ਦਿਲਜੀਤ ਦੋਸਾਂਝ ਦੇ ਮੁਹਾਲੀ ਸ਼ੋਅ ਲਈ ਪ੍ਰੀ-ਸੇਲ ਟਿਕਟਾਂ ਹੋਈਆਂ ਲਾਈਵ, ਪੁੱਠੀਆਂ ਸਿੱਧੀਆਂ ਖਬਰਾਂ ਲਾਉਣ ਵਾਲਿਆਂ ਨੂੰ ਦਿੱਤੀ ਨਸੀਹਤ

ਦਿਲਜੀਤ ਦੋਸਾਂਝ ਦੇ ਮੁਹਾਲੀ ਸ਼ੋਅ ਦੇ ਲਈ ਟਿਕਟਾਂ ਲਾਈਵ ਹੋ ਚੁੱਕੀਆਂ ਹਨ। ਜਿਸ ਦੀ ਜਾਣਕਾਰੀ ਖੁਦ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ।ਦਿਲਜੀਤ ਦੋਸਾਂਝ ਨੇ ਕਿਹਾ ਕਿ ‘ਅੱਜ ਉਹ ਖ਼ਬਰਾਂ ਦੇ ਮੂਡ ‘ਚ ਹਨ।ਦਿਲਜੀਤ ਦੋਸਾਂਝ ਕਹਿੰਦੇ ਹਨ ਕਿ ਲੋਕੀਂ ਮਾੜੀ ਜਿਹੀ ਗੱਲ ਵੀ ਚੁੱਕ ਲੈਂਦੇ ਹਨ। ਉਨ੍ਹਾਂ ਨੇ ਕਿਹਾ ਕਿ ‘ਮੇਰੀ ਜਿੰਨੀ ਮਰਜੀ ਬੈਡ ਇਮੇਜ ਬਣਾ ਲਓ’।

By  Shaminder Kaur Kaler November 10th 2026 07:00 PM

ਦਿਲਜੀਤ ਦੋਸਾਂਝ ਦੇ ਮੁਹਾਲੀ ਸ਼ੋਅ ਦੇ ਲਈ ਟਿਕਟਾਂ ਲਾਈਵ ਹੋ ਚੁੱਕੀਆਂ ਹਨ। ਜਿਸ ਦੀ ਜਾਣਕਾਰੀ ਖੁਦ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ।ਦਿਲਜੀਤ ਦੋਸਾਂਝ ਨੇ ਕਿਹਾ ਕਿ ‘ਅੱਜ ਉਹ ਖ਼ਬਰਾਂ ਦੇ ਮੂਡ ‘ਚ ਹਨ।ਦਿਲਜੀਤ ਦੋਸਾਂਝ ਕਹਿੰਦੇ ਹਨ ਕਿ ਲੋਕੀਂ ਮਾੜੀ ਜਿਹੀ ਗੱਲ ਵੀ ਚੁੱਕ ਲੈਂਦੇ ਹਨ। ਉਨ੍ਹਾਂ ਨੇ ਕਿਹਾ ਕਿ ‘ਮੇਰੀ ਜਿੰਨੀ ਮਰਜੀ ਬੈਡ ਇਮੇਜ ਬਣਾ ਲਓ’।ਸੋਸ਼ਲ ਮੀਡੀਆ ‘ਤੇ ਦਿਲਜੀਤ ਦੋਸਾਂਝ ਦਾ ਇਹ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇੰਦੌਰ ਵਾਸੀਆਂ ਨੂੰ ਕਿਹਾ ਕਿ ਉਹ ਔਰਾ ਬਣਾ ਕੇ ਰੱਖਣ ਧਮਾਲ ਪੂਰੀ ਮਚਾਈ ਜਾਵੇਗੀ”। ਦਿਲਜੀਤ ਦੋਸਾਂਝ ਦੇ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ। 


ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ 

ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਇਨ੍ਹੀਂ ਦਿਨੀਂ ਉਹ ਆਪਣੇ ਔਰਾ ਟੂਰ ਨੂੰ ਲੈ ਕੇ ਸਰਗਰਮ ਹਨ ਅਤੇ ਅਕਤੂਬਰ ‘ਚ ਦਿੱਲੀ ‘ਚ ਹੋਏ ਸ਼ੋਅ ਦੇ ਦੌਰਾਨ ਉਨ੍ਹਾਂ ਨੂੰ ਸੁਣਨ ਦੇ ਲਈ ਅੱਸੀ ਹਜ਼ਾਰ ਦੇ ਕਰੀਬ ਲੋਕ ਪਹੁੰਚੇ ਸਨ।


ਦਿਲਜੀਤ ਦੋਸਾਂਝ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦਾ ਰੁਖ ਕੀਤਾ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ।

© Copyright Galactic Television & Communications Pvt. Ltd. 2026. All rights reserved.