਨੀ ‘ਚ ਹਾਰਟ ਦਾ ਸਫਲ ਆਪ੍ਰੇਸ਼ਨ ਹੋਇਆ ਹੈ। ਪਿਛਲੇ ਕੁਝ ਸਮੇਂ ਤੋਂ ਵਿਦੇਸ਼ ‘ਚ ਰਹਿ ਰਹੇ ਯੋਗਰਾਜ ਸਿੰਘ ਨੂੰ ਕੁਝ ਦਿਨ ਪਹਿਲਾਂ ਸੀਨੇ ‘ਚ ਦਰਦ ਅਤੇ ਸਾਹ ਲੈਣ ‘ਚ ਪ੍ਰੇਸ਼ਾਨੀ ਹੋਣ ਤੋਂ ਬਾਅਦ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ ।

By  Shaminder Kaur Kaler October 23rd 2026 02:06 PM

ਯੁਵਰਾਜ ਸਿੰਘ ਦੇ ਪਿਤਾ ਯੋਗਰਾਜ ਸਿੰਘ ਦਾ ਆਸਟ੍ਰੇਲੀਆ ਦੇ ਸਿਡਨੀ ‘ਚ ਹਾਰਟ ਦਾ ਸਫਲ ਆਪ੍ਰੇਸ਼ਨ ਹੋਇਆ ਹੈ। ਪਿਛਲੇ ਕੁਝ ਸਮੇਂ ਤੋਂ ਵਿਦੇਸ਼ ‘ਚ ਰਹਿ ਰਹੇ ਯੋਗਰਾਜ ਸਿੰਘ ਨੂੰ ਕੁਝ ਦਿਨ ਪਹਿਲਾਂ ਸੀਨੇ ‘ਚ ਦਰਦ ਅਤੇ ਸਾਹ ਲੈਣ ‘ਚ ਪ੍ਰੇਸ਼ਾਨੀ ਹੋਣ ਤੋਂ ਬਾਅਦ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ । ਵਿਦੇਸ਼ ‘ਚ ਰਹਿਣ ਵਾਲੇ ਯੋਗਰਾਜ ਸਿੰਘ ਦੇ ਦੋਸਤ ਤੇ ਉਨ੍ਹਾਂ ਦੇ ਪਰਿਵਾਰ ਦੇ ਵੱਲੋਂ ਉਨ੍ਹਾਂ ਦੀ ਦੇਖਭਾਲ ਕੀਤੀ ਗਈ ।


ਫ਼ਿਲਹਾਲ ਯੋਗਰਾਜ ਸਿੰਘ ਦੀ ਹਾਲਤ ਠੀਕ ਹੈ ਅਤੇ ਅਪ੍ਰੇਸ਼ਨ ਤੋਂ ਬਾਅਦ ਉਹ ਰਿਕਵਰੀ ਕਰ ਰਹੇ ਹਨ। ਜਿਉਂ ਹੀ ਯੋਗਰਾਜ ਸਿੰਘ ਦੇ ਬੀਮਾਰ ਹੋਣ ਦੀ ਜਾਣਕਾਰੀ ਸੋਸ਼ਲ ਮੀਡੀਆ ਤੇ ਸਾਹਮਣੇ ਆਈ ਤਾਂ ਉਨ੍ਹਾਂ ਦੇ ਫੈਨਸ ਦੀ ਚਿੰਤਾ ਵਧ ਗਈ ਹੈ ਅਤੇ ਫੈਨਸ ਉਨ੍ਹਾਂ ਦੀ ਸਿਹਤ ਦੇ ਲਈ ਦੁਆਵਾਂ ਕਰ ਰਹੇ ਹਨ।


ਯੋਗਰਾਜ ਸਿੰਘ ਦਾ ਵਰਕ ਫ੍ਰੰਟ 

ਯੋਗਰਾਜ ਸਿੰਘ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਲੰਮੇ ਅਰਸੇ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਜਲਦ ਹੀ ਉਨ੍ਹਾਂ ਦੀ ਫ਼ਿਲਮ ‘ਅਸੀਂ ਬਾਗੀ ਚੰਗੇ’ ਰਿਲੀਜ਼ ਹੋਵੇਗੀ। ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਬੱਬੂ ਮਾਨ ਨਜ਼ਰ ਆਉਣਗੇ ।

 


© Copyright Galactic Television & Communications Pvt. Ltd. 2026. All rights reserved.