ਮਨਕਿਰਤ ਔਲਖ ਦੀ ਆਵਾਜ਼ ‘ਚ ਨਵਾਂ ਗੀਤ ‘ਮੁੰਡਾ ਹਰਿਆਣੇ ਦਾ’ ਆਡੀਓ ਰਿਲੀਜ਼, ਫੈਨਸ ਨੂੰ ਆ ਰਿਹਾ ਪਸੰਦ
ਮਨਕਿਰਤ ਔਲਖ ਦੀ ਆਵਾਜ਼ ‘ਚ ਨਵਾਂ ਗੀਤ ‘ਮੁੰਡਾ ਹਰਿਆਣੇ ਦਾ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੇ ਬੋਲ ਹੈਮੀ ਮਿਊਜ਼ਿਕ ਦੇ ਵੱਲੋਂ ਲਿਖੇ ਗਏ ਹਨ ਅਤੇ ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਇਹ ਗੀਤ ਰੋਮਾਂਟਿਕ ਗੀਤ ਹੈ। ਜਿਸ ‘ਚ ਇੱਕ ਕੁੜੀ ਦੇ ਦਿਲ ਦੇ ਜਜ਼ਬਾਤਾਂ ਨੂੰ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।
ਮਨਕਿਰਤ ਔਲਖ ਦੀ ਆਵਾਜ਼ ‘ਚ ਨਵਾਂ ਗੀਤ ‘ਮੁੰਡਾ ਹਰਿਆਣੇ ਦਾ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੇ ਬੋਲ ਹੈਮੀ ਮਿਊਜ਼ਿਕ ਦੇ ਵੱਲੋਂ ਲਿਖੇ ਗਏ ਹਨ ਅਤੇ ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਇਹ ਗੀਤ ਰੋਮਾਂਟਿਕ ਗੀਤ ਹੈ। ਜਿਸ ‘ਚ ਇੱਕ ਕੁੜੀ ਦੇ ਦਿਲ ਦੇ ਜਜ਼ਬਾਤਾਂ ਨੂੰ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਇੱਕ ਗੱਭਰੂ ਜੋ ਕਿ ਹਰਿਆਣੇ ਵੱਲ ਦਾ ਹੈ ਉਸ ਦਾ ਦਿਲ ਚੋਰੀ ਕਰਕੇ ਲੈ ਗਿਆ ਹੈ ਅਤੇ ਦਿਲ ਚੋਰੀ ਕਰਨ ਤੋਂ ਬਾਅਦ ਜਦੋਂ ਉਹ ਪੁਲਿਸ ਕੋਲ ਇਸ ਦੀ ਸ਼ਿਕਾਇਤ ਕਰਨ ਗਈ ਤਾਂ ਕੋਈ ਵੀ ਉਸ ਦੀ ਸ਼ਿਕਾਇਤ ਤੱਕ ਦਰਜ ਨਹੀਂ ਸੀ ਕਰ ਰਿਹਾ ਹੈ। ਫ਼ਿਲਹਾਲ ਇਸ ਗੀਤ ਦਾ ਆਡੀਓ ਰਿਲੀਜ਼ ਹੋਇਆ ਹੈ। ਪਰ ਇਸ ਗੀਤ ਦਾ ਵੀਡੀਓ ਹਾਲੇ ਰਿਲੀਜ਼ ਹੋਣਾ ਬਾਕੀ ਹੈ।
_bf7d39b0db613fd6c50b19ec0f01c08c_1280X720.webp)
ਮਨਕਿਰਤ ਔਲਖ ਦਾ ਵਰਕ ਫ੍ਰੰਟ
ਮਨਕਿਰਤ ਔਲਖ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ। ਜਿਸ ‘ਚ ਭਾਬੀ, ਬਦਨਾਮ, ਗੈਂਗਲੈਂਡ,ਡਾਂਗ, ਖੋਖੇ ਸਣੇ ਕਈ ਗੀਤ ਸ਼ਾਮਿਲ ਹਨ।