ਰਣਜੀਤ ਬਾਵਾ ਦੀ ਆਵਾਜ਼ ‘ਚ ‘ਜੱਗਾ ਜੱਟ’ ਰਿਲੀਜ਼, ਫੈਨਸ ਨੂੰ ਆ ਰਿਹਾ ਪਸੰਦ

ਰਣਜੀਤ ਬਾਵਾ ਦੀ ਆਵਾਜ਼ ‘ਚ ਗੀਤ ‘ਜੱਗਾ ਜੱਟ’ ਗੀਤ ਰਿਲੀਜ਼ ਹੋ ਚੁੱਕਿਆ ਹੈ।ਇਸ ਗੀਤ ਦੇ ਬੋਲ Traditional ਤੇ ਮੰਗਲ ਹਠੂਰ ਵਲੋਂ ਲਿਖੇ ਗਏ ਹਨ। ਮਿਊਜ਼ਿਕ ਦੇਸੀ ਫਰੈਂਜ਼ੀ ਦੇ ਵੱਲੋਂ ਦਿੱਤਾ ਗਿਆ ਹੈ ਅਤੇ ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਰਣਜੀਤ ਬਾਵਾ ਦੀ ਦਮਦਾਰ ਆਵਾਜ਼ ਹਰ ਕਿਸੇ ਨੂੰ ਪਸੰਦ ਆ ਰਹੀ ਹੈ। l

By  Shaminder Kaur Kaler August 25th 2026 11:10 AM

ਰਣਜੀਤ ਬਾਵਾ ਦੀ ਆਵਾਜ਼ ‘ਚ ਗੀਤ ‘ਜੱਗਾ ਜੱਟ’ ਗੀਤ ਰਿਲੀਜ਼ ਹੋ ਚੁੱਕਿਆ ਹੈ।ਇਸ ਗੀਤ ਦੇ ਬੋਲ  Traditional ਤੇ  ਮੰਗਲ ਹਠੂਰ ਵਲੋਂ ਲਿਖੇ ਗਏ ਹਨ। ਮਿਊਜ਼ਿਕ ਦੇਸੀ ਫਰੈਂਜ਼ੀ ਦੇ ਵੱਲੋਂ ਦਿੱਤਾ ਗਿਆ ਹੈ ਅਤੇ ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਰਣਜੀਤ ਬਾਵਾ ਦੀ ਦਮਦਾਰ ਆਵਾਜ਼ ਹਰ ਕਿਸੇ ਨੂੰ ਪਸੰਦ ਆ ਰਹੀ ਹੈ। ਸੋਸ਼ਲ ਮੀਡੀਆ ਤੇ ਇਹ ਗੀਤ ਕਾਫੀ ਵਾਇਰਲ ਵੀ ਹੋ ਰਿਹਾ ਹੈ।


ਇਸ ਤੋਂ ਪਹਿਲਾਂ ਵੀ ਰਣਜੀਤ ਬਾਵਾ ਦੇ ਕਈ ਗੀਤ ਰਿਲੀਜ਼ ਹੋਏ ਹਨ ਜਿਸ ਨੂੰ ਦਰਸ਼ਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ।ਇਸ ਗੀਤ ‘ਚ ਲੋਕ ਨਾਇਕ ਜੱਗੇ ਦੀ ਤਾਰੀਫ਼ ਕੀਤੀ ਗਈ ਹੈ ਕਿ ਕਿਸ ਤਰ੍ਹਾਂ ਉਸ ਨੇ ਆਪਣੀ ਬਹਾਦਰੀ ਦੇ ਨਾਲ ਸਭ ਨੂੰ ਕੀਲ ਕੇ ਰੱਖ ਦਿੱਤਾ ਸੀ । 


ਰਣਜੀਤ ਬਾਵਾ ਦਾ ਵਰਕ ਫ੍ਰੰਟ 

ਰਣਜੀਤ ਬਾਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।

ਉਨ੍ਹਾਂ ਨੇ ਆਪਣੀ ਸ਼ੁਰੂਆਤ ਗਾਇਕੀ ਤੋਂ ਕੀਤੀ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਵੀ ਪਸੰਦ ਕੀਤਾ ਗਿਆ ਸੀ । ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਹਨ। 


© Copyright Galactic Television & Communications Pvt. Ltd. 2026. All rights reserved.