ਗੁਰਦਾਸ ਮਾਨ ਦੀ ਈਪੀ ‘ਖੁਸ਼ ਕਾਇਨਾਤ’ ਦੇ ਗੀਤ ਦਾ ਆਡੀਓ ਰਿਲੀਜ਼, ਫੈਨਸ ਨੂੰ ਆ ਰਿਹਾ ਪਸੰਦ

ਗੁਰਦਾਸ ਮਾਨ ਦੀ ਆਵਾਜ਼ ‘ਚ ਗੀਤ ‘ਚ ਗੀਤ ‘ਖੁਸ਼ ਕਾਇਨਾਤ’ ਦਾ ਆਡੀਓ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ। ਇਸ ਗੀਤ ‘ਚ ਉਨ੍ਹਾਂ ਨੇ ਇੱਕ ਕੁੜੀ ਦੇ ਦਿਲ ਦੇ ਜਜ਼ਬਾਤਾਂ ਨੂੰ ਬਿਆਨ ਕੀਤਾ ਹੈ। ਗੀਤ ਦੇ ਬੋਲ ਖੁਦ ਗੁਰਦਾਸ ਮਾਨ ਦੇ ਵੱਲੋਂ ਲਿਖੇ ਗਏ ਹਨ ਅਤੇ ਕੰਪੋਜ਼ ਵੀ ਗੁਰਦਾਸ ਮਾਨ ਨੇ ਹੀ ਕੀਤਾ ਹੈ।

By  Shaminder Kaur Kaler October 21st 2026 12:05 PM

ਗੁਰਦਾਸ ਮਾਨ ਦੀ ਆਵਾਜ਼ ‘ਚ ਗੀਤ ‘ਚ ਗੀਤ ‘ਖੁਸ਼ ਕਾਇਨਾਤ’ ਦਾ ਆਡੀਓ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ। ਇਸ ਗੀਤ ‘ਚ ਉਨ੍ਹਾਂ ਨੇ ਇੱਕ ਕੁੜੀ ਦੇ ਦਿਲ ਦੇ ਜਜ਼ਬਾਤਾਂ ਨੂੰ ਬਿਆਨ ਕੀਤਾ ਹੈ। ਗੀਤ ਦੇ ਬੋਲ ਖੁਦ ਗੁਰਦਾਸ ਮਾਨ ਦੇ ਵੱਲੋਂ ਲਿਖੇ ਗਏ ਹਨ ਅਤੇ ਕੰਪੋਜ਼ ਵੀ ਗੁਰਦਾਸ ਮਾਨ ਨੇ ਹੀ ਕੀਤਾ ਹੈ।ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ। ਇਸ ਗੀਤ ਦੇ ਜ਼ਰੀਏ ਗੁਰਦਾਸ ਮਾਨ ਨੇ ਇਸ਼ਕ ਮਿਜ਼ਾਜ਼ੀ ਦੇ ਜ਼ਰੀਏ ਇਸ਼ਕ ਹਕੀਕੀ ਨੂੰ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਹੈ। ਯਾਨੀ ਕਿ ਦੁਨਿਆਵੀ ਪਿਆਰ ਦੇ ਜ਼ਰੀਏ ਉਨ੍ਹਾਂ ਨੇ ਪ੍ਰਮਾਤਮਾ ਦੇ ਨਾਲ ਪਿਆਰ ਪਾਉਣ ਦੀ ਗੱਲ ਕੀਤੀ ਹੈ।

 

ਗੁਰਦਾਸ ਮਾਨ ਦਾ ਵਰਕ ਫ੍ਰੰਟ 

ਗੁਰਦਾਸ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਗਾਇਕੀ ਤੋਂ ਆਪਣੀ ਸ਼ੁਰੂਆਤ ਕੀਤੀ ਸੀ।

ਇਸ ਦੇ ਨਾਲ ਹੀ ਉਹ ਕਈ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੇ ਹਨ।ਜਿਸ ‘ਚ ਸੁਖਮਣੀ, ੳੁੱਚਾ ਦਰ ਬਾਬੇ ਨਾਨਕ, ਵਾਰਿਸ ਸ਼ਾਹ ਇਸ਼ਕ ਦਾ ਵਾਰਿਸ, ਸ਼ਹੀਦ-ਏ-ਮੁੱਹਬਤ ਸਣੇ ਕਈ ਫ਼ਿਲਮਾਂ ਕਰ ਚੁੱਕੇ ਹਨ ਅਤੇ ਇਨ੍ਹਾਂ ਫ਼ਿਲਮਾਂ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । 


© Copyright Galactic Television & Communications Pvt. Ltd. 2026. All rights reserved.