ਗਾਇਕ ਆਰ ਨੇਤ ਦੀ ਆਵਾਜ਼ ‘ਚ ‘ਨੁਕਸਾਨ’ ਗੀਤ ਰਿਲੀਜ਼, ਫੈਨਸ ਨੂੰ ਆ ਰਿਹਾ ਪਸੰਦ

ਗਾਇਕ ਆਰ ਨੇਤ ਦੀ ਆਵਾਜ਼ ‘ਚ ਗੀਤ ‘ਨੁਕਸਾਨ’ ਰਿਲੀਜ਼ ਹੋ ਚੁੱਕਿਆ ਹੈ। ਗੀਤ ਦੇ ਬੋਲ ਖੁਦ ਆਰ ਨੇਤ ਦੇ ਵੱਲੋਂ ਲਿਖੇ ਗਏ ਹਨ ।ਫੀਮੇਲ ਮਾਡਲ ਦੇ ਤੌਰ ‘ਤੇ ਈਸ਼ਾ ਸ਼ਰਮਾ ਨਜ਼ਰ ਆ ਰਹੇ ਹਨ ਅਤੇ ਵੀਡੀਓ ਟਰੂ ਮੇਕਰਸ ਦੇ ਵੱਲੋਂ ਤਿਆਰ ਕੀਤਾ ਗਿਆ ਹੈ। ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਇਹ ਇੱਕ ਸੈਡ ਸੌਂਗ ਹੈ, ਜਿਸ ‘ਚ ਇੱਕ ਗੱਭਰੂ ਦੇ ਜਜ਼ਬਾਤਾਂ ਨੂੰ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

By  Shaminder Kaur Kaler November 17th 2026 03:17 PM

ਗਾਇਕ ਆਰ ਨੇਤ ਦੀ ਆਵਾਜ਼ ‘ਚ ਗੀਤ ‘ਨੁਕਸਾਨ’ ਰਿਲੀਜ਼ ਹੋ ਚੁੱਕਿਆ ਹੈ। ਗੀਤ ਦੇ ਬੋਲ ਖੁਦ ਆਰ ਨੇਤ ਦੇ ਵੱਲੋਂ ਲਿਖੇ ਗਏ ਹਨ ।ਫੀਮੇਲ ਮਾਡਲ ਦੇ ਤੌਰ ‘ਤੇ ਈਸ਼ਾ ਸ਼ਰਮਾ ਨਜ਼ਰ ਆ ਰਹੇ ਹਨ ਅਤੇ ਵੀਡੀਓ ਟਰੂ ਮੇਕਰਸ ਦੇ ਵੱਲੋਂ ਤਿਆਰ ਕੀਤਾ ਗਿਆ ਹੈ। ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ।


ਇਹ ਇੱਕ ਸੈਡ ਸੌਂਗ ਹੈ, ਜਿਸ ‘ਚ ਇੱਕ ਗੱਭਰੂ ਦੇ ਜਜ਼ਬਾਤਾਂ ਨੂੰ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।ਵੀਡੀਓ ਦੇ ਫ਼ਿਲਮਾਂਕਣ ਨੂੰ ਵੇਖ ਕੇ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿਸ ਤਰ੍ਹਾਂ ਇੱਕ ਕੁੜੀ ਨੂੰ ਉਹ ਦਿਲ ਦੇ ਬੈਠਦਾ ਹੈ।ਕਿਸੇ ਕਾਰਨ ਦੋਵੇਂ ਮਿਲ ਨਹੀਂ ਪਾਉਂਦੇ, ਪਰ ਉਹ ਕੁੜੀ ਹਮੇਸ਼ਾ ਉਸ ਗੱਭਰੂ ਦੀਆਂ ਯਾਦਾਂ ‘ਚ ਗੁਆਚੀ ਰਹਿੰਦੀ ਹੈ। 


ਆਰ ਨੇਤ ਦਾ ਵਰਕ ਫ੍ਰੰਟ 

ਆਰ ਨੇਤ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।


ਹਾਲ ਹੀ ‘ਚ ਉਨ੍ਹਾਂ ਦਾ ਇੱਕ ਗੀਤ ‘ਰੀਲ’ ਰਿਲੀਜ਼ ਹੋਇਆ ਸੀ। ਜਿਸ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਸੀ ।ਜਿਸ ਤੋਂ ਬਾਅਦ ਉਹ ਹੁਣ ਮੁੜ ਤੋਂ ਆਪਣੇ ਨਵੇਂ ਗੀਤ ਦੇ ਨਾਲ ਸਰੋਤਿਆਂ ‘ਚ ਹਾਜ਼ਰ ਹੋਏ ਹਨ। 

© Copyright Galactic Television & Communications Pvt. Ltd. 2026. All rights reserved.