ਨਿਮਰਤ ਖਹਿਰਾ ਦਾ ਨਵਾਂ ਗੀਤ ‘ਬਲੂਮਿੰਗ’ ਰਿਲੀਜ਼, ਦਿਲ ਦੇ ਜਜ਼ਬਾਤਾਂ ਨੂੰ ਪੇਸ਼ ਕਰਦਾ ਹੈ ਗੀਤ

ਨਿਮਰਤ ਖਹਿਰਾ ਦਾ ਨਵਾਂ ਗੀਤ ‘ਬਲੂਮਿੰਗ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਅਰਜਨ ਢਿੱਲੋਂ ਨੇ ਲਿਖੇ ਹਨ ਅਤੇ ਮਿਊਜ਼ਿਕ ਰੁਮਾਨੇ ਸਟਾਈਲਿੰਗ ਦੇ ਵੱਲੋਂ ਦਿੱਤਾ ਗਿਆ ਹੈ। ਬਰਾਊਨ ਸਟੂਡੀਓ ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ।

By  Shaminder Kaur Kaler November 16th 2026 11:10 AM

ਨਿਮਰਤ ਖਹਿਰਾ ਦਾ ਨਵਾਂ ਗੀਤ ‘ਬਲੂਮਿੰਗ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਅਰਜਨ ਢਿੱਲੋਂ ਨੇ ਲਿਖੇ ਹਨ ਅਤੇ ਮਿਊਜ਼ਿਕ ਰੁਮਾਨੇ ਸਟਾਈਲਿੰਗ ਦੇ ਵੱਲੋਂ ਦਿੱਤਾ ਗਿਆ ਹੈ। ਬਰਾਊਨ ਸਟੂਡੀਓ ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ। ਇਹ ਇੱਕ ਰੋਮਾਂਟਿਕ ਜੋਨਰ ਦਾ ਗੀਤ ਹੈ। ਜਿਸ ‘ਚ ਉਹਨਾਂ ਨੇ ਪ੍ਰੇਮੀ ਦੇ ਦਿਲ ਦੇ ਜਜ਼ਬਾਤਾਂ ਨੂੰ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਜਦੋਂ ਕਿਸੇ ਦੇ ਨਾਲ ਪਿਆਰ ਪੈ ਜਾਵੇ ਤਾਂ ਫਿਰ ਦਿਲ ਦੀ ਹਾਲਤ ਕਿਵੇਂ ਦੀ ਹੋ ਜਾਂਦੀ ਹੈ।


ਫਿਰ ਦਿਲ ਹਰ ਵਕਤ ਉਸੇ ਨੂੰ ਯਾਦ ਕਰਦਾ ਰਹਿੰਦਾ ਹੈ ਅਤੇ ਉਸ ਦੀਆਂ ਹੀ ਯਾਦਾਂ ‘ਚ ਗੁਆਚਿਆ ਰਹਿੰਦਾ ਹੈ।ਇਸ ਗੀਤ ‘ਚ ਨਿਮਰਤ ਦਾ ਵੱਖਰਾ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ । 


ਨਿਮਰਤ ਖਹਿਰਾ ਦਾ ਵਰਕ ਫ੍ਰੰਟ 

ਨਿਮਰਤ ਖਹਿਰਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ਤੋਂ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਫ਼ਿਲਮਾਂ ਦਾ ਰੁਖ ਕੀਤਾ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਹੈ। ਹੁਣ ਤੱਕ ਉਹ ‘ਜੋੜੀ’, ‘ਅਫਸਰ’, ‘ਰੱਬ ਦਾ ਰੇਡੀਓ’ ਸਣੇ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ। 


© Copyright Galactic Television & Communications Pvt. Ltd. 2026. All rights reserved.