ਪੰਜਾਬੀ ਗਾਇਕ ਗੁਲਾਬ ਸਿੱਧੂ ਦੀ ਫ਼ਿਲਮ ‘ਜੁਦਾਈ’ ਦਾ ਨਵਾਂ ਗੀਤ ‘ਮੁਹੱਬਤ’ ਰਿਲੀਜ਼
ਪੰਜਾਬੀ ਗਾਇਕ ਗੁਲਾਬ ਸਿੱਧੂ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਜੁਦਾਈ’ ਨੂੰ ਲੈ ਕੇ ਚਰਚਾ ‘ਚ ਹਨ । ਉਨ੍ਹਾਂ ਦੀ ਇਸ ਫ਼ਿਲਮ ਦੇ ਗੀਤ ਵੀ ਦਰਸ਼ਕਾਂ ਨੂੰ ਪਸੰਦ ਆ ਰਹੇ ਹਨ ਅਤੇ ਇਸ ਫ਼ਿਲਮ ਦਾ ਨਵਾਂ ਗੀਤ ‘ਮੁਹੱਬਤ’ ਗੁਲਾਬ ਸਿੱਧੂ ਦੀ ਆਵਾਜ਼ ‘ਚ ਰਿਲੀਜ਼ ਹੋ ਚੁੱਕਿਆ ਹੈ।ਇਸ ਗੀਤ ਦੇ ਬੋਲ ਹੈਪੀ ਰਾਏਕੋਟੀ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਦਿੱਤਾ ਹੈ ਗੋਲਡ ਬੁਆਏ ਨੇ।
ਪੰਜਾਬੀ ਗਾਇਕ ਗੁਲਾਬ ਸਿੱਧੂ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਜੁਦਾਈ’ ਨੂੰ ਲੈ ਕੇ ਚਰਚਾ ‘ਚ ਹਨ । ਉਨ੍ਹਾਂ ਦੀ ਇਸ ਫ਼ਿਲਮ ਦੇ ਗੀਤ ਵੀ ਦਰਸ਼ਕਾਂ ਨੂੰ ਪਸੰਦ ਆ ਰਹੇ ਹਨ ਅਤੇ ਇਸ ਫ਼ਿਲਮ ਦਾ ਨਵਾਂ ਗੀਤ ‘ਮੁਹੱਬਤ’ ਗੁਲਾਬ ਸਿੱਧੂ ਦੀ ਆਵਾਜ਼ ‘ਚ ਰਿਲੀਜ਼ ਹੋ ਚੁੱਕਿਆ ਹੈ।ਇਸ ਗੀਤ ਦੇ ਬੋਲ ਹੈਪੀ ਰਾਏਕੋਟੀ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਦਿੱਤਾ ਹੈ ਗੋਲਡ ਬੁਆਏ ਨੇ।ਇਸ ਗੀਤ ਨੂੰ ਜੈਸਮੀਨ ਭਸੀਨ ਤੇ ਗੁਲਾਬ ਸਿੱਧੂ ਤੇ ਫ਼ਿਲਮਾਇਆ ਗਿਆ ਹੈ।

ਫੈਨਸ ਨੂੰ ਵੀ ਇਹ ਗੀਤ ਕਾਫੀ ਪਸੰਦ ਆ ਰਿਹਾ ਹੈ।ਗੀਤ ਨੂੰ ਗੁਲਾਬ ਸਿੱਧੂ ਦੇ ਆਫੀਸ਼ੀਅਲ ਯੂ-ਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਗਿਆ ਹੈ। ਗੁਲਾਬ ਸਿੱਧੂ ਦੀ ਇਹ ਪਹਿਲੀ ਫ਼ਿਲਮ ਹੈ। ਜਿਸ ਦੇ ਲਈ ਉਨ੍ਹਾਂ ਨੇ ਆਪਣਾ ਕਾਫੀ ਵਜ਼ਨ ਵੀ ਘਟਾਇਆ ਹੈ।

ਗੁਲਾਬ ਸਿੱਧੂ ਦੀ ਇਸ ਫ਼ਿਲਮ ਦੀ ਕਹਾਣੀ ਗਿੱਲ ਰੌਂਤਾ ਦੇ ਵੱਲੋਂ ਲਿਖੀ ਗਈ ਹੈ। ਗਿੱਲ ਰੌਂਤਾ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗੀਤਕਾਰ ਤੇ ਰਾਈਟਰ ਹਨ ।ਜੈਸਮੀਨ ਭਸੀਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇਸ ਤੋਂ ਪਹਿਲਾਂ ਵੀ ਕਈ ਪੰਜਾਬੀ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ।
ਗੁਲਾਬ ਸਿੱਧੂ ਦੀ ਆਵਾਜ਼ ਵਿੱਚ ਇਹ ਗੀਤ ਪਿਆਰ ਦੇ ਜਜ਼ਬਾਤਾਂ ਨੂੰ ਬਿਆਨ ਕਰਦਾ ਹੈ। ‘ਜੁਦਾ’ ਫ਼ਿਲਮ ਵਿੱਚ ਗੁਲਾਬ ਸਿੱਧੂ ਅਤੇ ਜੈਸਮੀਨ ਭਸੀਨ ਨਜ਼ਰ ਆਉਣਗੇ। ਫ਼ਿਲਮ 21 ਅਗਸਤ 2026 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ।