ਜੌਰਡਨ ਸੰਧੂ ਦਾ ਨਵਾਂ ਗੀਤ ‘ਰੱਬ ਦਾ ਲਾਡਲਾ ਗੱਭਰੂ’ ਰਿਲੀਜ਼

ਜੌਰਡਨ ਸੰਧੂ ਦਾ ਨਵਾਂ ਗੀਤ ‘ਰੱਬ ਦਾ ਲਾਡਲਾ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੇ ਬੋਲ ਕਪਤਾਨ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਐਵੀ ਸਰਾਂ ਦੇ ਵੱਲੋਂ ਦਿੱਤਾ ਗਿਆ ਹੈ। ਫੀਮੇਲ ਮਾਡਲ ਦੇ ਤੌਰ ‘ਤੇ ਸੈਂਡੀ ਨਾਗਰਾ ਨਜ਼ਰ ਆ ਰਹੇ ਹਨ। ਇਸ ਗੀਤ ਦੀ ਫੀਚਰਿੰਗ ‘ਚ ਸੁਲਤਾਨ ਵੀ ਨਜ਼ਰ ਆ ਰਹੇ ਹਨ ।

By  Shaminder Kaur Kaler July 13th 2026 01:25 PM

ਜੌਰਡਨ ਸੰਧੂ (Jordan Sandhu) ਦਾ ਨਵਾਂ ਗੀਤ ‘ਰੱਬ ਦਾ ਲਾਡਲਾ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੇ ਬੋਲ ਕਪਤਾਨ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਐਵੀ ਸਰਾਂ ਦੇ ਵੱਲੋਂ ਦਿੱਤਾ ਗਿਆ ਹੈ। ਫੀਮੇਲ ਮਾਡਲ ਦੇ ਤੌਰ ‘ਤੇ ਸੈਂਡੀ ਨਾਗਰਾ ਨਜ਼ਰ ਆ ਰਹੇ ਹਨ। ਇਸ ਗੀਤ ਦੀ ਫੀਚਰਿੰਗ ‘ਚ ਸੁਲਤਾਨ ਵੀ ਨਜ਼ਰ ਆ ਰਹੇ ਹਨ ।


ਜਿਨ੍ਹਾਂ ਨੇ ਗੀਤ ‘ਚ ਰੈਪ ਵੀ ਕੀਤਾ ਹੈ। ਫੈਨਸ ਨੂੰ ਵੀ ਇਹ ਗੀਤ ਪਸੰਦ ਆ ਰਿਹਾ ਹੈ। ਗੀਤ ‘ਚ ਇਹ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਜੇ ਤੁਹਾਡੇ ਸਿਰ ‘ਤੇ ਪ੍ਰਮਾਤਮਾ ਦਾ ਹੱਥ ਹੈ ਤਾਂ ਤੁਹਾਨੂੰ ਫਿਕਰ ਕਰਨ ਦੀ ਕੋਈ ਲੋੜ ਨਹੀਂ ਹੈ।ਕਿਉਂਕਿ ਜੇ ਤੁਸੀਂ ਉਸ ਨੂੰ ਯਾਦ ਕਰਦੇ ਹੋ ਤਾਂ ਉਹ ਆਪ ਹੀ ਤੁਹਾਡੇ ਸਾਰੇ ਕੰਮ ਸਿੱਧੇ ਪਾਉਂਦਾ ਹੈ। 


ਜੌਰਡਨ ਸੰਧੂ ਦਾ ਵਰਕ ਫ੍ਰੰਟ 

 ਜੌਰਡਨ ਸੰਧੂ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।


ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਜਿਸ ਤੋਂ ਬਾਅਦ ਉਹ ਕਈ ਫ਼ਿਲਮਾਂ ‘ਚ ਵੀ ਨਜ਼ਰ ਆਏ ।ਉਂਝ ਤਾਂ ਜੌਰਡਨ ਸੰਧੂ ਨੇ ਅਨੇਕਾਂ ਹੀ ਹਿੱਟ ਗੀਤ ਗਾਏ ਹਨ । ਪਰ ਉਨ੍ਹਾਂ ਨੂੰ ਪਛਾਣ ਮਿਲੀ ‘ਅੱਜ ਜਸ਼ਨ ਮਨਾਏ ਜਾਣਗੇ’ ਗੀਤ ਦੇ ਨਾਲ।ਇਸ ਗੀਤ ਦੇ ਨਾਲ ਜੌਰਡਨ ਸੰਧੂ ਚਰਚਾ ‘ਚ ਆਏ ਸਨ । ਇਸ ਤੋਂ ਇਲਾਵਾ ਅਨੇਕਾਂ ਹੀ ਹਿੱਟ ਗੀਤ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਦੀ ਝੋਲੀ ਪਾਏ ਹਨ। 

© Copyright Galactic Television & Communications Pvt. Ltd. 2026. All rights reserved.