ਜੈਸਮੀਨ ਸੈਂਡਲਾਸ ਦਾ ਨਵਾਂ ਗੀਤ ‘ਪਿਆਰ’ ਰਿਲੀਜ਼, ਫੀਚਰਿੰਗ ‘ਚ ਮੰਗੇਤਰ ਵੀ ਆਇਆ ਨਜ਼ਰ

ਜੈਸਮੀਨ ਸੈਂਡਲਾਸ ਦਾ ਨਵਾਂ ਗੀਤ ‘ਪਿਆਰ’ ਰਿਲੀਜ਼ ਹੋ ਗਿਆ ਹੈ। ਉਨ੍ਹਾਂ ਨੇ ਇਸ ਗੀਤ ਦੀ ਫੀਚਰਿੰਗ ‘ਚ ਆਪਣੇ ਮੰਗੇਤਰ ਸ਼ੇਖਰ ਚੌਧਰੀ ਨੂੰ ਲਿਆ ਹੈ। ਗੀਤ ਦੇ ਬੋਲ ਖੁਦ ਜੈਸਮੀਨ ਸੈਂਡਲਾਸ ਦੇ ਵੱਲੋਂ ਲਿਖੇ ਗਏ ਹਨ । ਇਹ ਇੱਕ ਰੋਮਾਂਟਿਕ ਗੀਤ ਹੈ।ਜਿਸ ‘ਚ ਜੈਸਮੀਨ ਸੈਂਡਲਾਸ ਨੇ ਆਪਣੇ ਦਿਲ ਦੇ ਜਜ਼ਬਾਤਾਂ ਨੂੰ ਸਾਂਝਾ ਕੀਤਾ ਹੈ। ਇਸ ਗੀਤ ‘ਚ ਦੋਵਾਂ ਦਾ ਰੋਮਾਂਟਿਕ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ ਅਤੇ ਦੋਵਾਂ ਦੀ ਜੋੜੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ।

By  Shaminder Kaur Kaler September 16th 2026 10:42 AM

ਜੈਸਮੀਨ ਸੈਂਡਲਾਸ ਦਾ ਨਵਾਂ ਗੀਤ ‘ਪਿਆਰ’ ਰਿਲੀਜ਼ ਹੋ ਗਿਆ ਹੈ। ਉਨ੍ਹਾਂ ਨੇ ਇਸ ਗੀਤ ਦੀ ਫੀਚਰਿੰਗ ‘ਚ ਆਪਣੇ ਮੰਗੇਤਰ ਸ਼ੇਖਰ ਚੌਧਰੀ ਨੂੰ ਲਿਆ ਹੈ। ਗੀਤ ਦੇ ਬੋਲ ਖੁਦ ਜੈਸਮੀਨ ਸੈਂਡਲਾਸ ਦੇ ਵੱਲੋਂ ਲਿਖੇ ਗਏ ਹਨ । ਇਹ ਇੱਕ ਰੋਮਾਂਟਿਕ ਗੀਤ ਹੈ।ਜਿਸ ‘ਚ ਜੈਸਮੀਨ ਸੈਂਡਲਾਸ ਨੇ ਆਪਣੇ ਦਿਲ ਦੇ ਜਜ਼ਬਾਤਾਂ ਨੂੰ ਸਾਂਝਾ ਕੀਤਾ ਹੈ। ਇਸ ਗੀਤ ‘ਚ ਦੋਵਾਂ ਦਾ ਰੋਮਾਂਟਿਕ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ ਅਤੇ ਦੋਵਾਂ ਦੀ ਜੋੜੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। 

ਹਾਲ ਹੀ ‘ਚ ਸਟੇਜ ‘ਤੇ ਕੀਤਾ ਸੀ ਖੁਲਾਸਾ 

ਜੈਸਮੀਨ ਸੈਂਡਲਾਸ ਨੇ ਹਾਲ ਹੀ ‘ਚ ਸਟੇਜ ‘ਤੇ ਆਪਣੇ ਹੋਣ ਵਾਲੇ ਮੰਗੇਤਰ ਦਾ ਖੁਲਾਸਾ ਕੀਤਾ ਸੀ। ਜਿਸ ਤੋਂ ਬਾਅਦ ਗਾਇਕਾ ਨੇ ਬੀਤੇ ਦਿਨ ਵੀ ਸ਼ੋਅ ‘ਚ ਆਪਣੇ ਮੰਗੇਤਰ ਨੂੰ ਸਟੇਜ ‘ਤੇ ਬੁਲਾਇਆ ਸੀ । ਜਿਸ ਦੌਰਾਨ ਦਾ ਵੀਡੀਓ ਵੀ ਕਾਫੀ ਵਾਇਰਲ ਹੋਇਆ ਸੀ । ਜੈਸਮੀਨ ਨੇ ਬੀਤੇ ਦਿਨੀਂ ਖੁਲਾਸਾ ਕੀਤਾ ਸੀ ਕਿ ਉਸ ਨੇ ਸ਼ੇਖਰ ਚੌਧਰੀ ਦੇ ਨਾਲ ਮੰਗਣੀ ਕਰਵਾ ਲਈ ਹੈ। ਸੋਸ਼ਲ ਮੀਡੀਆ ਤੇ ਇਹ ਵੀਡੀਓ ਵੀ ਕਾਫੀ ਵਾਇਰਲ ਹੋਇਆ ਸੀ । 

ਜੈਸਮੀਨ ਸੈਂਡਲਾਸ ਦਾ ਵਰਕ ਫ੍ਰੰਟ 

ਜੈਸਮੀਨ ਸੈਂਡਲਾਸ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਹਨਾਂ ਨੇ ਧਰੁੰਧਰ ਫ਼ਿਲਮ ‘ਚ ‘ਜਾਈਏ ਸੱਜਣਾ’ ਗਾਇਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਕਾਫੀ ਚਰਚਾ ਹੋਈ।

© Copyright Galactic Television & Communications Pvt. Ltd. 2026. All rights reserved.