ਪਦਮ ਸ਼੍ਰੀ ਹੰਸ ਰਾਜ ਹੰਸ ਦੀ ਆਵਾਜ਼ ‘ਚ ਨਵੇਂ ਗੀਤ ‘ਆਜਾ ਦੋਵੇਂ ਨੱਚੀਏ’ ਦਾ ਟੀਜ਼ਰ ਰਿਲੀਜ਼
ਪਦਮਸ਼੍ਰੀ ਹੰਸ ਰਾਜ ਹੰਸ ਦੇ ਨਵੇਂ ਗੀਤ ‘ਆਜਾ ਦੋਵੇਂ ਨੱਚੀਏ’ ਗੀਤ ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੇ ਬੋਲ ਹਰਪ੍ਰੀਤ ਸੇਖੋਂ ਨੇ ਲਿਖੇ ਹਨ ਅਤੇ ਮਿਊਜ਼ਿਕ ਦੇਸੀ ਕਰਿਊ ਦੇ ਵੱਲੋਂ ਦਿੱਤਾ ਗਿਆ ਹੈ।ਇਸ ਗੀਤ ਦੀ ਫੀਚਰਿੰਗ ‘ਚ ਪਦਮ ਸ਼੍ਰੀ ਹੰਸ ਰਾਜ ਦੇ ਪੁੱਤਰ ਯੁਵਰਾਜ ਹੰਸ ਨਜ਼ਰ ਆ ਰਹੇ ਹਨ।ਪਰ ਪੂਰਾ ਗੀਤ ਕਦੋਂ ਰਿਲੀਜ਼ ਹੋਵੇਗਾ। ਇਸ ਦੇ ਬਾਰੇ ਖੁਲਾਸਾ ਹਾਲੇ ਨਹੀਂ ਹੋਇਆ ਹੈ। ਫ਼ਿਲਹਾਲ ਗੀਤ ਦਾ ਟੀਜ਼ਰ ਦਰਸ਼ਕਾਂ ਨੂੰ ਬਹੁਤ ਜ਼ਿਆਦਾ ਪਸੰਦ ਆ ਰਿਹਾ ਹੈ।

_6e9776cbcbebf918ebd57bb81bcfb1ba_1280X720.webp)
ਇਸ ਤੋਂ ਪਹਿਲਾਂ ਹੰਸ ਰਾਜ ਹੰਸ ਦਾ ਗੀਤ ‘ਐਂਵੇ ਬੰਦਾ ਫਿਰਦਾ ਏ ਮਿੱਟੀ ਛਾਣਦਾ’ ਰਿਲੀਜ਼ ਹੋਇਆ ਸੀ । ਇਸ ਗੀਤ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ । ਜਿਸ ਤੋਂ ਬਾਅਦ ਹੰਸ ਰਾਜ ਹੰਸ ਹੁਣ ਆਪਣੇ ਨਵੇਂ ਗੀਤ ਦੇ ਨਾਲ ਸਰੋਤਿਆਂ ‘ਚ ਹਾਜ਼ਰੀ ਲਵਾਉਣ ਜਾ ਰਹੇ ਹਨ।
ਇਸ ਤੋਂ ਪਹਿਲਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ।ਜਿਸ ‘ਚ ਸਿੱਲ੍ਹੀ ਸਿੱਲ੍ਹੀ ਆਉਂਦੀ ਏ ਹਵਾ, ਮੇਰੇ ਨਾਂਅ ਦਾ ਫੁੱਲ ਨਾ ਪਾਈ ਤੂੰ ਆਪਣੀ ਫੁਲਕਾਰੀ ‘ਤੇ, ਨੱਚਣ ਤੋਂ ਪਹਿਲਾਂ ਹੋਕਾ ਦਿਆਂਗੇ ਸਣੇ ਕਈ ਹਿੱਟ ਗੀਤ ਗਾ ਚੁੱਕੇ ਹਨ। ਆਪਣੀ ਬਿਹਤਰੀਨ ਗਾਇਕੀ ਦੀ ਬਦੌਲਤ ਉਨ੍ਹਾਂ ਨੂੰ ਕਈ ਅਵਾਰਡ ਵੀ ਮਿਲੇ ਹਨ ।ਇਸ ਦੇ ਨਾਲ ਹੀ ਉਨ੍ਹਾਂ ਨੂੰ ਰਾਜ ਗਾਇਕ ਹੋਣ ਦਾ ਮਾਣ ਵੀ ਹਾਸਲ ਹੋਇਆ ਹੈ। ਉਨ੍ਹਾਂ ਦੇ ਦੋਵੇਂ ਪੁੱਤਰ ਨਵਰਾਜ ਹੰਸ ਤੇ ਯੁਵਰਾਜ ਹੰਸ ਵੀ ਗਾਇਕੀ ਅਤੇ ਅਦਾਕਾਰੀ ਦੇ ਖੇਤਰ ‘ਚ ਸਰਗਰਮ ਹਨ।