ਗਿੱਪੀ ਗਰੇਵਾਲ ਦੀ ਆਵਾਜ਼ ‘ਚ ‘ਜ਼ੁਬਾਨ’ ਗੀਤ ਰਿਲੀਜ਼

ਗਿੱਪੀ ਗਰੇਵਾਲ ਦੀ ਆਵਾਜ਼ ‘ਚ ਗੀਤ ‘ਜ਼ੁਬਾਨ’ ਗੀਤ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ‘ਚ ਗੱਭਰੂ ਦੀ ਜ਼ੁਬਾਨ ਦੀ ਗੱਲ ਕੀਤੀ ਗਈ ਹੈ ਜੋ ਕਿ ਆਪਣੀ ਜ਼ੁਬਾਨ ਦਾ ਪੱਕਾ ਹੈ ਅਤੇ ਜੋ ਕਹਿੰਦਾ ਹੈ ਉਹੀ ਕਰਦਾ ਹੈ। ਇਸ ਗੀਤ ਦੇ ਬੋਲ ਹੈਪੀ ਰਾਏਕੋਟੀ ਦੇ ਵੱਲੋਂ ਲਿਖੇ ਗਏ ਹਨ ਅਤੇ ਇਸ ਗੀਤ ਨੂੰ ਆਪਣੇ ਮਿਊਜ਼ਿਕ ਦੇ ਨਾਲ ਸ਼ਿੰਗਾਰਿਆ ਹੈ ਕੁਲਸ਼ਾਨ ਸੰਧੂ ਨੇ ।

By  Shaminder Kaur Kaler October 14th 2026 11:14 AM

ਗਿੱਪੀ ਗਰੇਵਾਲ ਦੀ ਆਵਾਜ਼ ‘ਚ ਗੀਤ ‘ਜ਼ੁਬਾਨ’ ਗੀਤ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ‘ਚ ਗੱਭਰੂ ਦੀ ਜ਼ੁਬਾਨ ਦੀ ਗੱਲ ਕੀਤੀ ਗਈ ਹੈ ਜੋ ਕਿ ਆਪਣੀ ਜ਼ੁਬਾਨ ਦਾ ਪੱਕਾ ਹੈ ਅਤੇ ਜੋ ਕਹਿੰਦਾ ਹੈ ਉਹੀ ਕਰਦਾ ਹੈ। ਇਸ ਗੀਤ ਦੇ ਬੋਲ ਹੈਪੀ ਰਾਏਕੋਟੀ ਦੇ ਵੱਲੋਂ ਲਿਖੇ ਗਏ ਹਨ ਅਤੇ ਇਸ ਗੀਤ ਨੂੰ ਆਪਣੇ ਮਿਊਜ਼ਿਕ ਦੇ ਨਾਲ ਸ਼ਿੰਗਾਰਿਆ ਹੈ ਕੁਲਸ਼ਾਨ ਸੰਧੂ ਨੇ ।

ਗੀਤ ਦਾ ਵੀਡੀਓ ਨਵ ਧੀਮਾਨ ਦੇ ਵੱਲੋਂ ਤਿਆਰ ਕੀਤਾ ਗਿਆ ਹੈ। ਗੀਤ ਸਰੋਤਿਆਂ ਨੂੰ ਬਹੁਤ ਜ਼ਿਆਦਾ ਪਸੰਦ ਆ ਰਿਹਾ ਹੈ ਗੀਤ ਦੀ ਫੀਚਰਿੰਗ ‘ਚ ਗਿੱਪੀ ਗਰੇਵਾਲ ਵੀ ਨਜ਼ਰ ਆ ਰਹੇ ਹਨ ।ਪਰ ਗੀਤ ਦੇ ਮੁੱਖ ਕਿਰਦਾਰਾਂ ‘ਚ ਦੋ ਵਿਦੇਸ਼ੀ ਕਲਾਕਾਰ ਵੀ ਨਜ਼ਰ ਆ ਰਹੇ ਹਨ। ਜਿਨ੍ਹਾਂ ‘ਤੇ ਗੀਤ ਨੂੰ ਫ਼ਿਲਮਾਇਆ ਗਿਆ ਹੈ। 

ਗਿੱਪੀ ਗਰੇਵਾਲ ਦਾ ਵਰਕ ਫ੍ਰੰਟ 

ਗਿੱਪੀ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉੁਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਬਤੌਰ ਗਾਇਕ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦਾ ਰੁਖ ਕੀਤਾ ਅਤੇ ਅਰਦਾਸ, ਅਰਦਾਸ ਕਰਾਂ, ਮਾਂ, ਅਕਾਲ ਵਰਗੀਆਂ ਬਿਹਤਰੀਨ ਫ਼ਿਲਮਾਂ ਕੀਤੀਆਂ।  

© Copyright Galactic Television & Communications Pvt. Ltd. 2026. All rights reserved.