ਫ਼ਿਲਮ ‘ਇਸ਼ਕਨਾਮਾ’ ਦਾ ‘ਮਿਰਜ਼ਿਆ’ ਗੀਤ ਅਫ਼ਸਾਨਾ ਖਾਨ ਦੀ ਆਵਾਜ਼ ‘ਚ ਰਿਲੀਜ਼

ਫ਼ਿਲਮ ‘ਇਸ਼ਕਨਾਮਾ’ ਦਾ ‘ਮਿਰਜ਼ਿਆ’ ਗੀਤ ਅਫਸਾਨਾ ਖ਼ਾਨ ਦੀ ਆਵਾਜ਼ ‘ਚ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੇ ਬੋਲ ਜਾਨੀ ਦੇ ਵੱਲੋਂ ਲਿਖੇ ਗਏ ਹਨ ਅਤੇ ਇਸ ਗੀਤ ਦੀ ਡਾਇਰੈਕਸ਼ਨ ਬੀ ਪ੍ਰਾਕ ਦੇ ਵੱਲੋਂ ਕੀਤੀ ਗਈ ਹੈ। ਗੀਤ ਨੂੰ ਸ਼ਹਿਨਾਜ਼ ਗਿੱਲ ਤੇ ਜੈ ਰੰਧਾਵਾ ਤੇ ਫਿਲਮਾਇਆ ਗਿਆ ਹੈ । ਇਹ ਇੱਕ ਰੋਮਾਂਟਿਕ ਗੀਤ ਹੈ ਜਿਸ ‘ਚ ਸ਼ਹਿਨਾਜ਼ ਗਿੱਲ ਤੇ ਜੈ ਰੰਧਾਵਾ ਦਾ ਰੋਮਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ।

By  Shaminder Kaur Kaler August 14th 2026 01:00 PM

ਫ਼ਿਲਮ ‘ਇਸ਼ਕਨਾਮਾ’ ਦਾ ‘ਮਿਰਜ਼ਿਆ’ ਗੀਤ ਅਫਸਾਨਾ ਖ਼ਾਨ ਦੀ ਆਵਾਜ਼ ‘ਚ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੇ ਬੋਲ ਜਾਨੀ ਦੇ ਵੱਲੋਂ ਲਿਖੇ ਗਏ ਹਨ ਅਤੇ ਇਸ ਗੀਤ ਦੀ ਡਾਇਰੈਕਸ਼ਨ ਬੀ ਪ੍ਰਾਕ ਦੇ ਵੱਲੋਂ ਕੀਤੀ ਗਈ ਹੈ। ਗੀਤ ਨੂੰ ਸ਼ਹਿਨਾਜ਼ ਗਿੱਲ ਤੇ ਜੈ ਰੰਧਾਵਾ ਤੇ ਫਿਲਮਾਇਆ ਗਿਆ ਹੈ । ਇਹ ਇੱਕ ਰੋਮਾਂਟਿਕ ਗੀਤ ਹੈ ਜਿਸ ‘ਚ ਸ਼ਹਿਨਾਜ਼ ਗਿੱਲ ਤੇ ਜੈ ਰੰਧਾਵਾ ਦਾ ਰੋਮਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਗੀਤ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ।

‘ਇਸ਼ਕਨਾਮਾ’ ਬੀਤੇ ਦਿਨੀਂ ਹੋਈ ਰਿਲੀਜ਼ 

ਫ਼ਿਲਮ ‘ਇਸ਼ਕਨਾਮਾ’ ਬੀਤੇ ਦਿਨੀਂ ਰਿਲੀਜ਼ ਹੋਈ ਸੀ । ਇਸ ਫ਼ਿਲਮ ਦੀ ਮੁੱਖ ਭੂਮਿਕਾ ‘ਚ ਸ਼ਹਿਨਾਜ਼ ਗਿੱਲ ਤੇ ਜੈ ਰੰਧਾਵਾ ਨਜ਼ਰ ਆਏ ਸਨ। ਇਸ ਫ਼ਿਲਮ ਦੀ ਕਹਾਣੀ ਨਸੀਮਾ ਤੇ ਨਿੰਮੇ ਦੀ ਪ੍ਰੇਮ ਕਹਾਣੀ ‘ਤੇ ਅਧਾਰਿਤ ਹੈ। ਨਿੰਮਾ ਭਾਰਤੀ ਪੰਜਾਬ ਦਾ ਰਹਿਣ ਵਾਲਾ ਸੀ, ਜਦੋਂਕਿ ਨਸੀਮਾ ਪਾਕਿਸਤਾਨੀ ਪੰਜਾਬ ਦੇ ਨਾਲ ਸਬੰਧ ਰੱਖਦੀ ਸੀ।


ਨਿੰਮਾ ਨਸੀਮਾ ਨੂੰ ਮਿਲਣ ਦੇ ਲਈ ਕਈ ਵਾਰ ਪਾਕਿਸਤਾਨ ਵੀ ਗਿਆ ਸੀ ।ਜਿਸ ਤੋਂ ਬਾਅਦ ਉਸ ‘ਤੇ ਪੁਲਿਸ ਦੇ ਵੱਲੋਂ ਤਸ਼ੱਦਦ ਵੀ ਢਾਹਿਆ ਗਿਆ ਸੀ ।ਨਿੰਮੇ ਨੇ ਨਸੀਮਾ ਦੇ ਲਈ ਲੰਮਾ ਸਮਾਂ ਇੰਤਜ਼ਾਰ ਕੀਤਾ ਸੀ ਅਤੇ ਅੱਜ ਵੀ ਨਸੀਮਾ ਦਾ ਇੰਤਜ਼ਾਰ ਕਰ ਰਿਹਾ ਹੈ। ਨਿੰਮੇ ਕੋੋਲ ਨਸੀਮਾ ਦੀ ਇੱਕ ਅਧੂਰੀ ਤਸਵੀਰ ਸੀ ਅਤੇ ਜਿਸ ਨੂੰ ਹੁਣ ਕਲਾਕਾਰਾਂ ਦੀ ਮਦਦ ਦੇ ਨਾਲ ਪੂਰਾ ਕੀਤਾ ਗਿਆ ਹੈ।

Related Post

GTC Creators Awards 2026: ਪਦਮ ਸ਼੍ਰੀ ਹੰਸ ਰਾਜ ਹੰਸ ਦਾ ਵਿਸ਼ੇਸ਼ ਸਨਮਾਨ, ਪੰਜਾਬੀ ਸੰਗੀਤ ਜਗਤ ਵਿੱਚ ਯੋਗਦਾਨ ਲਈ ਮਿਲਿਆ ਮਾਣ
ਜੀਟੀਸੀ ਨੈੱਟਵਰਕ ਦੇ ਐੱਮਡੀ ਤੇ ਪ੍ਰੈਜ਼ੀਡੈਂਟ ਡਾ. ਰਾਬਿੰਦਰ ਨਾਰਾਇਣ ਨੇ ਗਾਇਕਾ ਸਵੀਤਾਜ ਬਰਾੜ ਨੂੰ ਕ੍ਰਿਏਟਰਸ ਅਵਾਰਡ ਨਾਲ ਕੀਤਾ ਸਨਮਾਨਿਤ
ਰਵਿੰਦਰ ਗਰੇਵਾਲ ਦੀ ਆਵਾਜ਼ ‘ਚ ਧਾਰਮਿਕ ਗੀਤ ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ’ ਰਿਲੀਜ਼
ਭਾਰਤੀ ਮਿਥਿਹਾਸ ਦੀਆਂ ਅਣਸੁਣੀਆਂ ਕਹਾਣੀਆਂ ਲੈ ਕੇ ਆ ਰਹੇ ਹਨ ਲੇਖਕ ਅਕਸ਼ਤ ਗੁਪਤਾ, ‘Untold Stories’ ਵਿੱਚ ਖੁੱਲ੍ਹਣਗੇ ਸ਼ਿਵ, ਪਾਰਵਤੀ ਅਤੇ ਗਣੇਸ਼ ਨਾਲ ਜੁੜੇ ਕਈ ਰਹੱਸ
ਸਤਿੰਦਰ ਸਰਤਾਜ ਦੀ ਆਵਾਜ਼ ‘ਚ ਨਵਾਂ ਗੀਤ ‘ਪਾਕੀਜ਼ਗੀ’ ਰਿਲੀਜ਼, ਇਸ਼ਕ ਮਿਜ਼ਾਜ਼ੀ ਦੇ ਜ਼ਰੀਏ ਇਸ਼ਕ ਹਕੀਕੀ ਨੂੰ ਬਿਆਨ ਕਰਦਾ ਹੈ ਗੀਤ
ਗਾਇਕ ਕਾਕਾ ਦਾ ਨਵਾਂ ਗੀਤ ‘ਨਿਊ ਪੰਜਾਬ’ ਰਿਲੀਜ਼, ਪੰਜਾਬ ਦੇ ਨੌਜਵਾਨਾਂ ਨੂੰ ਕਰੜੀ ਮਿਹਨਤ ਦਾ ਦਿੱਤਾ ਗੀਤ ਰਾਹੀਂ ਸੁਨੇਹਾ

© Copyright Galactic Television & Communications Pvt. Ltd. 2026. All rights reserved.