ਬੀਰ ਸਿੰਘ ਦੀ ਆਵਾਜ਼ ‘ਚ ਨਵਾਂ ਗੀਤ ‘ਐਸੀ ਪ੍ਰੇਮ ਕਹਾਣੀ’ ਰਿਲੀਜ਼,ਫੈਨਸ ਨੂੰ ਆ ਰਿਹਾ ਪਸੰਦ
ਬੀਰ ਸਿੰਘ ਦੀ ਆਵਾਜ਼ ‘ਚ ਨਵਾਂ ਗੀਤ ‘ਐਸੀ ਪ੍ਰੇਮ ਕਹਾਣੀ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੇ ਬੋਲ ਮਨਦੀਪ ਖੁਰਮੀ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਦਿੱਤਾ ਹੈ ਪ੍ਰਸਿੱਧ ਸੰਗੀਤਕਾਰ ਗੁਰਮੀਤ ਸਿੰਘ ਦੇ ਵੱਲੋਂ ।ਆਰ ਜੇ ਬੀਟਸ ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ।

ਇਹ ਇੱਕ ਰੋਮਾਂਟਿਕ ਗੀਤ ਹੈ ਜਿਸ ‘ਚ ਬੀਰ ਸਿੰਘ ਆਪਣੇ ਪਿਆਰ ਦੇ ਲਈ ਕੁਝ ਵੀ ਕਰ ਗੁਜ਼ਰਨ ਦੇ ਲਈ ਤਿਆਰ ਨਜ਼ਰ ਆਉਂਦੇ ਹਨ ਅਤੇ ਆਪਣੇ ਪਿਆਰ ਦੇ ਹੁਕਮ ਦੀ ਉਡੀਕ ਕਰ ਰਹੇ ਹਨ ਕਿ ਉਸਦੀ ਮਹਿਬੂਬਾ ਜੇ ਕਹੇ ਤਾਂ ਅਜਿਹੀ ਪ੍ਰੇਮ ਕਹਾਣੀ ਲਿਖ ਦੇਣ ਜਿਸ ਦੀ ਚਰਚਾ ਸਾਰੀ ਦੁਨੀਆ ‘ਚ ਹੋਵੇ।ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ਗੀਤ ‘ਤੇ ਰਿਐਕਸ਼ਨ ਦੇ ਰਹੇ ਹਨ।

ਬੀਰ ਸਿੰਘ ਦਾ ਵਰਕ ਫ੍ਰੰਟ
ਬੀਰ ਸਿੰਘ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰ ਰਹੇ ਹਨ। ਉਨ੍ਹਾਂ ਦੀ ਮਿੱਠੀ ਤੇ ਸੁਰੀਲੀ ਆਵਾਜ਼ ਹਮੇਸ਼ਾ ਸਰੋਤਿਆਂ ਨੂੰ ਭਾਉਂਦੀ ਹੈ।