ਗੁਰੂ ਰੰਧਾਵਾ ਅਤੇ ਕਿਰਣ ਬਾਜਵਾ ਦਾ ਨਵਾਂ ਗੌਤ ‘So What’ ਰਿਲੀਜ਼, ਦੋਵਾਂ ਦੇ ਅੰਦਾਜ਼ ਨੇ ਸਰੋੋਤਿਆਂ ਦਾ ਜਿੱਤਿਆ ਦਿਲ

ਗੁਰੁ ਰੰਧਾਵਾ ਤੇ ਕਿਰਣ ਬਾਜਵਾ ਦੀ ਆਵਾਜ਼ ‘ਚ ਨਵਾਂ ਗੀਤ ‘ਸੋ ਵੱਟ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੇ ਬੋਲ ਖੁਦ ਗੁਰੁ ਰੰਧਾਵਾ ਤੇ ਗਿੱਲ ਮਛਰਾਏ ਅਤੇ ਰੌਨੀ ਅੰਜਲੀ ਦੇ ਵੱਲੋਂ ਲਿਖੇ ਗਏ ਹਨ।ਇਹ ਗੀਤ ਸਰੋਤਿਆਂ ਨੂੰ ਕਾਫੀ ਪਸੰਦ ਆ ਰਿਹਾ ਹੈ ਅਤੇ ਦੋ ਦਿਨ ਪਹਿਲਾਂ ਰਿਲੀਜ਼ ਹੋਏ ਇਸ ਗੀਤ ਨੂੰ ਕਰੋੜਾਂ ਵਿਊਜ਼ ਮਿਲ ਚੁੱਕੇ ਹਨ।

By  Shaminder Kaur Kaler October 29th 2026 05:30 PM -- Updated: October 29th 2026 05:20 PM

ਗੁਰੁ ਰੰਧਾਵਾ ਤੇ ਕਿਰਣ ਬਾਜਵਾ ਦੀ ਆਵਾਜ਼ ‘ਚ ਨਵਾਂ ਗੀਤ ‘ਸੋ ਵੱਟ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੇ ਬੋਲ ਖੁਦ ਗੁਰੁ ਰੰਧਾਵਾ ਤੇ ਗਿੱਲ ਮਛਰਾਏ ਅਤੇ ਰੌਨੀ ਅੰਜਲੀ  ਦੇ ਵੱਲੋਂ ਲਿਖੇ ਗਏ ਹਨ।ਇਹ ਗੀਤ ਸਰੋਤਿਆਂ ਨੂੰ ਕਾਫੀ ਪਸੰਦ ਆ ਰਿਹਾ ਹੈ ਅਤੇ ਦੋ ਦਿਨ ਪਹਿਲਾਂ ਰਿਲੀਜ਼ ਹੋਏ ਇਸ ਗੀਤ ਨੂੰ ਕਰੋੜਾਂ ਵਿਊਜ਼ ਮਿਲ ਚੁੱਕੇ ਹਨ। ਇਸ ਤੋਂ ਪਹਿਲਾਂ ਵੀ ਗੁਰੁ ਰੰਧਾਵਾ ਦੇ ਕਈ ਗੀਤ ਰਿਲੀਜ਼ ਹੋਏ ਹਨ। ਜਿਨ੍ਹਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ । ਜਿਸ ਤੋਂ ਬਾਅਦ ਉਨ੍ਹਾਂ ਦਾ ਨਵਾਂ ਗੀਤ ਧੱਕ ਪਾ ਰਿਹਾ ਹੈ।


ਗੁਰੁ ਰੰਧਾਵਾ ਦਾ ਵਰਕ ਫ੍ਰੰਟ 

ਗੁਰੁ ਰੰਧਾਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਇੱਕ ਦੋ ਫ਼ਿਲਮਾਂ ‘ਚ ਬਤੌਰ ਅਦਾਕਾਰ ਵੀ ਕੰਮ ਕੀਤਾ ਹੈ। ਜਿਸ ‘ਚ ਫ਼ਿਲਮ ‘ਸ਼ਾਹਕੋਟ’ ਸ਼ਾਮਿਲ ਹੈ।ਇਸ ਫ਼ਿਲਮ ‘ਚ ਉਨ੍ਹਾਂ ਨੇ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ਸੀ । 

© Copyright Galactic Television & Communications Pvt. Ltd. 2026. All rights reserved.