ਸਤਿੰਦਰ ਸਰਤਾਜ ਦੀ ਆਵਾਜ਼ ‘ਚ ਨਵਾਂ ਗੀਤ ‘ਪਾਕੀਜ਼ਗੀ’ ਰਿਲੀਜ਼, ਇਸ਼ਕ ਮਿਜ਼ਾਜ਼ੀ ਦੇ ਜ਼ਰੀਏ ਇਸ਼ਕ ਹਕੀਕੀ ਨੂੰ ਬਿਆਨ ਕਰਦਾ ਹੈ ਗੀਤ
ਸਤਿੰਦਰ ਸਰਤਾਜ ਦੀ ਆਵਾਜ਼ ‘ਚ ਨਵਾਂ ਗੀਤ ‘ਪਾਕੀਜ਼ਗੀ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੇ ਬੋਲ ਖੁਦ ਗਾਇਕ ਦੇ ਵੱਲੋਂ ਲਿਖੇ ਗਏ ਹਨ ਅਤੇ ਗੀਤ ਨੂੰ ਆਪਣੇ ਮਿਊਜ਼ਿਕ ਦੇ ਨਾਲ ਸ਼ਿੰਗਾਰਿਆ ਹੈ ਬੀਟ ਮਿਨਿਸਟਰ ਨੇ।ਗੀਤ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਇਹ ਇੱਕ ਰੋਮਾਂਟਿਕ ਗੀਤ ਹੈ। ਜਿਸ ‘ਚ ਸਤਿੰਦਰ ਸਰਤਾਜ ਨੇ ਇਸ਼ਕ ਹਕੀਕੀ ਦੀ ਗੱਲ ਕੀਤੀ ਹੈ।
ਸਤਿੰਦਰ ਸਰਤਾਜ ਦੀ ਆਵਾਜ਼ ‘ਚ ਨਵਾਂ ਗੀਤ ‘ਪਾਕੀਜ਼ਗੀ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੇ ਬੋਲ ਖੁਦ ਗਾਇਕ ਦੇ ਵੱਲੋਂ ਲਿਖੇ ਗਏ ਹਨ ਅਤੇ ਗੀਤ ਨੂੰ ਆਪਣੇ ਮਿਊਜ਼ਿਕ ਦੇ ਨਾਲ ਸ਼ਿੰਗਾਰਿਆ ਹੈ ਬੀਟ ਮਿਨਿਸਟਰ ਨੇ।ਗੀਤ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਇਹ ਇੱਕ ਰੋਮਾਂਟਿਕ ਗੀਤ ਹੈ। ਜਿਸ ‘ਚ ਸਤਿੰਦਰ ਸਰਤਾਜ ਨੇ ਇਸ਼ਕ ਹਕੀਕੀ ਦੀ ਗੱਲ ਕੀਤੀ ਹੈ।ਇਸ ‘ਚ ਉਹ ਆਪਣੇ ਮਹਿਬੂਬ ਦੇ ਪਿਆਰ ਦੀ ਪਾਕੀਜ਼ਗੀ ਦੀ ਗੱਲ ਕਰ ਰਹੇ ਹਨ।

ਆਪਣੇ ਸੱਜਣ ਨੂੰ ਮਿਲ ਕੇ ਉਹ ਸੱਜਣ ਦਾ ਹੀ ਰੂਪ ਹੋ ਗਏ ਹਨ ਅਤੇ ਪਿਆਰ ਰੂਪੀ ਹੱਟੀ ‘ਤੇ ਉਹ ਇਸ਼ਕ ਦੇ ਸੌਦੇ ਕਰ ਰਹੇ ਹਨ।ਇਸ ਗੀਤ ‘ਚ ਉਨ੍ਹਾਂ ਨੇ ਇਸ਼ਕ ਮਿਜ਼ਾਜ਼ੀ ਦੇ ਜ਼ਰੀਏ ਇਸ਼ਕ ਹਕੀਕੀ ਨੂੰ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਹੈ।

ਕਿਉਂਕਿ ਜਦੋਂ ਸੱਜਣ ਮਿਲ ਜਾਵੇ ਤਾਂ ਫਿਰ ਦਿਲ ਉਸੇ ਦੀਆਂ ਯਾਦਾਂ ‘ਚ ਗੁਆਚਿਆ ਰਹਿੰਦਾ ਹੈ।ਇਸ ਗੀਤ ਨੂੰ ਬਹੁਤ ਹੀ ਵਧੀਆ ਲੋਕੇਸ਼ਨ ‘ਚ ਫ਼ਿਲਮਾਇਆ ਗਿਆ ਹੈ। ਜਿਸ ‘ਚ ਮਾਰੂਥਲ ਨਜ਼ਰ ਆ ਰਿਹਾ ਹੈ। ਫੈਨਸ ਨੂੰ ਵੀ ਇਹ ਗੀਤ ਕਾਫੀ ਪਸੰਦ ਆ ਰਿਹਾ ਹੈ।

ਸਤਿੰਦਰ ਸਰਤਾਜ ਦਾ ਵਰਕ ਫ੍ਰੰਟ
ਸਤਿੰਦਰ ਸਰਤਾਜ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਉਨ੍ਹਾਂ ਨੇ ਗੀਤਾਂ ਦੇ ਨਾਲ-ਨਾਲ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ।