ਜੌਰਡਨ ਸੰਧੂ ਦੀ ਆਵਾਜ਼ ‘ਚ ਗੀਤ 100 Times’ ਰਿਲੀਜ਼, ਫੈਨਸ ਨੂੰ ਆ ਰਿਹਾ ਪਸੰਦ

ਜੌਰਡਨ ਸੰਧੂ ਦੀ ਆਵਾਜ਼ ‘ਚ ਗੀਤ ‘੧੦੦ ਟਾਈਮਸ’ ਰਿਲੀਜ਼ ਹੋ ਚੁੱਕਿਆ ਹੈ।ਗੀਤ ਦੇ ਬੋਲ ਕਪਤਾਨ ਨੇ ਲਿਖੇ ਹਨ ਅਤੇ ਵੀਡੀਓ ‘ਚ ਜੌਰਡਨ ਸੰਧੂ ਦੇ ਨਾਲ ਸੈਂਡੀ ਕੌਰ ਨਜ਼ਰ ਆ ਰਹੇ ਹਨ । ਇਸ ਗੀਤ ‘ਚ ਨੌਜਵਾਨ ਆਪਣੀ ਮਿਹਨਤ ਨਾਲ ਕੀਤੀ ਕਮਾਈ ਦੇ ਨਾਲ ਐਸ਼ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਇਸ ਗੀਤ ਨੂੰ ਬਹੁਤ ਹੀ ਖੂਬਸੂਰਤ ਲੋਕੇਸ਼ਨ ‘ਤੇ ਫ਼ਿਲਮਾਇਆ ਗਿਆ ਹੈ।

By  Shaminder Kaur Kaler July 27th 2026 03:06 PM

ਜੌਰਡਨ ਸੰਧੂ ਦੀ ਆਵਾਜ਼ ‘ਚ ਗੀਤ ‘100 ਟਾਈਮਸ’ ਰਿਲੀਜ਼ ਹੋ ਚੁੱਕਿਆ ਹੈ।ਗੀਤ ਦੇ ਬੋਲ ਕਪਤਾਨ ਨੇ ਲਿਖੇ ਹਨ ਅਤੇ ਵੀਡੀਓ ‘ਚ ਜੌਰਡਨ ਸੰਧੂ ਦੇ ਨਾਲ ਸੈਂਡੀ ਕੌਰ ਨਜ਼ਰ ਆ ਰਹੇ ਹਨ । ਇਸ ਗੀਤ ‘ਚ ਨੌਜਵਾਨ ਆਪਣੀ ਮਿਹਨਤ ਨਾਲ ਕੀਤੀ ਕਮਾਈ ਦੇ ਨਾਲ ਐਸ਼ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਇਸ ਗੀਤ ਨੂੰ ਬਹੁਤ ਹੀ ਖੂਬਸੂਰਤ ਲੋਕੇਸ਼ਨ ‘ਤੇ ਫ਼ਿਲਮਾਇਆ ਗਿਆ ਹੈ।


ਇਸ ਵੀਡੀਓ ਨੂੰ ਹਰਪ੍ਰੀਤ ਬਰਾੜ ਦੇ ਵੱਲੋਂ ਤਿਆਰ ਕੀਤਾ ਗਿਆ ਹੈ। ਫੈਨਸ ਨੂੰ ਇਹ ਗੀਤ ਕਾਫੀ ਪਸੰਦ ਆ ਰਿਹਾ ਹੈ। ਇਸ ਤੋਂ ਪਹਿਲਾਂ ਜੌਰਡਨ ਸੰਧੂ ਦਾ ਗੀਤ ‘ਰੱਬ ਦਾ ਲਾਡਲਾ ਗੱਭਰੂ’ ਰਿਲੀਜ਼ ਹੋਇਆ ਸੀ । ਇਸ ਗੀਤ ਨੂੰ ਵੀ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ।


ਜੌਰਡਨ ਸੰਧੂ ਦਾ ਵਰਕ ਫ੍ਰੰਟ 

ਜੌਰਡਨ ਸੰਧੂ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ।ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕੀਤਾ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਹਨ। ਜਿਸ ‘ਚ ਕਾਲਾ ਸ਼ਾਹ  ਕਾਲਾ, ਖਤਰੇ ਦਾ ਘੁੱਗੂ, ਕਾਕੇ ਦਾ ਵਿਆਹ ਸਣੇ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ। 

© Copyright Galactic Television & Communications Pvt. Ltd. 2026. All rights reserved.