ਕੁਲਵਿੰਦਰ ਢਿੱਲੋਂ ਦੇ ਪੁੱਤ ਅਰਮਾਨ ਢਿੱਲੋਂ ਦਾ ਗੀਤ ‘ਟੂਣਾ’ ਹਰ ਪਾਸੇ ਛਾਇਆ, ਸਰੋਤਿਆਂ ਨੂੰ ਆ ਰਿਹਾ ਪਸੰਦ

ਕੁਲਵਿੰਦਰ ਢਿੱਲੋਂ ਦੇ ਪੁੱਤਰ ਅਰਮਾਨ ਢਿੱਲੋਂ ਦਾ ਨਵਾਂ ਗੀਤ ‘ਟੂਣਾ’ ਹਰ ਪਾਸੇ ਛਾਇਆ ਹੋਇਆ ਹੈ। ਇਸ ਗੀਤ ਦੇ ਬੋਲ ਪ੍ਰਭ ਬੈਂਸ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਚੇਤ ਸਿੰਘ ਨੇ ਦਿੱਤਾ ਹੈ । ਇਹ ਗੀਤ ਸਰੋਤਿਆਂ ਨੂੰ ਕਾਫੀ ਪਸੰਦ ਆ ਰਿਹਾ ਹੈ। ਇਹ ਗੀਤ ਹਰ ਪਾਸੇ ਛਾਇਆ ਹੋਇਆ ਹੈ ਅਤੇ ਫੈਨਸ ਨੂੰ ਵੀ ਇਹ ਗੀਤ ਕਾਫੀ ਪਸੰਦ ਆ ਰਿਹਾ ਹੈ।

By  Shaminder Kaur Kaler September 16th 2026 02:19 PM

ਕੁਲਵਿੰਦਰ ਢਿੱਲੋਂ ਦੇ ਪੁੱਤਰ ਅਰਮਾਨ ਢਿੱਲੋਂ ਦਾ ਨਵਾਂ ਗੀਤ ‘ਟੂਣਾ’ ਹਰ ਪਾਸੇ ਛਾਇਆ ਹੋਇਆ ਹੈ। ਇਸ ਗੀਤ ਦੇ ਬੋਲ ਪ੍ਰਭ ਬੈਂਸ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਚੇਤ ਸਿੰਘ ਨੇ ਦਿੱਤਾ ਹੈ । ਇਹ ਗੀਤ ਸਰੋਤਿਆਂ ਨੂੰ ਕਾਫੀ ਪਸੰਦ ਆ ਰਿਹਾ ਹੈ। ਇਹ ਗੀਤ ਹਰ ਪਾਸੇ ਛਾਇਆ ਹੋਇਆ ਹੈ ਅਤੇ ਫੈਨਸ ਨੂੰ ਵੀ ਇਹ ਗੀਤ ਕਾਫੀ ਪਸੰਦ ਆ ਰਿਹਾ ਹੈ। ਇਸ ਤੋਂ ਪਹਿਲਾਂ ਵੀ ਅਰਮਾਨ ਢਿੱਲੋਂ ਦੇ ਕਈ ਗੀਤ ਰਿਲੀਜ਼ ਹੋ ਚੁੱਕੇ ਹਨ ਜਿਨ੍ਹਾਂ ਨੂੰ ਸਰੋਤਿਆਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।


ਉਨ੍ਹਾਂ ਦੇ ਵੱਲੋਂ ਗਾਏ ਗਏ ਗੀਤਾਂ ‘ਚ ਬੂ ਭਾਬੀਏ, ਸਟ੍ਰੀਟ ਫਲੋ, ਕਾਲਜ ਦੇ ਮੁੰਡੇ, ਬੁੱਕਲ ਸਣੇ ਕਈ ਗੀਤ ਗਾ ਚੁੱਕੇ ਹਨ। 


ਕੁਲਵਿੰਦਰ ਢਿੱਲੋਂ ਵੀ ਸਨ ਨਾਮੀ ਗਾਇਕ 

ਕੁਲਵਿੰਦਰ ਢਿੱਲੋਂ ਵੀ ਪੰਜਾਬੀ ਇੰਡਸਟਰੀ ਦੇ ਨਾਮੀ ਗਾਇਕ ਸਨ । ਉਨ੍ਹਾਂ ਨੇ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਸਨ, ਜਿਸ ‘ਚ ਕਚਹਿਰੀਆਂ ‘ਚ ਮੇਲੇ ਲੱਗਦੇ ਜਦੋਂ ਪੈਂਦੀ ਆ ਤਰੀਕ ਕਿਸੇ ਜੱਟ ਦੀ, ਕਾਲਾ ਸੱਪ ਰੰਗਾਂ ਸੂਟ ਤੂੰ ਸਵਾ ਲਿਆ, ਇੱਕ ਗੱਲ ਆਖਾਂ ਉਹ ਵੀ ਡਰ ਡਰ ਕੇ,  ਸਣੇ ਕਈ ਹਿੱਟ ਗੀਤ ਗਾਏ ਸਨ । ਪਰ ਕੁਲਵਿੰਦਰ ਢਿੱਲੋਂ ਨੇ ਇਸ ਫਾਨੀ ਸੰਸਾਰ ਨੂੰ ਬਹੁਤ ਜਲਦ ਅਲਵਿਦਾ ਆਖ ਦਿੱਤਾ ਸੀ।

Related Post

GTC Creators Awards 2026: ਪਦਮ ਸ਼੍ਰੀ ਹੰਸ ਰਾਜ ਹੰਸ ਦਾ ਵਿਸ਼ੇਸ਼ ਸਨਮਾਨ, ਪੰਜਾਬੀ ਸੰਗੀਤ ਜਗਤ ਵਿੱਚ ਯੋਗਦਾਨ ਲਈ ਮਿਲਿਆ ਮਾਣ
ਜੀਟੀਸੀ ਨੈੱਟਵਰਕ ਦੇ ਐੱਮਡੀ ਤੇ ਪ੍ਰੈਜ਼ੀਡੈਂਟ ਡਾ. ਰਾਬਿੰਦਰ ਨਾਰਾਇਣ ਨੇ ਗਾਇਕਾ ਸਵੀਤਾਜ ਬਰਾੜ ਨੂੰ ਕ੍ਰਿਏਟਰਸ ਅਵਾਰਡ ਨਾਲ ਕੀਤਾ ਸਨਮਾਨਿਤ
ਰਵਿੰਦਰ ਗਰੇਵਾਲ ਦੀ ਆਵਾਜ਼ ‘ਚ ਧਾਰਮਿਕ ਗੀਤ ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ’ ਰਿਲੀਜ਼
ਭਾਰਤੀ ਮਿਥਿਹਾਸ ਦੀਆਂ ਅਣਸੁਣੀਆਂ ਕਹਾਣੀਆਂ ਲੈ ਕੇ ਆ ਰਹੇ ਹਨ ਲੇਖਕ ਅਕਸ਼ਤ ਗੁਪਤਾ, ‘Untold Stories’ ਵਿੱਚ ਖੁੱਲ੍ਹਣਗੇ ਸ਼ਿਵ, ਪਾਰਵਤੀ ਅਤੇ ਗਣੇਸ਼ ਨਾਲ ਜੁੜੇ ਕਈ ਰਹੱਸ
ਸਤਿੰਦਰ ਸਰਤਾਜ ਦੀ ਆਵਾਜ਼ ‘ਚ ਨਵਾਂ ਗੀਤ ‘ਪਾਕੀਜ਼ਗੀ’ ਰਿਲੀਜ਼, ਇਸ਼ਕ ਮਿਜ਼ਾਜ਼ੀ ਦੇ ਜ਼ਰੀਏ ਇਸ਼ਕ ਹਕੀਕੀ ਨੂੰ ਬਿਆਨ ਕਰਦਾ ਹੈ ਗੀਤ
ਗਾਇਕ ਕਾਕਾ ਦਾ ਨਵਾਂ ਗੀਤ ‘ਨਿਊ ਪੰਜਾਬ’ ਰਿਲੀਜ਼, ਪੰਜਾਬ ਦੇ ਨੌਜਵਾਨਾਂ ਨੂੰ ਕਰੜੀ ਮਿਹਨਤ ਦਾ ਦਿੱਤਾ ਗੀਤ ਰਾਹੀਂ ਸੁਨੇਹਾ

© Copyright Galactic Television & Communications Pvt. Ltd. 2026. All rights reserved.