ਨਿਸ਼ਾ ਬਾਨੋ ਤੇ ਸਮੀਰ ਮਾਹੀ ਦੀ ਆਵਾਜ਼ ‘ਚ ਗੀਤ ‘ਸਰਪੰਚ’ ਰਿਲੀਜ਼, ਫੈਨਸ ਨੂੰ ਆ ਰਿਹਾ ਪਸੰਦ

ਨਿਸ਼ਾ ਬਾਨੋ ਤੇ ਸਮੀਰ ਮਾਹੀ ਦੀ ਆਵਾਜ਼ ‘ਚ ਗੀਤ ‘ਸਰਪੰਚ’ ਰਿਲੀਜ਼ ਹੋ ਚੁੱਕਿਆ ਹੈ। ਗੀਤ ਦੇ ਬੋਲ ਕਰਮਜੀਤ ਪੁਰੀ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਰੌਬੀ ਬੀਟਸ ਦੇ ਵੱਲੋਂ ਦਿੱਤਾ ਗਿਆ ਹੈ। ਇਸ ਗੀਤ ‘ਚ ਸਰਪੰਚੀ ਨੂੰ ਲੈ ਕੇ ਗੱਲਬਾਤ ਕੀਤੀ ਗਈ ਹੈ।

By  Shaminder Kaur Kaler July 14th 2026 10:55 AM -- Updated: July 14th 2026 10:58 AM

ਨਿਸ਼ਾ ਬਾਨੋ (Nisha Bano) ਤੇ ਸਮੀਰ ਮਾਹੀ ਦੀ ਆਵਾਜ਼ ‘ਚ ਗੀਤ ‘ਸਰਪੰਚ’ ਰਿਲੀਜ਼ ਹੋ ਚੁੱਕਿਆ ਹੈ। ਗੀਤ ਦੇ ਬੋਲ ਕਰਮਜੀਤ ਪੁਰੀ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਰੌਬੀ ਬੀਟਸ ਦੇ ਵੱਲੋਂ ਦਿੱਤਾ ਗਿਆ ਹੈ। ਇਸ ਗੀਤ ‘ਚ ਸਰਪੰਚੀ ਨੂੰ ਲੈ ਕੇ ਗੱਲਬਾਤ ਕੀਤੀ ਗਈ ਹੈ। ਇਹ ਗੀਤ ਸਰੋਤਿਆਂ ਨੂੰ ਵੀ ਕਾਫੀ ਪਸੰਦ ਆ ਰਿਹਾ ਹੈ ਅਤੇ ਗੀਤ ‘ਚ ਇਹ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਕਿਸ ਤਰ੍ਹਾਂ ਸਰਦਾਰੀ ਹੋਣ ਦੇ ਬਾਵਜੂਦ ਕਈ ਲੋਕਾਂ ਨੂੰ ਸਰਪੰਚੀ ਕਰਨ ਦਾ ਬਹੁਤ ਸ਼ੌਕ ਹੁੰਦਾ ਹੈ।


ਕਿਉਂਕਿ ਚੌਧਰ ਦੀ ਚਾਹਤ ‘ਚ ਇਨਸਾਨ ‘ਚ ਏਨੀਂ ਜ਼ਿਆਦਾ ਹੈ ਕਿ ਉਹ ਆਪਣਾ ਸੁੱਖ ਚੈਨ ਤੇ ਸਕੂਨ ਵੀ ਗੁਆ ਲੈਂਦਾ ਹੈ।ਇਹੀ ਕੁਝ ਗੀਤ ‘ਚ ਦਰਸਾਇਆ ਗਿਆ ਹੈ। 


ਨਿਸ਼ਾ ਬਾਨੋ ਦਾ ਵਰਕ ਫ੍ਰੰਟ 

ਨਿਸ਼ਾ ਬਾਨੋ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਗਾਇਕੀ ਦੇ ਨਾਲ ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕਰ ਰਹੇ ਹਨ। ਹਰ ਦੂਜੀ ਫ਼ਿਲਮ ‘ਚ ਉਹ ਅਦਾਕਾਰੀ ਕਰਦੇ ਹੋਏ ਨਜ਼ਰ ਆਉਂਦੇ ਹਨ।ਉਨ੍ਹਾਂ ਦੇ ਵੱਲੋਂ ਨਿੱਕਾ ਜ਼ੈਲਦਾਰ ਫ਼ਿਲਮ ‘ਚ ਨਿਭਾਏ ਗਏ ਕਿਰਦਾਰ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।ਇਸ ਤੋਂ ਇਲਾਵਾ ਜਲਦ ਹੀ ਉਹ ਹੋਰ ਕਈ ਵੱਡੀਆਂ ਫ਼ਿਲਮਾਂ ‘ਚ ਨਜ਼ਰ ਆਉਣਗੇ।

© Copyright Galactic Television & Communications Pvt. Ltd. 2026. All rights reserved.