ਗਾਇਕ ਬੀ ਪ੍ਰਾਕ ਦੀ ਆਵਾਜ਼ ‘ਚ ਫ਼ਿਲਮ ‘ਸਿੰਘ ਵਰਸਿਜ਼ ਕੌਰ-2’ ਦਾ ਗੀਤ ‘ਦਿਲ ਉੱਡਿਆ’ ਰਿਲੀਜ਼

ਗਿੱਪੀ ਗਰੇਵਾਲ ਤੇ ਸ਼ਹਿਨਾਜ਼ ਗਿੱਲ ਦੀ ਆਵਾਜ਼ ‘ਚ ਫ਼ਿਲਮ ‘ਸਿੰਘ ਵਰਸਿਜ਼ ਕੌਰ-2’ ਦਾ ਗੀਤ ‘ਦਿਲ ਉੱਡਿਆ’ ਬੀ ਪ੍ਰਾਕ ਦੀ ਆਵਾਜ਼ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੇ ਬੋਲ ਹੈਪੀ ਰਾਏਕੋਟੀ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਕੁਲਸ਼ਾਨ ਸੰਧੂ ਦੇ ਵੱਲੋਂ ਦਿੱੱਤਾ ਗਿਆ ਹੈ। ਗੀਤ ਨੂੰ ਸ਼ਹਿਨਾਜ਼ ਗਿੱਲ ਤੇ ਗਿੱਪੀ ਗਰੇਵਾਲ ‘ਤੇ ਫ਼ਿਲਮਾਇਆ ਗਿਆ ਹੈ।

By  Shaminder Kaur Kaler September 1st 2026 11:33 AM -- Updated: September 1st 2026 12:04 PM

ਗਿੱਪੀ ਗਰੇਵਾਲ ਤੇ ਸ਼ਹਿਨਾਜ਼ ਗਿੱਲ ਦੀ ਆਵਾਜ਼ ‘ਚ ਫ਼ਿਲਮ ‘ਸਿੰਘ ਵਰਸਿਜ਼ ਕੌਰ-2’ ਦਾ ਗੀਤ ‘ਦਿਲ ਉੱਡਿਆ’ ਬੀ ਪ੍ਰਾਕ ਦੀ ਆਵਾਜ਼ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੇ ਬੋਲ ਹੈਪੀ ਰਾਏਕੋਟੀ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਕੁਲਸ਼ਾਨ ਸੰਧੂ ਦੇ ਵੱਲੋਂ ਦਿੱੱਤਾ ਗਿਆ ਹੈ। ਗੀਤ ਨੂੰ ਸ਼ਹਿਨਾਜ਼ ਗਿੱਲ ਤੇ ਗਿੱਪੀ ਗਰੇਵਾਲ ‘ਤੇ ਫ਼ਿਲਮਾਇਆ ਗਿਆ ਹੈ।ਇਹ ਇੱਕ ਰੋਮਾਂਟਿਕ ਗੀਤ ਹੈ ਜਿਸ ‘ਚ ਸੁਲਤਾਨਾ ਖ਼ਾਨ ਦਾ ਵੋਕਲ ਵੀ ਹੈ ।


ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ। ਇਹ ਇਸ ਫ਼ਿਲਮ ਦਾ ਤੀਜਾ ਗੀਤ ਹੈ। ਇਸ ਤੋਂ ਪਹਿਲਾਂ ਵੀ ਫ਼ਿਲਮ ਦੇ ਦੋ ਗੀਤ ਰਿਲੀਜ਼ ਹੋਏ ਹਨ। ਜਿਨ੍ਹਾਂ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।


'ਸਿੰਘ ਵਰਸਿਜ਼ ਕੌਰ-2' 11 ਸਤੰਬਰ ਨੂੰ ਹੋਵੇਗੀ ਰਿਲੀਜ਼ 

ਸਿੰਘ ਵਰਸਿਜ਼ ਕੌਰ-2 ਫ਼ਿਲਮ ਇਸੇ ਮਹੀਨੇ ਗਿਆਰਾਂ ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੂੰ ਲੈ ਕੇ ਦਰਸ਼ਕਾਂ ‘ਚ ਵੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਇਸ ਤੋਂ ਪਹਿਲਾਂ ਗਿੱਪੀ ਗਰੇਵਾਲ ਕਈ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ।ਜਿਸ ‘ਚ ਮਾਂ, ਕੈਰੀ ਆਨ ਜੱਟਾ, ਮੰਜੇ ਬਿਸਤਰੇ, ਜੱਟ ਜੇਮਸ ਬੌਂਡ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ। 

© Copyright Galactic Television & Communications Pvt. Ltd. 2026. All rights reserved.