ਗਿੱਪੀ ਗਰੇਵਾਲ ਤੇ ਸ਼ਹਿਨਾਜ਼ ਗਿੱਲ ਦੀ ਫ਼ਿਲਮ ‘ਸਿੰਘ ਵਰਸਿਜ਼ ਕੌਰ 2’ ਦਾ ਗੀਤ ‘ਨੋਟਾਂ’ 12 ਅਗਸਤ ਨੂੰ ਹੋਵੇਗਾ ਰਿਲੀਜ਼

ਗਿੱਪੀ ਗਰੇਵਾਲ ਤੇ ਸ਼ਹਿਨਾਜ਼ ਗਿੱਲ ਦੀ ਫ਼ਿਲਮ ‘ਸਿੰਘ ਵਰਸਿਜ਼ ਕੌਰ-2’ ਦਾ ਪਹਿਲਾ ਗੀਤ ‘ਨੋਟਾਂ’ ਬਾਰਾਂ ਅਗਸਤ ਨੂੰ ਰਿਲੀਜ਼ ਹੋਵੇਗਾ। ਇਸ ਫ਼ਿਲਮ ਨੂੰ ਲੈ ਕੇ ਸ਼ਹਿਨਾਜ਼ ਤੇ ਗਿੱਪੀ ਗਰੇਵਾਲ ਦੇ ਫੈਨਸ ਵੀ ਬਹੁਤ ਜ਼ਿਆਦਾ ਐਕਸਾਈਟਡ ਹਨ।ਇਸ ਫ਼ਿਲਮ ‘ਚ ਦੋਵਾਂ ਤੋਂ ਇਲਾਵਾ ਹੋਰ ਵੀ ਕਈ ਕਲਾਕਾਰ ਨਜ਼ਰ ਆਉਣਗੇ । ਇਸ ਤੋਂ ਪਹਿਲਾਂ ਵੀ ਇਸ ਫ਼ਿਲਮ ਦੇ ਪਹਿਲੇ ਭਾਗ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।

By  Shaminder Kaur Kaler August 11th 2026 09:51 AM

ਗਿੱਪੀ ਗਰੇਵਾਲ ਤੇ ਸ਼ਹਿਨਾਜ਼ ਗਿੱਲ ਦੀ ਫ਼ਿਲਮ ‘ਸਿੰਘ ਵਰਸਿਜ਼ ਕੌਰ-2’ ਦਾ ਪਹਿਲਾ ਗੀਤ ‘ਨੋਟਾਂ’ ਬਾਰਾਂ ਅਗਸਤ ਨੂੰ ਰਿਲੀਜ਼ ਹੋਵੇਗਾ। ਇਸ ਫ਼ਿਲਮ ਨੂੰ ਲੈ ਕੇ ਸ਼ਹਿਨਾਜ਼ ਤੇ ਗਿੱਪੀ ਗਰੇਵਾਲ ਦੇ ਫੈਨਸ ਵੀ ਬਹੁਤ ਜ਼ਿਆਦਾ ਐਕਸਾਈਟਡ ਹਨ।ਇਸ ਫ਼ਿਲਮ ‘ਚ ਦੋਵਾਂ ਤੋਂ ਇਲਾਵਾ ਹੋਰ ਵੀ ਕਈ ਕਲਾਕਾਰ ਨਜ਼ਰ ਆਉਣਗੇ । ਇਸ ਤੋਂ ਪਹਿਲਾਂ ਵੀ ਇਸ ਫ਼ਿਲਮ ਦੇ ਪਹਿਲੇ ਭਾਗ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।

ਉਸ ਸਮੇਂ ਗਿੱਪੀ ਗਰੇਵਾਲ ਦੇ ਨਾਲ ਸੁਰਵੀਨ ਚਾਵਲਾ ਨਜ਼ਰ ਆਏ ਸਨ। ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗਿੱਪੀ ਗਰੇਵਾਲ ਦੀ ਕੈਰੀ ਆਨ ਜੱਟਾ-4 ਰਿਲੀਜ਼ ਹੋਈ ਸੀ । ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।‘ਸਿੰਘ ਵਰਸਿਜ਼ ਕੌਰ-2’ ਫ਼ਿਲਮ ਅਗਲੇ ਮਹੀਨੇ ਯਾਨੀ ਕਿ ਸਤੰਬਰ ਨੂੰ ਸਿਨੇਮਾਂ ਘਰਾਂ ‘ਚ ਰਿਲੀਜ਼ ਹੋਵੇਗੀ । 

ਸ਼ਹਿਨਾਜ਼ ਗਿੱਲ ਦਾ ਵਰਕ ਫ੍ਰੰਟ 

ਸ਼ਹਿਨਾਜ਼ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੀ ਸ਼ੁਰੂਆਤ ਬਤੌਰ ਮਾਡਲ ਕੀਤੀ ਸੀ । ਉਹ ਕਈ ਪੰਜਾਬੀ ਗੀਤਾਂ ‘ਚ ਬਤੌਰ ਮਾਡਲ ਨਜ਼ਰ ਆ ਚੁੱਕੇ ਹਨ । ਇਸ ਤੋਂ ਬਾਅਦ ਉਨ੍ਹਾਂ ਨੂੰ ਕਈ ਫ਼ਿਲਮਾਂ ‘ਚ ਵੀ ਕੰਮ ਕਰਨ ਦਾ ਮੌਕਾ ਮਿਲਿਆ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ। ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ਇਸ਼ਕਨਾਮਾ ਰਿਲੀਜ਼ ਹੋਈ ਸੀ । ਜਿਸ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਸਰਾਹਿਆ ਗਿਆ ਸੀ।

© Copyright Galactic Television & Communications Pvt. Ltd. 2026. All rights reserved.